ਸੰਗਰੂਰ, 25 ਫਰਵਰੀ (ਸੂਰਜ ਭਾਨ ਗੋਇਲ)-‘‘ਲੋਕਾਂ ਨੂੰ ਸਿਹਤਮੰਦ ਰੱਖਣ ਲਈ ਭਾਵੇਂ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਵੀ ਵਿਸ਼ੇਸ਼ ਯਤਨ ਕੀਤੇ ਜਾਂਦੇ ਹਨ, ਪਰ ਇਹ ਯਤਨ ਉਦੋਂ ਤੱਕ ਪੂਰੀ ਤਰ•ਾਂ ਸਫ਼ਲ ਨਹੀਂ ਹੁੰਦੇ ਜਦੋਂ ਤੱਕ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦਾ ਸਹਿਯੋਗ ਨਹੀਂ ਮਿਲਦਾ।’’ ਇਹ ਵਿਚਾਰ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਰਾਹੁਲ ਨੇ ਅੱਜ ਸਥਾਨਕ ਮਾਤਾ ਮਹਾਂਕਾਲੀ ਦੇਵੀ ਮੰਦਰ ਵਿਖੇ ਅਨਿਕੇਤ ਭਲਾਈ ਸੰਸਥਾ ਵੱਲੋਂ ਲਗਾਏ ਗਏ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਉਦਘਾਟਨ ਕਰਨ ਮੌਕੇ ਪ੍ਰਗਟ ਕੀਤੇ। ਪ੍ਰਬੰਧਕਾਂ ਨੂੰ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਸ਼੍ਰੀ ਰਾਹੁਲ ਨੇ ਕਿਹਾ ਕਿ ਅੱਜ ਸਾਡਾ ਸਮਾਜ ਬਹੁਤ ਤਰ•ਾਂ ਦੀਆਂ ਬਿਮਾਰੀਆਂ ਨਾਲ ਜੂਝ ਰਿਹਾ ਹੈ। ਭਾਵੇਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ ਪਰ ਫਿਰ ਵੀ ਸਰਕਾਰ ਸਭ ਕੁਝ ਨਹੀਂ ਕਰ ਸਕਦੀ। ਅਸੀਂ ਸਾਰੇ ਰਲ ਕੇ ਅਜਿਹੀਆਂ ਭਲਾਈ ਸੰਸਥਾਵਾਂ ਬਣਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਰਾਹਤ ਦਿਵਾ ਸਕਦੇ ਹਾਂ। ਡਿਪਟੀ ਕਮਿਸ਼ਨਰ ਨੇ ਸੰਸਥਾ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਉਮੀਦ ਜਤਾਈ ਕਿ ਅਜਿਹੇ ਜਾਂਚ ਕੈਂਪ ਭਵਿੱਖ ਵਿੱਚ ਵੀ ਲੱਗਦੇ ਰਹਿਣਗੇ।
ਕੈਂਪ ਦੌਰਾਨ 300 ਤੋਂ ਵਧੇਰੇ ਮਰੀਜਾਂ ਦੀ ਮੁਫ਼ਤ ਜਾਂਚ ਕੀਤੀ ਗਈ। ਇਸ ਤੋਂ ਪਹਿਲਾਂ ਸੰਸਥਾ ਦੇ ਪ੍ਰਧਾਨ ਸ. ਸੁਖਦੇਵ ਸਿੰਘ ਜੱਸਲ ਨੇ ਕੈਂਪ ਅਤੇ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਸ. ਬੀ. ਐ¤ਸ. ਗਿੱਲ ਆਈ. ਆਰ. ਐ¤ਸ. ਡਿਪਟੀ ਕਮਿਸ਼ਨਰ ਸੈਂਟਰਲ ਐਕਸਾਈਜ਼ ਪਟਿਆਲਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਮਨਜੋਤ ਕੌਰ ਆਈ. ਆਰ. ਐ¤ਸ. ਅਸਿਸਟੈਂਟ ਕਮਿਸ਼ਨਰ ਸੈਂਟਰਲ ਐਕਸਾਈਜ਼ ਡਵੀਜ਼ਨ ਸੰਗਰੂਰ ਪਹੁੰਚੇ। ਕੈਂਪ ਵਿੱਚ ਹੋਰ ਵੀ ਕਈ ਪ੍ਰਮੁੱਖ ਸਖ਼ਸ਼ੀਅਤਾਂ ਨੇ ਹਾਜ਼ਰੀ ਭਰੀ। ਪ੍ਰਬੰਧਕਾਂ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਰਾਹੁਲ ਅਤੇ ਹੋਰ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ।


Post a Comment