•ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਸਬੰਧੀ ਪੰਜਾਬ ਸਰਕਾਰ ਵੱਲੋਂ ਖੁਰਾਲਗੜ੍ਹ ਵਿਖੇ ਰਾਜ ਪੱਧਰੀ ਸਮਾਗਮ 3 ਮਾਰਚ ਨੂੰ : ਏ ਡੀ ਸੀ, ਧਾਲੀਵਾਲ

Tuesday, February 26, 20130 comments


ਹੁਸ਼ਿਆਰਪੁਰ, 26 ਫਰਵਰੀ/ਸਫਲਸੋਚ/ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ 3 ਮਾਰਚ 2013 ਨੂੰ ਰਾਜ ਪੱਧਰ ਦਾ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਤਪੱਸ ਸਥਾਨ ਪਿੰਡ ਖੁਰਾਲਗੜ੍ਹ ਤਹਿਸੀਲ ਗੜ੍ਹਸ਼ੰਕਰ ਆਯੋਜਿਤ ਕੀਤਾ ਜਾਵੇਗਾ। ਇਹ ਜਾਣਕਾਰੀ ਸ੍ਰੀ ਬੀ.ਐਸ. ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ ਨੇ ਪਿੰਡ ਖੁਰਾਲਗੜ੍ਹ ਵਿਖੇ ਅਗੇਤਰੇ ਪ੍ਰਬੰਧਾਂ ਦੇ ਜਾਇਜ਼ੇ ਲਈ ਜ਼ਿਲ੍ਹਾ ਅਧਿਕਾਰੀਆਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ਉਨ੍ਹਾਂ ਦੇ ਨਾਲ ਸਨ। ਸ੍ਰੀ ਧਾਲੀਵਾਲ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਕੈਬਨਿਟ ਦੇ ਬਹੁਤ ਸਾਰੇ ਮੰਤਰੀ, ਸੰਸਦੀ ਸਕੱਤਰ ਅਤੇ ਵਿਧਾਇਕ ਸ਼ਾਮਲ ਹੋਣਗੇ। ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਉਨ੍ਹਾਂ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਉਨ੍ਹਾਂ ਨੂੰ ਆਪਣੀਆਂ ਡਿਊਟੀਆਂ ਪੂਰੀ ਜਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਪ੍ਰਬੰਧਕ ਕਮੇਟੀ ਸ੍ਰੀ ਰਵਿਦਾਸ ਧਾਰਮਿਕ ਸਥਾਨ ਖੁਰਾਲਗੜ੍ਹ ਨੂੰ ਵੀ ਇਸ ਰਾਜ ਪੱਧਰੀ ਸਮਾਗਮ ਵਿੱਚ ਆਪਣਾ ਸਹਿਯੋਗ ਦੇਣ ਲਈ ਅਪੀਲ ਕੀਤੀ। ਉਨ੍ਹਾਂ ਸਮਾਗਮ ਲਈ ਬਣਾਏ ਜਾ ਰਹੇ ਪੰਡਾਲ ਲਈ ਵੱਖ-ਵੱਖ ਜਗ੍ਹਾ ਦਾ ਮੁਆਇਨਾ ਕਰਨ ਉਪਰੰਤ ਦੱਸਿਆ ਕਿ ਰਾਜ ਪੱਧਰੀ ਸਮਾਗਮ ਸ੍ਰੀ ਰਵਿਦਾਸ ਜੀ ਮਹਾਰਾਜ ਦੇ ਤਪੱਸ ਸਥਾਨ ਗੁਰਦੁਆਰੇ ਦੇ ਨਜ਼ਦੀਕ ਪੰਡਾਲ ਵਿੱਚ ਕੀਤਾ ਜਾਵੇਗਾ ਜਿਥੇ ਸੰਗਤਾਂ ਆਸਾਨੀ ਨਾਲ ਸਮਾਗਮ ਵਿੱਚ ਸ਼ਾਮਲ ਹੋ ਸਕਣ।  ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਮਹਾਰਾਜ ਦੇ ਤਪੱਸ ਸਥਾਨ ਪਿੰਡ ਖੁਰਾਲਗੜ੍ਹ ਵਿਖੇ ਲੋਕਾਂ ਦੀ ਸਹੂਲਤ ਵਾਸਤੇ ਸਰਕਾਰ ਵੱਲੋਂ ਤਿਆਰ ਕੀਤੇ ਗਏ  ਕਮਿਉਨਿਟੀ ਹਾਲ ਨੂੰ ਦੋ ਮੰਜ਼ਿਲਾ ਕੀਤਾ ਜਾਵੇਗਾ। ਜ਼ਮੀਨੀ ਮੰਜ਼ਿਲ ਤੇ ਸਮਾਗਮ ਆਦਿ ਆਯੋਜਿਤ ਕੀਤੇ ਜਾ ਸਕਣਗੇ ਅਤੇ ਉਪਰਲੀ ਮੰਜ਼ਿਲ ਤੇ ਮਿਊਜ਼ਿਅਮ ਅਤੇ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਹਦਾਇਤ ਕੀਤੀ ਕਿ ਉਹ ਕਮਿਉਨਿਟੀ ਹਾਲ ਦੀ ਸਾਂਭ-ਸੰਭਾਲ ਵਾਸਤੇ ਸਮਾਗਮ ਕਰਨ ਵਾਲਿਆਂ ਤੋਂ ਸੀਮਤ ਕਿਰਾਇਆ ਵਸੂਲਣ ਸਬੰਧੀ ਪੰਚਾਇਤ ਵੱਲੋਂ ਮਤਾ ਪਾਸ ਕੀਤਾ ਜਾਵੇ। ਉਨ੍ਹਾਂ ਗੁਰਦੁਆਰਾ ਕਮੇਟੀ ਦੀ ਮੰਗ ਤੇ ਪਿੰਡ ਵਿੱਚ ਡਿਸਪੈਂਸਰੀ ਸ਼ੁਰੂ ਕਰਨ ਲਈ ਵੀ ਮਤਾ ਭੇਜਣ ਲਈ ਕਿਹਾ।  ਇਸ ਮੌਕੇ ਤੇ ਸ੍ਰੀ ਕੇਵਲ ਕੁਮਾਰ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਾਰਮਿਕ ਸਥਾਨ ਖੁਰਾਲਗੜ੍ਹ, ਸਰਪੰਚ ਰਣਜੀਤ ਸਿੰਘ, ਸ੍ਰੀ ਗੁਰਮੀਤ ਸਿੰਘ ਡੀ ਪੀ ਆਰ ਓ, ਸੁਖਦੇਵ ਸਿੰਘ ਬੀ ਡੀ ਪੀ ਓ ਗੜ੍ਹਸ਼ੰਕਰ, ਇੰਜੀਨੀਅਰ ਕੁਲਦੀਪ ਸਿੰਘ ਗਰਚਾ, ਮੈਂਬਰ ਬਖਸ਼ੀ ਰਾਮ, ਗੁਰਮੇਜ਼ ਸਿੰਘ ਤੇ ਨਰੇਸ਼ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

 ਸ੍ਰੀ ਬੀ ਐਸ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਪਿੰਡ ਖੁਰਾਲਗੜ੍ਹ ਵਿਖੇ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਸਬੰਧੀ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। ਉਨ੍ਹਾਂ ਨਾਲ  ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੇ ਹੋਰ ਅਧਿਕਾਰੀ ਵੀ ਬੈਠੇ ਦਿਖਾਈ ਦੇ ਰਹੇ ਹਨ।  ਸ੍ਰੀ ਬੀ ਐਸ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਪਿੰਡ ਖੁਰਾਲਗੜ੍ਹ ਵਿਖੇ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਸਬੰਧੀ ਰਾਜ ਪੱਧਰੀ ਸਮਾਗਮ ਲਈ ਜਗ੍ਹਾਂ ਦਾ ਜਾਇਜ਼ਾ ਲੈਂਦੇ ਹੋਏ। ਉਨ੍ਹਾਂ ਨਾਲ  ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕਮੇਟੀ ਮੈਂਬਰ ਅਤੇ ਹੋਰ ਅਧਿਕਾਰੀ ਦਿਖਾਈ ਦੇ ਰਹੇ ਹਨ।



Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger