ਨਾਭਾ, 2 ਫਰਵਰੀ ( ਜਸਬੀਰ ਸਿੰਘ ਸੇਠੀ )-ਸੀ.ਆਈ.ਏ. ਸਟਾਫ ਪਟਿਆਲਾ ਵੱਲੋਂ ਪੁਲੀਸ ਪਾਰਟੀ ਸਮੇਤ ਇੱਕ ਵਿਅਕਤੀ ਕੋਲੋਂ 4 ਕਿਲੋ ਅਫ਼ੀਮ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਖ਼ਿਲਾਫ ਪਰਚਾ ਦਰਜ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ ਪਟਿਆਲਾ ਦੇ ਏ.ਐਸ.ਆਈ. ਗਿਆਨ ਸਿੰਘ ਨੇ ਪੁਲੀਸ ਪਾਰਟੀ ਸਮੇਤ ਖ਼ਾਸ ਮੁਕੱਬਰ ਦੀ ਇਤਲਾਹ ’ਤੇ ਮਾਡਲ ਸਕੂਲ ਨਾਭਾ ਦੇ ਨੇੜਿਓਂ ਇੱਕ ਵਿਅਕਤੀ ਸਮਸ਼ੇਰ ਸਿੰਘ ਉਰਫ ਸੋਨੂੰ ਪੁੱਤਰ ਹਰਨੈਲ ਸਿੰਘ ਨੇੜੇ ਬੀਬੀ ਨਾਨਕੀ ਗੁਰਦੁਆਰਾ ਸੁਲਤਾਨਪੁਰ ਲੋਧੀ ਜ਼ਿਲ•ਾ ਕਪੂਰਥਲਾ ਦੀ ਤਲਾਸ਼ੀ ਲਈ ਗਈ। ਜਿਸ ਕੋਲੋਂ 4 ਕਿਲੋ ਅਫ਼ੀਮ ਬਰਾਮਦ ਹੋਈ। ਪੁਲੀਸ ਨੇ ਇਸ ਵਿਅਕਤੀ ਨੂੰ ਅਫ਼ੀਮ ਸਮੇਤ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ ਦਫ਼ਾ 18/61/85 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਕੋਤਵਾਲੀ ਨਾਭਾ ਵਿਖੇ ਪਰਚਾ ਦਰਜ ਕਰ ਲਿਆ।
Post a Comment