ਮਾਨਸਾ, 04 ਫਰਵਰੀ /ਸਫਲਸੋਚ /ਜ਼ਿਲ•ਾ ਪੁਲਿਸ ਨੂੰ ਅੱਜ ਫਿਰ ਉਸ ਵੇਲੇ ਸਫਲਤਾ ਮਿਲੀ, ਜਦੋਂ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਅਫ਼ੀਮ, ਨਾਜਾਇਜ਼ ਸ਼ਰਾਬ ਅਤੇ ਭੁੱਕੀ ਚੂਰਾ-ਪੋਸਤ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਕਿਹਾ ਕਿ ਥਾਣੇਦਾਰ ਸੁਖਮੰਦਰ ਸਿੰਘ ਦੀ ਅਗਵਾਈ ਵਿਚ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਬਲਵੀਰ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਬੀਰੋਕੇ ਕਲਾਂ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕੀਤਾ। ਉਨ•ਾਂ ਕਿਹਾ ਕਿ ਇਸਦੀ ਤਲਾਸ਼ੀ ਲੈਣ ’ਤੇ ਇਸ ਕੋਲੋਂ 200 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ, ਜਿਸ ਤਹਿਤ ਇਸ ਵਿਰੁੱਧ ਅ/ਧ 18/61/85 ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਥਾਣਾ ਸਿਟੀ ਬੁਢਲਾਡਾ ਵਿਖੇ ਦਰਜ ਕਰ ਲਿਆ ਗਿਆ ਹੈ। ਦੂਜੇ ਮਾਮਲੇ ਬਾਰੇ ਦੱਸਦਿਆਂ ਡਾ. ਭਾਰਗਵ ਨੇ ਕਿਹਾ ਕਿ ਥਾਣਾ ਸਿਟੀ ਬੁਢਲਾਡਾ ਦੀ ਹੀ ਪੁਲਿਸ ਪਾਰਟੀ, ਜਿਸਦੀ ਅਗਵਾਈ ਹੌਲਦਾਰ ਸਲਵਿੰਦਰ ਸਿੰਘ ਕਰ ਰਿਹਾ ਸੀ, ਵੱਲੋਂ ਦੌਰਾਨੇ ਗਸ਼ਤ ਪੁੱਲ ਸੂਆ ਬਾਹੱਦ ਪਿੰਡ ਦਰਿਆਪੁਰ ਖੁਰਦ ਨੇੜੇ ਸੁਰਜਨ ਸਿੰਘ ਉਰਫ਼ ਰੋਡਾ ਪੁੱਤਰ ਸਰੂਪ ਸਿੰਘ ਵਾਸੀ ਦਰਿਆਪੁਰ ਖੁਰਦ ਨੂੰ ਕਾਬੂ ਕਰਕੇ ਉਸ ਕੋਲੋਂ ਕੈਨੀ ਪਲਾਸਟਿਕ ਵਿੱਚ ਸਵਾ ਅੱਠ ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕੀਤੀ ਗਈ। ਉਨ•ਾਂ ਕਿਹਾ ਕਿ ਇਸ ਵਿਰੁੱਧ ਵੀ ਅ/ਧ 61/1/14 ਆਬਕਾਰੀ ਐਕਟ ਅਧੀਨ ਥਾਣਾ ਸਿਟੀ ਬੁਢਲਾਡਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਐਸ.ਐਸ.ਪੀ ਨੇ ਕਿਹਾ ਕਿ ਇਸੇ ਤਰ•ਾਂ ਥਾਣਾ ਸਰਦੂਲਗੜ• ਦੇ ਏ.ਐਸ.ਆਈ ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਨੇ ਪਿੰਡ ਝੰਡਾ ਕਲਾਂ ਨੇੜੇ ਸੁਖਜੀਤ ਸਿੰਘ ਪੁੱਤਰ ਲਾਭ ਸਿੰਘ ਅਤੇ ਮਨਜੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀਆਨ ਸੀਰਾਜ ਮਾਜਰਾ ਥਾਣਾ ਗੋਬਿੰਦਗੜ• (ਜ਼ਿਲ•ਾ ਫਤਿਹਗੜ•) ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ•ਾਂ ਪਾਸੋਂ 7 ਕਿਲੋਗ੍ਰਾਮ ਭੁੱਕੀ ਚੂਰਾ-ਪੋਸਤ ਬਰਾਮਦ ਕੀਤੀ। ਉਨ•ਾਂ ਕਿਹਾ ਕਿ ਇਸ ਸਬੰਧੀ ਮੁਕੱਦਮਾ ਅ/ਧ 15/61/85 ਐਨ.ਡੀ.ਪੀ.ਐਸ. ਐਕਟ ਅਧੀਨ ਥਾਣਾ ਸਰਦੂਲਗੜ• ਵਿਖੇ ਦਰਜ ਕਰਵਾ ਕੇ ਦੋਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਗਿਆ ਹੈ। ਉਨ•ਾਂ ਕਿਹਾ ਕਿ ਫੜੇ ਗਏ ਵਿਅਕਤੀਆਂ ਨੇ ਮੁਢਲੀ ਪੁੱਛਗਿੱਛ ’ਤੇ ਦੱਸਿਆ ਕਿ ਉਹ ਭੁੱਕੀ ਚੂਰਾ-ਪੋਸਤ ਰਾਜਸਥਾਨ ਤੋਂ 800 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਲੈ ਕੇ ਆਏ ਸਨ ਅਤੇ ਅੱਗੇ ਕਰੀਬ 1200 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵੇਚਣੀ ਸੀ। ਡਾ. ਭਾਰਗਵ ਨੇ ਕਿਹਾ ਕਿ ਚੌਥੇ ਮਾਮਲੇ ਵਿਚ ਬਲਵਿੰਦਰ ਸਿੰਘ ਥਾਣਾ ਸਿਟੀ-1 ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਸਮਰਾਟ ਸਿਨੇਮਾ ਮਾਨਸਾ ਨੇੜੇ ਗੁਰਪਰੀਤ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਬੁਰਜ ਹਰੀ (ਥਾਣਾ ਸਦਰ ਮਾਨਸਾ) ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕਰਕੇ ਉਸ ਪਾਸੋਂ 250 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਉਨ•ਾਂ ਕਿਹਾ ਕਿ ਇਸ ਸਬੰਧੀ ਵੀ ਮੁਕੱਦਮਾ ਅ/ਧ 18/61/85 ਐਨ.ਡੀ.ਪੀ.ਐਸ. ਐਕਟ ਅਧੀਨ ਥਾਣਾ ਸਿਟੀ-1 ਮਾਨਸਾ ਵਿਖੇ ਦਰਜ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਫੜੇ ਗਏ ਸਾਰੇ ਵਿਅਕਤੀਆਂ ਦਾ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।

Post a Comment