ਹੁਸ਼ਿਆਰਪੁਰ, 5 ਫਰਵਰੀ/ਸਫਲਸੋਚ/ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਦੀਆਂ ਸਕੀਮਾਂ ਅਤੇ ਰੈਡ ਕਰਾਸ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ- ਚੇਅਰਮੈਨ ਰੈਡ ਕਰਾਸ ਸੁਸਾਇਟੀ ਸ੍ਰੀ ਮਨੱਸਵੀ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਰਣਜੀਤ ਕੌਰ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਪੀ ਐਸ ਗਿੱਲ, ਸਹਾਇਕ ਕਮਿਸ਼ਨਰ ਪਰਮਦੀਪ ਸਿੰਘ, ਸਿਵਲ ਸਰਜਨ ਡਾ. ਸੁਰਿੰਦਰ ਗੰਗੜ, ਏ.ਈ.ਟੀ.ਸੀ. ਰਾਜ ਪਾਲ ਯਾਦਵ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀ: ਆਰ ਐਸ ਬੈਂਸ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸੁਖਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਰਾਮ ਪਾਲ ਸੈਣੀ, ਕਾਰਜਸਾਧਕ ਅਫ਼ਸਰ ਪਰਮਜੀਤ ਸਿੰਘ ਸਕੱਤਰ ਰੈਡ ਕਰਾਸ ਭੁਪਿੰਦਰਜੀਤ ਸਿੰਘ ਅਤੇ ਰੈਡ ਕਰਾਸ ਸੁਸਾਇਟੀ ਦੇ ਮੈਂਬਰ ਇਸ ਮੀਟਿੰਗ ਵਿੱਚ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੈਡ ਕਰਾਸ ਸੁਸਾਇਟੀ ਦਾ ਮੁੱਖ ਉਦੇਸ਼ ਲੋਕਾਂ ਦਾ ਸਹਾਰਾ ਬਣਨਾ ਹੈ, ਰੈਡ ਕਰਾਸ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਤਰ੍ਹਾਂ ਦੇ ਟਰੇਨਿੰਗ ਸੈਂਟਰਾਂ ਰਾਹੀਂ ਗਰੀਬ, ਬੇ-ਸਹਾਰਾ ਬੱਚਿਆਂ ਨੂੰ ਆਤਮ ਨਿਰਭਰ ਬਣਾਉਣ ਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਰੈਡ ਕਰਾਸ ਸੁਸਾਇਟੀ ਦੇ ਮੈਂਬਰਾਂ ਨੂੰ ਕਿਹਾ ਕਿ ਸਕੂਲਾਂ ਵਿੱਚ ਗਰੀਬ ਪ੍ਰੀਵਾਰਾਂ ਦੇ ਬੱਚਿਆਂ ਦੀ ਸਿਹਤ ਸੰਭਾਲ ਅਤੇ ਉਨ੍ਹਾਂ ਦੇ ਚੈਕਅਪ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਕੈਂਪ ਲਗਾਏ ਜਾਣ, ਸਲੱਮ ਬਸਤੀਆਂ ਅਤੇ ਝੂਗੀ-ਝੌਂਪੜੀਆਂ ਵਿੱਚ ਰਹਿਣ ਵਾਲੇ ਗਰੀਬ ਪ੍ਰੀਵਾਰਾਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਲੋੜੀਂਦੀਆਂ ਸਹੂਲਤਾ ਮੁਹੱਈਆ ਕਰਾਉਣ ਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਵੱਖ-ਵੱਖ ਸਵੈਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇ ਤਾਂ ਜੋ ਲੋੜਵੰਦ ਅਤੇ ਗਰੀਬ ਪ੍ਰੀਵਾਰਾਂ ਦੀ ਰੈਡ ਕਰਾਸ ਵੱਲੋਂ ਵੱਧ ਤੋਂ ਵਧ ਮੱਦਦ ਕੀਤੀ ਜਾ ਸਕੇ।

Post a Comment