ਹੁਸ਼ਿਆਰਪੁਰ, 12 ਫਰਵਰੀ/ਸਫਲਸੋਚ/ਸਪਲੀਮੈਂਟਰੀ ਨਿਊਟ੍ਰੀਸ਼ਨ ਸਕੀਮ ਅਧੀਨ 6 ਮਹੀਨੇ ਤੋਂ 6 ਸਾਲ ਤੱਕ ਦੇ 61403 ਬੱਚੇ ਅਤੇ 16897 ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ਮਾਵਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਆਈ.ਸੀ.ਡੀ.ਐਸ. ਸਕੀਮਾਂ ਦੀ ਜਿਲ•ਾ ਪੱਧਰੀ ਮੋਨੀਟਰਿੰਗ ਅਤੇ ਰੀਵੀਊ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਮੁੱਖ ਖੇਤੀਬਾੜੀ ਅਫ਼ਸਰ ਕੁਲਬੀਰ ਸਿੰਘ ਦਿਓਲ, ਸਿਵਲ ਸਰਜਨ ਸੁਰਿੰਦਰ ਗੰਗੜ, ਉਪ ਅਰਥ ਤੇ ਅਕੰੜਾ ਸਲਾਹਕਾਰ ਰਾਕੇਸ਼ ਕਾਲੀਆ, ਜ਼ਿਲ•ਾ ਸਿੱਖਿਆ ਅਫ਼ਸਰ (ਐਲੀ:) ਰਾਮ ਪਾਲ ਸਿੰਘ, ਸੁਪਰਡੰਟ ਜੁਵਨਾਈਲ ਹੋਮ ਜਗਦੀਸ਼ ਮਿੱਤਰ, ਸਮੂਹ ਬਲਾਕ ਵਿਕਾਸ ਤੇ ਪ੍ਰੋਜੈਕਟ ਅਫ਼ਸਰ, ਸੀ ਡੀ ਪੀ ਓਜ਼ ਅਤੇ ਆਂਗਣਵਾੜੀ ਵਰਕਰ, ਹੈਲਪਰ ਤੇ ਸਬੰਧਤ ਅਧਿਕਾਰੀ ਇਸ ਮੀਟਿੰਗ ਵਿੱਚ ਹਾਜ਼ਰ ਸਨ।ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਰਾਜੀਵ ਗਾਂਧੀ ਫਾਰ ਇੰਪਾਵਰਮੈਂਟ ਆਫ਼ ਸਬਲਾ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸ਼ਿਕਾਇਤਾਂ ਦੀ ਤਿਮਾਹੀ ਮੀਟਿੰਗ ਵੀ ਕੀਤੀ। ਉਨ•ਾਂ ਨੇ ਸਿਵਲ ਸਰਜਨ ਹੁਸ਼ਿਆਰਪੁਰ ਨੂੰ ਕਿਹਾ ਕਿ ਮੈਡੀਕਲ ਅਫ਼ਸਰ ਆਂਗਣਵਾੜੀ ਸੈਂਟਰਾਂ ਵਿੱਚ ਦਾਖਲ ਬੱਚਿਆਂ, ਗਰਭਵਤੀ ਔਰਤਾਂ, ਨਰਸਿੰਗ ਮਾਵਾਂ ਅਤੇ 11-18 ਸਾਲ ਦੀਆਂ ਕਿਸ਼ੋਰ ਲੜਕੀਆਂ ਦੀ ਸਿਹਤ ਸਬੰਧੀ ਜਾਂਚ-ਪੜਤਾਲ, ਟੀਕਾਕਰਨ ਅਤੇ ਬੱਚਿਆਂ ਦਾ ਐਚ.ਬੀ. ਚੈਕ ਕੀਤਾ ਜਾਵੇ। ਮੀਟਿੰਗ ਦੌਰਾਨ ਉਨ•ਾਂ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਗਿਣਤੀ ਵਧਾਉਣ ਲਈ ਕਿਹਾ। ਜਿਲ•ਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਕੌਰ ਨੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਆਈ.ਸੀ.ਡੀ.ਐਸ. ਸਕੀਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
Post a Comment