ਸ੍ਰੀ ਮੁਕਤਸਰ ਸਾਹਿਬ 5 ਫਰਵਰੀ/ਸਫਲਸੋਚ/ਲੋਟਸ ਈਕੋ ਕਲੱਬ ਸਰਕਾਰੀ ਮਿਡਲ ਸਕੂਲ ¦ਬੀ ਢਾਬ ਵਿਖੇ ਵਿਸ਼ਵ ਜਲਗਾਹ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ਜਗਜੀਤ ਸਿੰਘ ਨੇ ਦੱਸਿਆ ਕਿ ਇਸ ਮੌਕ ਤੇ ਵਿਦਿਆਰਥੀਆਂ ਨੇ ਪਾਣੀ ਦੇ ਸੋਮਿਆਂ ਦੀ ਸਾਂਭ ਸੰਭਾਲ ਅਤੇ ਪਾਣੀ ਦੇ ਨਿੱਤ ਦਿਨ ਹੋ ਰਹੇ ਪ੍ਰ੍ਰਦੂਸ਼ਣ ਤੇ ਕਾਬੂ ਪਾਉਣ ਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਉਪਰੰਤ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਪਾਣੀ ਸੰਭਾਲ ਦੇ ਨੁਕਤਿਆਂ ਤੋਂ ਜਾਣੂ ਕਰਵਾਇਆ। ਇਸ ਸਮਾਗਮ ਦੌਰਾਨ ਹੋਰਨਾਂ: ਤੋਂ ਇਲਾਵਾ ਕਰਮਜੀਤ ਸਿੰਘ ਚੇਅਰਮੈਨ, ਗੁਰਚੇਤ ਸਿੰਘ ਵਿਦਿਅਕ ਮਾਹਿਰ, ਅਮੋਲਕ ਸਿੰਘ ਤੋਂ ਇਲਾਵਾ ਸਕੂਲ ਅਧਿਆਪਕ ਤੇ ਕਮੇਟੀ ਮੈਂਬਰ ਮੌਜੂਦ ਸਨ। ਵਿਦਿਆਰਥੀਆਂ ਨੇ ਪਾਣੀ ਦੇ ਸੋਮਿਆਂ ਦੀ ਸੰਭਾਲ ਦਾ ਪ੍ਰਣ ਵੀ ਲਿਆ।


Post a Comment