ਚੰਡੀਗੜ 3 ਫਰਵਰੀ/ ਭਾਰਤੀ ਜਨਤਾ ਪਾਰਟੀ ਦੇ ਨਵੇਂ ਬਣੇ ਸੂਬਾ ਪ੍ਰਧਾਨ ਕਮਲ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਰਾਜਨਾਥ ਸਿੰਘ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ। ਸ੍ਰੀ ਸ਼ਰਮਾ ਨੇ ਦੱਸਿਆ ਕਿ ਸ੍ਰੀ ਸਿੰਘ ਨੇ ਉਨਾਂ ਦਾ ਸੱਦਾ ਕਬੂਲਦਿਆਂ ਭਰੋਸਾ ਦਵਾਇਆ ਹੈ ਕਿ ਫਰਵਰੀ ਦੇ ਅੰਤ ਜਾਂ ਮਾਰਚ ਦੇ ਪਹਿਲੇ ਹਫ਼ਤੇ ਉਹ ਪੰਜਾਬ ਆਉਣਗੇ। ਸ੍ਰੀ ਸ਼ਰਮਾ ਭਾਜਪਾ ਦੇ ਸੀਨੀਅਰ ਆਗੂ ਅਤੇ ਵਿਧਾਇਕ ਦਲ ਦੇ ਸਾਬਕਾ ਨੇਤਾ ਬਲਰਾਮ ਜੀ ਦਾਸ ਟੰਡਨ, ਭਾਜਪਾ ਵਿਧਾਇਕ ਦਲ ਦੇ ਮੌਜ਼ੂਦਾ ਨੇਤਾ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਭਗਤ ਚੁੰਨੀ ਲਾਲ, ਮੁੱਖ ਸੰਸਦੀ ਸਕੱਤਰ ਕੇ.ਡੀ.ਭੰਡਾਰੀ, ਸੋਮ ਪ੍ਰਕਾਸ਼, ਜਲੰਧਰ ਦੇ ਮੇਅਰ ਸੁਨੀਲ ਜੋਤੀ, ਪੰਜਾਬ ਇਨਫ਼ੋਟੈਕ ਦੇ ਸਾਬਕਾ ਚੇਅਰਮੈਨ ਹਰਜੀਤ ਸਿੰਘ ਗਰੇਵਾਲ, ਪੰਜਾਬ ਖਾਦੀ ਬੋਰਡ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ, ਲੁਧਿਆਣਾ ਦੇ ਜਿਲਾ ਭਾਜਪਾ ਪ੍ਰਧਾਨ ਪ੍ਰਵੀਨ ਬਾਂਸਲ ਸਮੇਤ ਸ੍ਰੀ ਰਾਜਨਾਥ ਸਿੰਘ ਨੂੰ ਕੌਮੀ ਪ੍ਰਧਾਨ ਚੁਣੇ ਜਾਣ 'ਤੇ ਵਧਾਈ ਦੇਣ ਲਈ ਗਏ ਸਨ।


Post a Comment