ਮਾਨਸਾ, 05 ਫਰਵਰੀ ( ): ਜ਼ਿਲ•ਾ ਪੁਲਿਸ ਦੀ ਸਮਾਜ ਨੂੰ ਨਸ਼ਾ ਮੁਕਤ ਕਰਨ ਅਤੇ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਹੋਰ ਬਲ ਮਿਲਿਆ, ਜਦੋਂ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਭੁੱਕੀ ਚੂਰਾ-ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਕਿਹਾ ਕਿ ਸਪੈਸ਼ਲ ਸਟਾਫ਼ ਮਾਨਸਾ ਦੇ ਏ.ਐਸ.ਆਈ. ਹਰਭਜਨ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਬਾਹੱਦ ਪਿੰਡ ਮਾਨਸਾ ਖੁਰਦ ਨੇੜੇ ਇਕ ਵਿਅਕਤੀ ਨੂੰ ਕਾਬੂ ਕੀਤਾ ਤਾਂ ਉਸ ਕੋਲੋਂ 12 ਕਿਲੋ 100 ਗ੍ਰਾਮ ਭੁੱਕੀ ਚੂਰਾ-ਪੋਸਤ ਬਰਾਮਦ ਹੋਇਆ। ਉਨ•ਾਂ ਕਿਹਾ ਕਿ ਫੜੇ ਗਏ ਵਿਅਕਤੀ ਦੀ ਪਛਾਣ ਜਗਦੇਵ ਸਿੰਘ ਉਰਫ਼ ਜੱਗਾ ਪੁੱਤਰ ਗੁਲਜ਼ਾਰ ਸਿੰਘ ਵਾਸੀ ਮੱਤੜ ਥਾਣਾ ਰੋੜੀ ਜ਼ਿਲ•ਾ ਸਿਰਸਾ (ਹਰਿਆਣਾ) ਵਜੋਂ ਹੋਈ ਹੈ। ਉਨ•ਾਂ ਕਿਹਾ ਕਿ ਇਸ ਵਿਅਕਤੀ ਵਿਰੁੱਧ ਮੁਕੱਦਮਾ ਅ/ਧ 15/61/85 ਐਨ.ਡੀ.ਪੀ.ਐਸ. ਐਕਟ ਅਧੀਨ ਥਾਣਾ ਸਿਟੀ-2 ਮਾਨਸਾ ਵਿਖੇ ਦਰਜ ਕਰ ਲਿਆ ਗਿਆ ਹੈ। ਡਾ. ਭਾਰਗਵ ਨੇ ਕਿਹਾ ਕਿ ਫੜੇ ਗਏ ਵਿਅਕਤੀ ਨੇ ਮੁਢਲੀ ਪੁੱਛਗਿੱਛ ’ਤੇ ਦੱਸਿਆ ਕਿ ਉਹ ਭੁੱਕੀ ਚੂਰਾ-ਪੋਸਤ ਰਾਜਸਥਾਨ ਪ੍ਰਾਂਤ ਤੋਂ 600 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਲੈ ਕੇ ਆਇਆ ਸੀ, ਜਿਸਨੇ ਅੱਗੇ ਕਰੀਬ 1000 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵੇਚਣੀ ਸੀ। ਉਨ•ਾਂ ਕਿਹਾ ਕਿ ਇਸ ਵਿਅਕਤੀ ਕੋਲੋਂ ਮਾਨਯੋਗ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

Post a Comment