Thursday, February 28, 20130 comments


ਹੁਸ਼ਿਆਰਪੁਰ, 28 ਫਰਵਰੀ/ਸਫਲਸੋਚ/ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮਨੱਸਵੀ ਕੁਮਾਰ ਨੇ ਧਾਰਾ 144 ਤਹਿਤ ਜ਼ਿਲ੍ਹੇ ਦੀ ਹੱਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਪਾਬੰਦੀ ਤਹਿਤ ਕੋਈ ਵੀ ਆਵਾਜ਼ੀ ਪ੍ਰਦੂਸ਼ਣ / ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤਕ ਯੰਤਰਾਂ, ਢੋਲ, ਡਰੱਮ ਆਦਿ ਵਜਾਉਣ/ ਚਲਾਉਣ, ਸ਼ੋਰ / ਧਮਾਕੇ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਹੈ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਨ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।ਜ਼ਿਲ੍ਹਾ ਮੈਜਿਸਟਰੇਟ ਨੇ ਇਸੇ ਹੁਕਮ ਰਾਹੀਂ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਹੈ। ਜ਼ਿਲਾ ਮੈਜਿਸਟਰੇਟ ਨੇ  ਸਾਇਲੈਂਸ ਜ਼ੌਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੌਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਕਿਆਂ /ਲਾਉਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ਤੇ ਪੂਰਨ ਪਾਬੰਦੀ ਲਗਾਈ  ਹੈ। ਇਸੇ ਤਰ੍ਹਾਂ ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਉਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀ ਜੇ/ ਆਰਕੈਸਟਰਾ ,ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ)ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ / ਡੀ ਜੇ / ਸੰਗੀਤਕ ਯੰਤਰ / ਐਡਰੈਸ ਸਿਸਟਮ ਆਦਿ ਦੀ ਆਵਾਜ ਸੀਮਾ ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰਡ ਸੀਮਾ ਤੋਂ 10 ਡੀ ਬੀ ਏ ਜਾਂ 75 ਡੀ ਬੀ ਏ (ਦੋਨ੍ਹਾਂ ਵਿੱਚੋਂ ਜਿਹੜਾ ਘੱਟ ਹੋਵੇ) ਤੋਂ ਵੱਧ ਨਹੀਂ ਹੋਵੇਗੀ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ। ਇਹ ਹੁਕਮ 30 ਅਪ੍ਰੈਲ 2013 ਤੱਕ ਲਾਗੂ ਰਹੇਗਾ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger