ਮਾਨਸਾ, 23 ਫਰਵਰੀ(ਸਫਲਸੋਚ) : ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਅਮਿਤ ਢਾਕਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ• ਦੀਆਂ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਚਲਾਉਣ, ਵੀਡੀਓ ਦੁਆਰਾ ਅਸ਼ਲੀਲ ਫਿਲਮਾਂ ਦਿਖਾਉਣ ਅਤੇ ਟਰੱਕ ਤੇ ਟਰੈਕਟਰਾਂ ’ਤੇ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਚਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ•ਾਂ ਕਿਹਾ ਕਿ ਅਜਿਹਾ ਕਰਨ ਨਾਲ ਇਨ•ਾਂ ਵਿੱਚ ਸਫ਼ਰ ਕਰ ਰਹੇ ਮੁਸਾਫਰਾਂ ਤੇ ਰਾਹਗੀਰਾਂ ’ਤੇ ਬੁਰਾ ਅਸਰ ਪੈਂਦਾ ਹੈ, ਇਸ ਨਾਲ ਆਵਾਜੀ ਪ੍ਰਦੂਸ਼ਣ ਵੀ ਫੈਲਦਾ ਹੈ ਅਤੇ ਬੱਸ, ਟਰੱਕ ਤੇ ਟਰੈਕਟਰ ਦੇ ਚਾਲਕਾਂ ਦਾ ਧਿਆਨ ਵੀ ਦੂਜੇ ਪਾਸੇ ਵੱਲ ਚਲਾ ਜਾਂਦਾ ਹੈ, ਜਿਸ ਕਾਰਨ ਕੋਈ ਵੀ ਜਾਨੀ ਤੇ ਮਾਲੀ ਨੁਕਸਾਨ ਨੂੰ ਖ਼ਤਰਾ ਬਣਿਆ ਰਹਿੰਦਾ ਹੈ
।

Post a Comment