ਪਟਿਆਲਾ, 5 ਫਰਵਰੀ: ਸਫਲਸੋਚ/ਜਿਲ•ਾ ਕਾਨੂੰਨੀ ਸੇਵਾਵਾ ਅਥਾਰਟੀ ਪਟਿਆਲਾ ਅਤੇ ਜਿਲ•ਾ ਪ੍ਰਸ਼ਾਸ਼ਨ ਵੱਲੋਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੀ ਪਹਿਲੀ ਕਨਵੋਕੇਸ਼ਨ ਦੌਰਾਨ ਯੂਨੀਵਰਸਿਟੀ ਦੇ ਸਿੱਧੂਵਾਲ ਕੈਂਪਸ ਵਿਖੇ ਵੱਖ-ਵੱਖ ਵਿਭਾਗਾਂ ਦੀ ਸਹਾਇਤਾ ਨਾਲ ਆਮ ਲੋਕਾਂ ਦੀ ਸਹੂਲਤ ਲਈ ਇਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮਾਨਯੋਗ ਸੁਪਰੀਮ ਕੋਰਟ ਦੇ ਚੀਫ ਜਸਟਿਸ ਸ਼੍ਰੀ ਅਲਤਮਸ ਕਬੀਰ ਨੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਜਾਇਜਾ ਲਿਆ। ਇਸ ਕੈਂਪ ’ਚ ਸਾਰਾ ਦਿਨ ਹੀ ਇਲਾਕੇ ਦੇ ਪਿੰਡਾਂ ਦੇ ਵਸਨੀਕਾਂ ਦੀ ਆਮਦ ਰਹੀ ਅਤੇ ਸਵੇਰੇ 11:00 ਵਜੇ ਤੋਂ ਸ਼ਾਮ ਦੇ ਕਰੀਬ 07:00 ਵਜੇ ਤੱਕ ਲੋੜਵੰਦਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ।
ਇਸ ਸਬੰਧੀ ਵਿਸਥਾਰ ’ਚ ਜਾਣਕਾਰੀ ਦਿੰਦਿਆਂ ਜ਼ਿਲ•ਾ ਅਤੇ ਸੈਸ਼ਨਜ ਜੱਜ ਅਤੇ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ਼੍ਰੀ ਰਾਜ ਸੇਖ਼ਰ ਅੱਤਰੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਲਗਭਗ 3000 ਖਪਤਕਾਰਾਂ ਨੇ ਹਿੱਸਾ ਲਿਆ, ਜਿਨ•ਾਂ ਨੂੰ ਪੰਜਾਬ ਕਾਨੂੰਨੀ ਸੇਵਾਵਾ ਅਥਾਰਿਟੀ, ਖੁਰਾਕ ਸਿਵਲ ਸਪਲਾਈਜ ਵਿਭਾਗ ਅਤੇ ਸਿਹਤ ਵਿਭਾਗ ਵੱਲੋਂ ਕਈ ਪ੍ਰਕਾਰ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ, ਜਦੋਂ ਕਿ ਜਿਲ•ਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਣੂ ਕਰਵਾਇਆ ਗਿਆ। ਉਨ•ਾਂ ਦੱਸਿਆ ਕਿ ਇਸ ਮੌਕੇ ਖੁਰਾਕ ਸਿਵਲ ਸਪਲਾਈਜ ਵਿਭਾਗ ਵੱਲੋਂ ਨਵੇ ਰਾਸ਼ਨ ਕਾਰਡਾਂ ਸਬੰਧੀ ਮੌਕੇ ’ਤੇ ਹੀ 200 ਫਾਰਮ ਭਰਵਾਏ ਗਏ ਅਤੇ 50 ਰਾਸ਼ਨ ਕਾਰਡਾਂ ’ਚ ਬੱਚਿਆਂ ਦੇ ਨਾਮ ਦਰਜ ਕੀਤੇ ਗਏ ਅਤੇ ਕੱਟੇ ਗਏ ਜਿਸਦੇ ਸਰਟੀਫਿਕੇਟ ਵੀ ਜਾਰੀ ਕੀਤੇ ਗਏ। ਜ਼ਿਲ•ਾ ਅਤੇ ਸੈਸ਼ਨਜ ਜੱਜ ਨੇ ਦੱਸਿਆ ਕਿ ਇਸ ਮੌਕੇ ਆਧਾਰ ਕਾਰਡ ਬਨਾਉਣ ਲਈ 10 ਮਸ਼ੀਨਾਂ ਲਗਾਈਆਂ ਗਈਆਂ ਅਤੇ ਪਿੰਡ ਸਿੱਧੂਵਾਲ, ਬਖਸ਼ੀਵਾਲਾ ਅਤੇ ਜੱਸੋਵਾਲ ਦੇ ਲੱਗਭਗ 1000 ਵਿਅਕਤੀਆਂ ਦੇ ਨਾਮ ਦਰਜ ਕੀਤੇ ਗਏ। ਇਸ ਮੌਕੇ ਨਵੇ ਗੈਸ ਕੁਨੈਕਸ਼ਨਾਂ ਲਈ ਲੱਗਭਗ 100 ਫਾਰਮ ਭਰਵਾਏ ਗਏ ਅਤੇ ਮੌਕੇ ’ਤੇ ਆਏ ਵਿੱਅਕਤੀਆਂ ਨੂੰ ਗੈਸ ਦੀ ਬੱਚਤ/ਸੇਫਟੀ ਸਬੰਧੀ ਜਾਣੂ ਕਰਵਾਇਆ ਗਿਆ। ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਧਾਰ ਕਾਰਡ ਬਨਵਾਉਣ ਵਾਲੇ ਪਿੰਡ ਸਿੱਧੂਵਾਲ ਦੇ ਬੀ.ਪੀ.ਐਲ. ਪਰਿਵਾਰਾਂ ਦੇ 15 ਵਿਅਕਤੀਆਂ ਨੂੰ 100-100 ਰੁਪਏ ਪ੍ਰਤੀ ਜੀਅ ਵੀ ਤਕਸੀਮ ਕੀਤੇ ਗਏ ਜਿਨ•ਾਂ ਵਿੱਚੋਂ 5 ਜਣਿਆਂ ਸ਼੍ਰੀ ਅਜੈਬ ਸਿੰਘ ਪੁੱਤਰ ਸ਼੍ਰੀ ਗੁਰਮੇਲ ਸਿੰਘ, ਸ਼੍ਰੀਮਤੀ ਸਰਬਜੀਤ ਕੌਰ ਪਤਨੀ ਸ਼੍ਰੀ ਅਜੈਬ ਸਿੰਘ, ਲਵਪ੍ਰੀਤ ਕੌਰ ਪੁੱਤਰੀ ਸ਼੍ਰੀ ਅਜੈਬ ਸਿੰਘ, ਸ਼੍ਰੀ ਗੁਰਨਾਮ ਸਿਘ ਪੁੱਤਰ ਸ਼੍ਰੀ ਸੁੰਦਰ ਸਿੰਘ ਅਤੇ ਸ਼੍ਰੀਮਤੀ ਕੁਲਵਿੰਦਰ ਕੌਰ ਪਤਨੀ ਸ਼੍ਰੀ ਦੇਸ ਰਾਜ ਨੂੰ ਮਾਨਯੋਗ ਚੀਫ ਜਸਟਿਸ ਆਫ਼ ਇੰਡੀਆ ਸ਼੍ਰੀ ਅਲਤਮਸ ਕਬੀਰ ਵੱਲੋਂ ਇਹ ਰਕਮ ਤਕਸੀਮ ਕੀਤੀ ਗਈ। ਸ਼੍ਰੀ ਅੱਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੈਂਪ ਵਿੱਚ ਆਏ ਲੋਕਾਂ ਨੂੰ ਸਿਟੀਜਨ ਚਾਰਟਰ ਦੀਆਂ ਕਾਪੀਆਂ ਵੀ ਵੰਡੀਆਂ ਗਈਆ ਅਤੇ ਖਪਤਕਾਰਾ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੁਵਿਧਾਵਾਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਇਸ ਕੈਂਪ ਦੌਰਾਨ ਸਿਹਤ ਵਿਭਾਗ ਵੱਲੋਂ ਕੈਂਪ ਅੱਖਾਂ ਅਤੇ ਜਨਰਲ ਚੈਕਅੱਪ ਲਈ ਮੁਫ਼ਤ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ 500 ਵਿਅਕਤੀਆ ਦੀਆਂ ਅੱਖਾਂ ਦਾ ਫਰੀ ਚੈਕਅੱਪ ਕੀਤਾ ਗਿਆ ਅਤੇ ਦਵਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਇਕ ਖੂਨਦਾਨ ਕੈਂਪ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿੱਚ ਸ਼ਾਮ ਤੱਕ ਸਵੈ-ਇੱਛਕ ਖੂਨਦਾਨੀਆਂ ਵੱਲੋਂ ਖੂਨਦਾਨ ਚਲਦਾ ਰਿਹਾ। ਜਦੋਂ ਕਿ ਨਵਜੀਵਨੀ ਸਕੂਲ ਦੇ ਬੱਚਿਆਂ ਵੱਲੋ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਸ਼੍ਰੀ ਅਰਜਨ ਕੁਮਾਰ ਸੀਕਰੀ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜਸਟਿਸ ਜਸਬੀਰ ਸਿੰਘ, ਪਟਿਆਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀ ਸ਼ਤਿਨ ਗੋਇਲ, ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ ਅਤੇ ਜ਼ਿਲ•ਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀਮਤੀ ਅੰਜੂਮਨ ਭਾਸਕਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੱਡੀ ਗਿਣਤੀ ’ਚ ਮੌਜੂਦ ਸਨ।
ਨਯੋਗ ਚੀਫ ਜਸਟਿਸ ਆਫ਼ ਇੰਡੀਆ ਸ਼੍ਰੀ ਅਲਤਮਸ ਕਬੀਰ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਏ ਗਏ ਸੁਵਿਧਾ ਕੈਂਪ ਦੌਰਾਨ ਅਧਾਰ ਕਾਰਡ ਬਣਾਏ ਜਾਣ ਦੇ ਕਾਰਜ ਦਾ ਜਾਇਜਾ ਲੈਂਦੇ ਹੋਏ।

Post a Comment