ਮਾਨਸਾ 22ਫਰਵਰੀ ( ਸਫਲਸੋਚ) ਬਹੁਜਨ ਸਮਾਜ ਪਾਰਟੀ ਵੱਲੋਂ ਸ੍ਰ. ਅਮਰੀਕ ਸਿੰਘ ਮਾਨ ਜਿਲ੍ਹਾ ਇੰਚਾਰਜ ਦੀ ਅਗਵਾਈ ਵਿੱਚ ਮਾਨਸਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗ ਕੀਤੀ ਗਈ। ਜਿੰਨ੍ਹਾਂ ਨੂੰ ਸੰਬੋਧਨ ਕਰਨ ਲਈ ਬਸਪਾ ਦੇ ਸੂਬਾ ਸਕੱਤਰ ਸ੍ਰ. ਕੁਲਦੀਪ ਸਿੰਘ ਸਰਦੂਲਗੜ੍ਹ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਲੇਬਰ ਚੌਂਕ ਮਾਨਸਾ, ਭੁਪਾਲ, ਜੋਗਾ, ਅਕਲੀਆ, ਝੱਬਰ ਅਤੇ ਹੋਰ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਪਾਰਟੀਆਂ ਨੇ ਜਿਆਦਾਤਾਰ ਦੇਸ਼ ਅਤੇ ਸੂਬੇ ਤੇ ਰਾਜ ਕਰਨ ਦੌਰਾਨ ਲੋਕਾਂ ਨੂੰ ਰੱਜ ਕੇ ਕੁੱਟਿਆ ਅਤੇ ਲੁੱਟਿਆ ਅਤੇ ਦੇਸ਼ ਅੰਦਰ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਲਾਚਾਰੀ ਤੋਂ ਸਿਵਾਏ ਕੁੱਝ ਨਹੀਂ ਦਿੱਤਾ। ਅੱਜ ਗਰੀਬ ਲੋਕਾਂ ਦੀ ਪਹੁੰਚ ਤੋਂ ਵਿੱਦਿਆ, ਸਿਹਤ, ਰੁਜ਼ਗਾਰ ਆਦਿ ਸਹੂਲਤਾਂ ਦੂਰ ਹੋ ਚੁੱਕੀਆਂ ਹਨ ਅਤੇ ਗਰੀਬ ਲੋਕਾਂ ਦਾ ਘਰ ਬਣਾਉਣ ਦਾ ਸੁਪਨਾ ਇੱਕ ਸੁਪਨਾ ਹੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟਾਂ ਪਾਉਣ ਵੇਲੇ ਹਾਥੀ ਵਾਲਾ ਬਟਨ ਦਬਾ ਕੇ ਬਸਪਾ ਨੂੰ ਮਜਬੂਤ ਕਰਦਿਆਂ ਕਿਸਾਨਾਂ ਅਤੇ ਮਜਦੂਰਾਂ ਦੀ ਸਰਕਾਰ ਬਣਾਉ। ਇਸ ਮੌਕੇ ਦਰਸ਼ਨ ਸਿੰਘ ਰਾਠੀ ਹਲਕਾ ਪ੍ਰਧਾਨ, ਭੁਪਿੰਦਰ ਸਿੰਘ ਬੀਰਬਲ ਜਿਲ੍ਹਾ ਮੀਤ ਪ੍ਰਧਾਨ, ਮਿੱਠੂ ਸਿੰਘ, ਰਾਜਪਾਲ ਸਿੰਘ, ਨਾਜਰ ਸਿੰਘ, ਜਸਵਿੰਦਰ ਸਿੰਘ ਜੱਸੀ, ਲਾਭ ਸਿੰਘ ਜੋਗਾ, ਗੁਰਜੰਟ ਸਿੰਘ, ਸੁਖਦੇਵ ਸਿੰਘ, ਚੇਤ ਅਕਲੀਆ, ਕੁਲਦੀਪ ਸਿੰਘ, ਤੇਜਾ ਸਿੰਘ, ਕੋਮਲਪ੍ਰੀਤ ਸੋਨੂੰ, ਪਰਮਜੀਤ ਅਤੇ ਹੋਰ ਵਰਕਰ ਮੌਜੂਦ ਸਨ।

Post a Comment