ਸੰਗਰੂਰ,02 ਫਰਵਰੀ (ਸੂਰਜ ਭਾਨ ਗੋਇਲ)-ਪੰਜਾਬ ਸਰਕਾਰ ਦੇ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਅੱਜ ਪਿੰਡ ਭਿੰਡਰਾਂ ਵਿਖੇ ਸਰਕਾਰੀ ਹਾਈ ਸਕੂਲ ਵਿੱਚ ਬਣਨ ਵਾਲੇ ਤਿੰਨ ਕਮਰਿਆਂ ਅਤੇ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸਕੂਲ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ•ਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿੱਦਿਅਕ ਅਦਾਰਿਆਂ ਦਾ ਮਿਆਰ ਉਪਰ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦੇ ਨਾਲ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀ ਮਿਆਰੀ ਸਿੱਖਿਆ ਦੇ ਕਾਰਨ ਪੜ•ਨ ਵਾਲੇ ਬੱਚਿਆਂ ਦੀ ਗਿਣਤੀ ਪਹਿਲਾ ਤੋਂ ਵੱਧ ਹੋਈ ਹੈ।
ਉਨ•ਾਂ ਕਿਹਾ ਲੋਕਾਂ ਨੂੰ ਅਕਾਲੀ ਭਾਜਪਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਪੂਰਨ ਵਿਸ਼ਵਾਸ ਹੈ, ਅਤੇ ਲੋਕ ਸਰਕਾਰ ਨੂੰ ਹਰ ਪੱਖ ਤੋਂ ਸਹਿਯੋਗ ਵੀ ਕਰ ਰਹੇ ਹਨ। ਇਸ ਮੌਕੇ ਸਕੂਲ ਪ੍ਰਿੰਸੀਪਲ ਰਜ਼ਨੀਸ ਕੁਮਾਰ ਨੇ ਬਾਬੂ ਪ੍ਰਕਾਸ਼ ਚੰਦ ਗਰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਰ.ਐਮ.ਐਸ.ਏ ਪ੍ਰੋਜੈਕਟ ਦੇ ਤਹਿਤ ਸਕੂਲ ਨੂੰ 25 ਲੱਖ 39 ਹਜ਼ਾਰ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਹੈ। ਉਨ•ਾਂ ਦੱਸਿਆ ਕਿ ਇਸ ਗ੍ਰਾਂਟ ਤੋਂ 23 ਲੱਖ 89 ਹਜ਼ਾਰ ਦੀ ਲਾਗਤ ਨਾਲ ਤਿੰਨ ਕਮਰੇ ਅਤੇ ਇਕ ਲਾਇਬ੍ਰੇਰੀ ਦਾ ਨਿਰਮਾਣ ਕੀਤਾ ਜਾਵੇਗਾ। ਇਸ ਤੋਂ ਇਲਾਵਾ 75 ਹਜ਼ਾਰ ਰੁਪਏ ਪਾਣੀ ਅਤੇ 75 ਹਜ਼ਾਰ ਸਟੇਸ਼ਨਰੀ ’ਤੇ ਖਰਚ ਕੀਤੇ ਜਾਣਗੇ।
ਇਸ ਤੋਂ ਇਲਾਵਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਰੂਪਾਹੇੜੀ ਵਿਖੇ ਪਾਣੀ ਦੇ ਮੁਕੰਮਲ ਪ੍ਰਬੰਧਾਂ ਲਈ 50 ਹਜ਼ਾਰ ਰੁਪਏ ਦੀ ਗ੍ਰਾਂਟ ਦਾ ਚੈਕ ਭੇਂਟ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਜ਼ਿਲ•ਾ ਸਿੱਖਿਆ ਅਫ਼ਸਰ ਨਿਰਮਲ ਸਿੰਘ ਸੋਹੀ, ਰਣਧੀਰ ਸਿੰਘ ਕਾਕਾ ਸਾਰੋਂ, ਬਲਜੀਤ ਸਿੰਘ, ਦਰਸ਼ਨ ਸਿੰਘ, ਗੁਰਨਾਮ ਸਿੰਘ ਭਿੰਡਰ, ਮਾਸਟਰ ਕੁਲਦੀਪ ਸਿੰਘ, ਹਰਪ੍ਰੀਤ ਸਿਘ ਅਤੇ ਹੋਰ ਹਾਜ਼ਰ ਸਨ।
ਪੰਜਾਬ ਸਰਕਾਰ ਦੇ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਪਿੰਡ ਭਿੰਡਰਾਂ ਵਿਖੇ ਸਕੂਲ ਦੇ ਕਮਰਿਆਂ ਦਾ ਨੀਂਹ ਪੱਥਰ ਰੱਖਦੇ ਹੋਏ।
Post a Comment