ਪਟਿਆਲਾ /3ਫਰਵਰੀ ਸਫਲਸੋਚ/ ਯਾਦਵਿੰਦਰਾ ਸਟੇਡੀਅਮ, ਪਟਿਆਲਾ ਵਿਖੇ ਦੇਸ਼ ਦੇ 64ਵੇਂ ਗਣਤੰਤਰਤਾ ਦਿਵਸ ਮੌਕੇ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬ ਦੇ ਸਿਹਤ ਮੰਤਰੀ ਸ਼੍ਰੀ ਮਦਨ ਮੋਹਨ ਮਿੱਤਲ ਵੱਲੋਂ ਮਾਂ ਬੋਲੀ ਪੰਜਾਬੀ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਾਹਿਤ ਅਕਾਦਮੀ ਅਵਾਰਡੀ ਅਤੇ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਨੂੰ ਉਨ•ਾਂ ਦੁਆਰਾ ਪੰਜਾਬੀ, ਹਿੰਦੀ, ਰਾਜਸਥਾਨੀ, ਉਰਦੂ ਅਤੇ ਸ਼ਾਹਮੁਖੀ ਲਿਪੀ ’ਚ ਬੱਚਿਆਂ ਲਈ 60 ਪੁਸਤਕਾਂ ਪ੍ਰਕਾਸ਼ਿਤ ਕਰਨ ਅਤੇ ਬੱਚਿਆਂ ਵਿੱਚ ਸਿਰਜਣਾਤਮਕ ਰੁਚੀਆਂ ਪੈਦਾ ਕਰਨ ਲਈ ਡਿਪਟੀ ਕਮਿਸ਼ਨਰ ਪਟਿਆਲਾ ਸਰਦਾਰ ਜੀ.ਕੇ. ਸਿੰਘ ਦੀ ਅਗਵਾਈ ਹੇਠ ਇੱਕ ਪੰਜਾਬੀ ਬਾਲ ਰਸਾਲੇ ‘ਬਾਲ ਪ੍ਰੀਤ’ ਦੀ ਆਨਰੇਰੀ ਸੰਪਾਦਨਾ ਕਰਨ ਲਈ ਸਨਮਾਨਿਤ ਕੀਤਾ ਗਿਆ। ਪੁਰਸਕਾਰ ਪ੍ਰਾਪਤ ਕਰਨ ਦੌਰਾਨ ਜ਼ਿਲਾ ਲੋਕ ਸੰਪਰਕ ਅਫ਼ਸਰ ਸ੍ਰ. ਇਸ਼ਵਿੰਦਰ ਸਿੰਘ ਗਰੇਵਾਲ ਨੇ ਡਾ. ਆਸ਼ਟ ਦੇ ਸਾਹਿਤਕ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਇਸ ਸਮਾਗਮ ਵਿਚ ਡਿਪਟੀ ਕਮਿਸ਼ਨਰ ਸਰਦਾਰ ਜੀ.ਕੇ. ਸਿੰਘ ਐਸ.ਐਸ.ਪੀ ਸ. ਗੁਰਪ੍ਰੀਤ ਸਿੰਘ ਗਿੱਲ ਅਤੇ ਹੋਰ ਨਾਮਵਰ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਸ਼ਾਮਲ ਸਨ। ਸਮਾਗਮ ਵਿਚ ਕਈ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।

Post a Comment