Tuesday, February 26, 20130 comments


ਦਿੱਲੀ /ਚੰਡੀਗੜ੍ਹ, 26 ਫਰਵਰੀ/ਸਫਲਸੋਚ/ ਅਕਾਲੀ ਦਲ (ਬ) ਦੇ ਦਿੱਲੀ ਯੂਨਿਟ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੂੰ ਸਰਵਸੰਮਤੀ ਨਾਲ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਹਾਊਸ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਪਰਮਜੀਤ ਸਿੰਘ ਸਿਰਸਾ ਨੂੰ ਵੱਡੇ ਫਰਕ ਨਾਲ ਹਰਾਉਣ ਵਾਲੇ ਨੌਜਵਾਨ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਕਮੇਟੀ ਦਾ ਨਵਾਂ ਜਨਰਲ ਸਕੱਤਰ ਚੁਣ ਲਿਆ ਗਿਆ ਹੈ। ਨਵੀਂ ਚੁਣੀ ਕਮੇਟੀ ਦੇ ਜਨਰਲ ਹਾਊਸ ਦੀ ਇਸ ਮੀਟਿੰਗ ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਮੌਜੂਦ ਸਨ, ਜਿਨਾਂ ਨੇ ਕਮੇਟੀ ਆਗੂਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਅਨੁਸਾਰ ਚੱਲਣ ਦੇ ਆਦੇਸ਼ ਦਿੱਤੇ। ਦਿੱਲੀ ਗੁਰਦੁਆਰਾ ਕਮੇਟੀ ਦੇ ਨਵੇਂ ਬਣੇ ਜਨਰਲ ਹਾਊਸ ਦੀ ਪਲੇਠੀ ਮੀਟਿੰਗ ਚ ਅੱਜ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਮਨਜੀਤ ਸਿੰਘ ਜੀ ਕੇ ਦਾ ਨਾਂ ਪ੍ਰਧਾਨਗੀ ਅਹੁਦੇ ਲਈ ਪੇਸ਼ ਕੀਤਾ, ਜਿਸ ਨੂੰ ਸਭ ਨੇ ਪ੍ਰਵਾਨ ਕਰ ਲਿਆ। ਇਸ ਤੋਂ ਇਲਾਵਾ ਰਵਿੰਦਰ ਸਿੰਘ ਖੁਰਾਦਾ ਨੂੰ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਧਨਵੰਤ ਸਿੰਘ ਨੂੰ ਮੀਤ ਪ੍ਰਧਾਨ, ਹਰਮੀਤ ਸਿੰਘ ਕਾਲਕਾ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ ਹੈ। ਕਮੇਟੀ ਦੇ 10 ਐਗਜੈਕਟਿਵ ਕਮੇਟੀ ਮੈਂਬਰਾਂ ਵਜੋਂ ਦਲਜੀਤ ਕੌਰ, ਕੁਲਵੰਤ ਸਿੰਘ ਬਾਠ, ਜਸਵੀਰ ਸਿੰਘ ਜੱਸੀ, ਤਰਵਿੰਦਰ ਸਿੰਘ ਮਰਵਾਹ, ਇੰਦਰਪ੍ਰੀਤ ਸਿੰਘ, ਇੰਦਰਜੀਤ ਸਿੰਘ ਮੌਂਟੀ, ਹਰਵਿੰਦਰ ਸਿੰਘ, ਚਮਨ ਸਿੰਘ, ਜਤਿੰਦਰ ਸਿੰਘ ਗੋਲਡੀ ਤੇ ਅਮਰਜੀਤ ਸਿੰਘ ਪੰਪੂ ਦੀ ਚੋਣ ਕੀਤੀ ਗਈ ਹੈ। 


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger