ਮਾਨਸਾ, 04 ਫਰਵਰੀ /ਸਫਲਸੋਚ/ਪਸ਼ੂਆਂ ਵਿੱਚ ਹਲਕਾਅ ਦੀ ਬਿਮਾਰੀ ਦੀ ਰੋਕਥਾਮ ਲਈ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਤੱਕ ਇਕ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਜ਼ਿਲ•ਾ ਪਸ਼ੂ ਪਾਲਣ ਵਿਭਾਗ ਵੱਲੋਂ ਹਰੇਕ ਤਹਿਸੀਲ ਅਤੇ ਬਲਾਕ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਕੁੱਤਿਆਂ ਨੂੰ ਐਂਟੀਰੈਬਿਕ ਵੈਕਸੀਨ ਲਗਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਸ਼ੂੁ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਬਸਿਡੀ ਕਾਰਨ ਇਹ ਟੀਕੇ ਸਿਰਫ਼ ਪੰਜ ਰੁਪਏ ਦੇ ਹਿਸਾਬ ਨਾਲ ਪ੍ਰਤੀ ਟੀਕਾ ਲਗਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਕੁੱਤਿਆਂ ਨੂੰ ਐਂਟੀਰੈਬਿਕ ਵੈਕਸੀਨ ਕਰਵਾਉਣ ਨਾਲ ਹਲਕਾਅ ਦੀ ਬਿਮਾਰੀ ਤੋਂ ਬਚਾਅ ਰਹਿੰਦਾ ਹੈ, ਜਿਸ ਕਰਕੇ ਹੋਰ ਪਾਲਤੂ ਪਸ਼ੂਆਂ ਅਤੇ ਮਨੁੱਖਾਂ ਦਾ ਇਸ ਬਿਮਾਰੀ ਤੋਂ ਬਚਾਅ ਹੋਵੇਗਾ।ਡਾ. ਅਮ੍ਰਿਤਪਾਲ ਸਿੰਘ ਨੇ ਜ਼ਿਲ•ੇ ਦੇ ਕੁੱਤਾ ਰੱਖਣ ਵਾਲੇ ਸਮੂਹ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਬਲਾਕ ਜਾਂ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੰਪਰਕ ਕਰਕੇ ਆਪਣੇ-ਆਪਣੇ ਕੁੱਤਿਆਂ ਨੂੰ ਇਸ ਬਿਮਾਰੀ ਦੀ ਰੋਕਥਾਮ ਤੋਂ ਟੀਕੇ ਲਗਵਾਉਣ ਤਾਂ ਜੋ ਇਸ ਜਾਨਲੇਵਾ ਬਿਮਾਰੀ ਤੋਂ ਬਚਾਅ ਹੋ ਸਕੇ। ਉਨ•ਾਂ ਕਿਹਾ ਕਿ ਇਹ ਮੁਹਿੰਮ 18 ਫਰਵਰੀ ਤੱਕ ਜਾਰੀ ਰਹੇਗੀ।

Post a Comment