ਕੇਂਦਰੀ ਰੇਲ ਬਜਟ ਵਿੱਚ ਪੰਜਾਬ ਦੇ ਹਿੱਤਾਂ ਨੂੰ ਅੱਖੋਂ ਪਰੋਖੇ ਕੀਤਾ-ਪਰਮਿੰਦਰ ਸਿੰਘ ਢੀਂਡਸਾ

Wednesday, February 27, 20130 comments


ਊਧਮ ਸਿੰਘ ਵਾਲਾ, 27 ਫਰਵਰੀ (ਸੂਰਜ ਭਾਨ ਗੋਇਲ)-ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਦੋਸ਼ ਲਗਾਇਆ ਹੈ ਕਿ ਕੇਂਦਰੀ ਰੇਲ ਮੰਤਰੀ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਪੰਜਾਬ ਦੇ ਹਿੱਤਾਂ ਨੂੰ ਪੂਰੀ ਤਰ•ਾਂ ਅੱਖੋਂ ਪਰੋਖੇ ਕੀਤਾ ਗਿਆ ਹੈ। ਪਿੰਡ ਚੱਠੇ ਸੇਖਵਾਂ ਵਿਖੇ ਭਗਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪਵਿੱਤਰ ਜਨਮ ਦਿਹਾੜੇ ਸੰਬੰਧੀ ਪ੍ਰੋਗਰਾਮ ’ਚ ਸ਼ਿਰਕਤ ਕਰਨ ਪਹੁੰਚੇ ਸ. ਪ੍ਰਮਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਜਟ ਤਿਆਰ ਕਰਨ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰੀ ਰੇਲ ਮੰਤਰੀ ਸ੍ਰੀ ਪਵਨ ਕੁਮਾਰ ਬਾਂਸਲ ਨੂੰ ਬੇਨਤੀ ਕੀਤੀ ਸੀ ਕਿ ਪੰਜਾਬ ਵਿੱਚ ਇੱਕ ਰੇਲਵੇ ਕਾਰਖਾਨਾ ਲਗਾਇਆ ਜਾਵੇ ਅਤੇ ਮਾਲ ਦੀ ਢੋਆ ਢੁਆਈ ਵਿੱਚ ਇਕਸਾਰਤਾ ਲਿਆਉਣ ਲਈ ਮੁੰਬਈ-ਕੋਲਕਾਤਾ ਮਾਲ ਢੁਆਈ ਕੋਰੀਡੋਰ ਨੂੰ ਅੰਮ੍ਰਿਤਸਰ ਤੱਕ ਵਧਾਇਆ ਜਾਵੇ। ਜੇਕਰ ਇਹ ਦੋਵੇਂ ਮੰਗਾਂ ਮੰਨ ਲਈਆਂ ਜਾਂਦੀਆਂ ਤਾਂ ਜਿੱਥੇ ਵਿੱਚ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣੇ ਸੀ, ਉਥੇ ਪੰਜਾਬ ਦੇ ਵਪਾਰਕ ਹਿੱਤਾਂ ਨੂੰ ਵੀ ਵੱਡਾ ਹੁਲਾਰਾ ਮਿਲਣਾ ਸੀ। ਪਰ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਇਹ ਦੋ ਅਹਿਮ ਮੰਗਾਂ ਨੂੰ ਅੱਖੋਂ ਪਰੋਖੇ ਕਰਕੇ ਸੂਬੇ ਨਾਲ ਪੱਖਪਾਤ ਕੀਤਾ ਹੈ। ਉਨ•ਾ ਕਿਹਾ ਕੇਂਦਰ ਸਰਕਾਰ ਨੇ ਰੇਲ ਬਜਟ ਅੰਦਰ ਕਾਂਗਰਸ ਦੀਆਂ ਸਰਕਾਰਾਂ ਵਾਲੇ ਸੂਬਿਆਂ ਨੂੰ ਸਹੂਲਤਾਂ ਦਿੱਤੀਆਂ ਹਨ। 
ਭਗਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪਵਿੱਤਰ ਜਨਮ ਦਿਹਾੜੇ ’ਤੇ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਉਨ•ਾਂ ਕਿਹਾ ਕਿ ਅਜਿਹੀ ਮਹਾਨ ਸ਼ਖਸ਼ੀਅਤ ਦੇ ਪਵਿੱਤਰ ਦਿਹਾੜੇ ਕਿਸੇ ਇਕ ਕੌਮ, ਧਰਮ, ਜਾਤੀ ਵੱਲੋਂ ਇਕੱਲਿਆਂ ਨਹੀਂ, ਬਲਕਿ ਸਮੁੱਚੇ ਭਾਰਤ ਵਾਸੀਆਂ ਨੂੰ ਰਲ ਕੇ ਮਨਾਉਣੇ ਚਾਹੀਦੇ ਹਨ। ਉਨ•ਾਂ ਕਿਹਾ ਕਿ ਭਗਤ ਰਵਿਦਾਸ ਨੇ ਮਨੁੱਖਤਾ ਦੀ ਭਲਾਈ ਲਈ ਲੋਕਾਂ ਨੂੰ ਸਮਾਜ ਅੰਦਰ ਊਚ ਨੀਚ, ਅਮੀਰ ਗਰੀਬ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਨੇਕ ਕਮਾਈ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਰਵਿਦਾਸ ਕਮੇਟੀ ਵੱਲੋਂ ਸ. ਢੀਂਡਸਾ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਸ. ਢੀਂਡਸਾ ਨੂੰ ਪਿੰਡ ਦੀਆਂ ਪ੍ਰਮੱਖ ਸ਼ਖਸ਼ੀਅਤਾ ਵੱਲੋਂ ਗੰਦੇ ਪਾਣੀ ਦੇ ਨਿਕਾਸ ਅਤੇ ਹੋਰ ਮੁੱਢਲੀਆਂ ਲੋੜਾਂ ਤੋਂ ਜਾਣੂ ਕਰਵਾਇਆ ਗਿਆ। 
ਉਨ•ਾਂ ਪਿੰਡ ਵਾਸੀਆਂ ਵੱਲੋਂ ਦੱਸੀਆਂ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਸ. ਢੀਂਡਸਾ ਨੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਅਤੇ ਸੰਤ ਅਤਰ ਸਿੰਘ ਜੀ ਮਾਰਗ ਤੋਂ ਚੱਠੇ ਸੇਖਵਾਂ ਅਤੇ ਅੰਦਰੂਨੀ ਸੜਕਾਂ ਦਾ ਉਦਘਾਟਨ ਕੀਤਾ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਧਰਮਸ਼ਾਲਾ ਸਮੇਤ ਹੋਰ ਵਿਕਾਸ ਦੇ ਰਹਿੰਦੇ ਵਿਕਾਸ ਕਾਰਜਾਂ ਲਈ ਹੋਰ ਵਿੱਤੀ ਸਹਾਇਤਾ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਨਿਰਵੈਰ ਸਿੰਘ ਚੱਠਾ, ਯੂਥ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਸ. ਸਤਗੁਰ ਸਿੰਘ ਨਮੋਲ, ਗੁਰਦਿਆਲ ਸਿੰਘ ਚੱਠਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ, ਗੁਰਮੀਤ ਸਿੰਘ ਜੌਹਲ ਮੀਡੀਆ ਸਲਾਹਕਾਰ, ਹਰਬੰਸ ਸਿੰਘ ਗਰਚਾ ਸਾਬਕਾ ਪ੍ਰਧਾਨ ਨਗਰ ਕੌਂਸਲ, ਰਣਜੀਤ ਸਿੰਘ ਸਾਬਕਾ ਐ¤ਮ. ਸੀ., ਸੁਖਵਿੰਦਰ ਸਿੰਘ ਮੱਤੂ ਅਤੇ ਹੋਰ ਹਾਜ਼ਰ ਸਨ। 

ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਪਿੰਡ ਚੱਠੇ ਸੇਖਵਾਂ ਵਿਖੇ ਭਗਤ ਰਵਿਦਾਸ ਧਰਮਸ਼ਾਲਾ ਅਤੇ ਅੰਦਰੂਨੀ ਸੜਕਾਂ ਦਾ ਉਦਘਾਟਨ ਕਰਦੇ ਹੋਏ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger