ਮੋਗਾ / ਸਫਲਸੋਚ/ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਦੀਪਇੰਦਰ ਸਿੰਘ ਢਿੱਲੋਂ ਤੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਕੈਬਨਿਟ ਮੰਤਰੀ ਅਜੀਤ ਸਿੰਘ ਕੋਹਾੜ ਤੇ ਡਾ. ਹਰਬੰਸ ਲਾਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਨੇ ਅੱਜ ਮੋਗਾ ਵਿਖੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਜੋਗਿੰਦਰਪਾਲ ਜੈਨ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਮੋਗਾ ਹਲਕੇ ਦੇ ਲੋਕ ਕਾਂਗਰਸ ਪਾਰਟੀ ਦੀਆਂ ਜੜ•ਾਂ ਪੁੱਟ ਦੇਣਗੇ। ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਕਾਂਗਰਸ ਪਾਰਟੀ ਦੇ ਲੀਡਰਾਂ ਦੇ ਪੰਜਾਬ ਵਿਰੋਧੀ ਚਿਹਰੇ ਨੂੰ ਲੋਕ ਚੰਗੀ ਤਰ•ਾਂ ਜਾਣਦੇ ਹਨ ਤੇ ਹੁਣ ਕਾਂਗਰਸ ਪਾਰਟੀ ਨੂੰ ਲੋਕ ਹੋਰ ਮੌਕਾ ਨਹੀਂ ਦੇਣਗੇ। ਕਾਂਗਰਸ ਪਾਰਟੀ ਦੀ ਲੀਡਰਸ਼ਿਪ ’ਤੇ ਹਮਲਾ ਕਰਦਿਆਂ ਸ੍ਰੀ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਲੋਕ ਸੇਵਕਾਂ ਦੀ ਥਾਂ ਵਪਾਰੀਆਂ ਦਾ ਟੋਲਾ ਹੈ। ਉਨ•ਾਂ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਪੰਜਾਬ ਵਾਸੀਆਂ ਨੂੰ ਵੋਟਾਂ ਸਮੇਂ ਹੀ ਦਰਸ਼ਨ ਦਿੰਦੀ ਹੈ। ਇਸ ਮੌਕੇ ਉਨ•ਾਂ ਮੋਗਾ ਦੇ ਵਾਰਡ ਨੰਬਰ 12 ਵਿਚ ਘਰ-ਘਰ ਤੁਰ ਕੇ ਲੋਕਾਂ ਨੂੰ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਜੋਗਿੰਦਰਪਾਲ ਜੈਨ ਦੇ ਹੱਕ ਵਿਚ ਵੋਟ ਪਾਉਣ ਲਈ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੌਜਵਾਨ ਆਗੂ ਸੰਦੀਪ ਵਰਮਾ, ਰਾਜੀਵ ਡੀਸੀ, ਬੁੱਧ ਰਾਮ ਧੀਮਾਨ, ਰਣਜੀਤ ਰੈਡੀ, ਉਦੇਵੀਰ ਸਿੰਘ ਢਿੱਲੋਂ ਸਮੇਤ ਹੋਰ ਨੇਤਾ ਵੀ ਹਾਜ਼ਰ ਸਨ।

Post a Comment