ਨਾਭਾ, 22 ਫਰਵਰੀ (ਜਸਬੀਰ ਸਿੰਘ ਸੇਠੀ) – ਨਾਭਾ ਮਲੇਰਕੋਟਲਾ ਰੋਡ ਤੇ ਪਿੰਡ ਢੀਂਗੀ ਕੋਲ ਦੇਰ ਸ਼ਾਮ ਮੋਟਰਸਾਇਕਲ ਅਤੇ ਟਰੈਕਟਰ ਟਰਾਲੀ ਦੀ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਨੌਜਵਾਨ ਦੇ ਗੰਭੀਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮਲੇਰਕੋਟਲਾ ਦੇ ਰਹਿਣ ਵਾਲੇ ਅਸ਼ਰਫ ਪੁੱਤਰ ਗਫੂਰ ਅਤੇ ਅਰਸ਼ਿਦ ਪੁੱਤਰ ਇਬਰਾਹਿਮ ਵਾਸੀ ਮਲੇਰਕੋਟਲਾ ਮੋਟਰਸਾਇਕਲ ਤੇ ਸਵਾਰ ਹੋਕੇ ਪਟਿਆਲਾ ਤੋਂ ਮਲੇਰਕੋਟਲਾ ਜਾ ਰਹੇ ਸਨ ਕਿ ਅਚਾਨਕ ਪਿੰਡ ਢੀਂਗੀ ਨਜਦੀਕ ਜਾ ਰਹੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ ਜਿਸਨੂੰ ਤੁਰੰਤ ਲੋਕਾਂ ਵੱਲੋਂ ਸਿਵਲ ਹਸਪਤਾਲ ਨਾਭਾ ਦਾਖਿਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਅਸ਼ਰਫ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਦੂਜਾ ਮੋਟਰਸਾਇਕਲ ਸਵਾਰ ਗੰਭੀਰ ਫੱਟੜ ਹੈ।

Post a Comment