ਦੋਦਾ ਸ੍ਰੀ ਮੁਕਤਸਰ ਸਾਹਿਬ, 22 ਫਰਵਰੀ ( ਸਫਲਸੋਚ )ਵਿਵੇਕ ਪੁਰੀ ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਕਾਨੂੰਨੀ ਸੇਵਾਵਾ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਦੋ ਦਿਨਾਂ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਕੀਤਾ ਗਿਆ । ਇਸ ਸੈਮੀਨਾਰ ਵਿੱਚ ਸ੍ਰੀਮਤੀ ਮਨਜੀਤ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ, ਗੁਰੂ ਗੋਬਿੰਦ ਸਿੰਘ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਸ੍ਰੀ ਜੁਗਰਾਜ ਸਿੰਘ ਸ.ਸ. ਮਾਸਟਰ ਅਤੇ ਸ੍ਰੀ ਗੁਰਜੀਤ ਸਿੰਘ ਬਾਵਾ ਲੈਕਚਰਾਰ ਪੋਲੀਟੀਕਲ ਸਾਇੰਸ ਅਤੇ ਕਲੱਬ ਦੇ ਵਿਦਿਆਰਥੀਆਂ ਮੈਂਬਰਾਂ ਨੇ ਭਾਗ ਲਿਆ। ਇਸ ਸੈਮੀਨਾਰ ਦੌਰਾਨ ਦੌਰਾਨ ਕਲੱਬ ਦੇ ਮੈਂਬਰ ਅਤੇ ਵਿਦਿਆਰਥੀਆਂ ਨੂੰ ਨਾਗਰਿਕ ਦੇ ਅਧਿਕਾਰਾਂ ਅਤੇ ਫਰਜ਼ਾ , ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਬਚਣ, ਦਹੇਜ ਪ੍ਰਥਾ ਅਤੇ ਕੰਨਿਆਂ ਭਰੂਣ ਹੱਤਿਆਂ ਨੂੰ ਰੋਕਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

Post a Comment