ਵੱਖ ਵੱਖ ਸਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

Tuesday, February 05, 20130 comments


ਸ੍ਰੀ ਮੁਕਤਸਰ ਸਾਹਿਬ/ਅਬੋਹਰ  5 ਫਰਵਰੀ /ਸਫਲਸੋਚ/ ਸੀਨੀਅਰ ਪੱਤਰਕਾਰ ਸ੍ਰੀ ਰਾਜੇਦੀਪ ਅਤੇ ਸ੍ਰੀ ਅਰਚਿਤ ਵਾਟਸ ਦੇ ਪਿਤਾ ਸ੍ਰੀ ਪਵਨ ਕੁਮਾਰ ਦੇ ਅਕਾਲ ਚਲਾਣੇ ਤੇ ਵੱਖ ਵੱਖ ਸਖ਼ਸੀਅਤਾਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ, ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਫੋਨ ਕਰਕੇ ਦੋਹਾਂ ਭਰਾਵਾਂ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ। ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ, ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ: ਹਰਚਰਨ ਬੈਂਸ, ਸ: ਅਜਾਇਬ ਸਿੰਘ ਭੱਟੀ ਵਿਧਾਇਕ, ਸਾਬਕਾ ਮੰਤਰੀ ਸ੍ਰੀ ਚਿਰੰਜੀ ਲਾਲ ਗਰਗ, ਸਾਬਕਾ ਵਿਧਾਇਕ ਮੱਖਣ ਸਿੰਘ, ਸ: ਗੁਰਕੀਰਤਕ੍ਰਿਪਾਲ ਸਿੰਘ ਡਾਇਰੈਕਟਰ ਸਮਾਜਿਕ ਸੁਰੱਖਿਆ, ਜੁਆਇੰਟ ਡਾਇਰੈਕਟ ਲੋਕ ਸੰਪਰਕ ਸ੍ਰੀ ਉਪਿੰਦਰ ਸਿੰਘ ਲਾਂਬਾ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸੇ ਤਰਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ, ਬਠਿੰਡਾ ਦੇ ਡਿਪਟੀ ਕਮਿਸ਼ਨਰ ਸ੍ਰੀ ਕਮਲ ਕੁਮਾਰ ਯਾਦਵ, ਫਰੀਦਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਅਮਿੰ੍ਰਤਸਰ ਸ੍ਰੀ ਰਜਤ ਅਗਰਵਾਲ, ਸ੍ਰੀ ਵਿਜੇ ਜਾਦੇ, ਮਿਉਨਸ਼ਪਲ ਕਮਿਸ਼ਨਰ ਬਠਿੰਡਾ ਸ੍ਰੀ ਉਮਾ ਸੰਕਰ, ਆਈ.ਜੀ. ਇੰਟੈਲੀਜੈਂਸ ਬਠਿੰਡਾ ਜੋਨ ਸ੍ਰੀ ਜਤਿੰਦਰ ਕੁਮਾਰ ਜੈਨ, ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਸ.ਪੀ.  ਸ: ਸੁਰਜੀਤ ਸਿੰਘ, ਹੁਸ਼ਿਆਰਪੁਰ ਦੇ ਐਸ.ਐਸ.ਪੀ. ਸ: ਸੁਖਚੈਨ ਸਿੰਘ ਗਿੱਲ, ਮਾਨਸਾ ਦੇ ਐਸ.ਐਸ.ਪੀ. ਸ੍ਰੀ ਨਰਿੰਦਰ ਭਾਰਗਵ, ਡੀ.ਐਫ.ਓ. ਬਠਿੰਡਾ ਸ੍ਰੀ ਕੇ. ਕਾਨਨ, ਡੀ.ਐਫ.ਓ. ਮੁਹਾਲੀ ਸ੍ਰ ਐਸ.ਪੀ.ਅਨੰਦ ਕੁਮਾਰ, ਏ.ਡੀ.ਸੀ. ਸੋਲਨ ਸ੍ਰੀ ਲਲਿਤ ਜੈਨ, ਫਰੀਦਕੋਟ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਬੰਟੀ ਰੋਮਾਣਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਸ: ਦਲਜੀਤ ਸਿੰਘ ਰਾਜਪੂਤ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਠਿੰਡਾ ਸ: ਜਗਦੀਪ ਸਿੰਘ ਗਿੱਲ  ਨੇ ਵੀ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਸ਼ਰੀਕ ਹੁੰਦਿਆਂ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਬਿਨ੍ਹਾਂ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੇ ਪੀ.ਏ. ਸ੍ਰੀ ਮਨੀਸ਼ ਕੁਮਾਰ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਪੀ.ਏ. ਸ੍ਰੀ ਅਨਮੋਲ, ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਪੰਜਾਬ ਯੂਨੀਵਰਸਿਟੀ ਦੇ ਚੇਅਰਮੈਨ ਵਿੱਕੀ ਮਿੱਡੂਖੇੜਾ, ਸ: ਗਗਨ ਬਾਦਲ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਮਾਨਸਾ ਨੇ ਅੱਜ ਅਬੋਹਰ ਵਿਖੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। 


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger