ਤਿੰਨ ਗ੍ਰਾਮ ਹੈਰੋਇੰਨ ਸਮੇਂਤ ਇੱਕ ਕਾਬੂ

Wednesday, February 27, 20130 comments


ਮਲਸੀਆਂ, 27 ਫਰਵਰੀ (ਸਚਦੇਵਾ) ਸਥਾਨਕ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿਮ ਤਹਿਤ ਮਲਸੀਆਂ ਪੁਲਿਸ ਨੇ ਇੱਕ ਵਿਅਕਤੀ ਨੂੰ ਤਿੰਨ ਗ੍ਰਾਮ ਹੈਰੋਇੰਨ ਸਮੇਤ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆ ਮਲਸੀਆਂ ਚੌਂਕੀ ਦੇ ਇੰਚਾਰਜ ਐਸ.ਆਈ ਜਗਦੀਸ਼ ਕੁਮਾਰ ਨੇ ਦੱਸਿਆ ਕਿ ਉਹ ਨਵਾਂ ਕਿਲ•ਾ ਰੋਡ ਮਲਸੀਆਂ ਵਿਖੇ ਪੁਲਿਸ ਪਾਰਟੀ ਸਮੇਂਤ ਗਸ਼ਤ ਕਰ ਰਹੇ ਸਨ ਕਿ ਉਸ ਰਸਤੇ ਉਨ•ਾਂ ਨੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਪੁੱਛ-ਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਰਾਮ ਲੁਭਾਇਆ ਵਾਸੀ ਪੱਤੀ ਸਾਹਲਾ ਨਗਰ (ਮਲਸੀਆ) ਦੱਸਿਆ । ਉਨ•ਾਂ ਦੱਸਿਆ ਕਿ ਉੱਕਤ ਵਿਅਕਤੀ ਦੀ ਜਾਂਚ ਦੌਰਾਨ ਉਸ ਪਾਸੋਂ ਤਿੰਨ ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ । ਮੁਲਜ਼ਮ ਲਖਵਿੰਦਰ ਸਿੰਘ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ ਗਿਆ ਹੈ । ਉਨ•ਾਂ ਦੱਸਿਆ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ, ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਜੇਲ• ਭੇਜ ਦਿੱਤਾ ਹੈ । 
  

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger