ਹੁਸ਼ਿਆਰਪੁਰ, 24 ਫਰਵਰੀ/ ਸਫਲਸੋਚ/ਰਾਜ ਵਿੱਚ ਈ-ਸਰਕਾਰ ਪ੍ਰੋਜੈਕਟ ਅਧੀਨ ਆਈ.ਡਬਲਯੂ.ਡੀ.ਐਮ.ਐਸ. ਸਬੰਧੀ ਜਿਲ•ੇ ਦੇ ਅਧਿਕਾਰੀਆਂ / ਕਰਮਚਾਰੀਆਂ ਨੂੰ ਟਾਟਾ ਕੰਸਲਟੈਂਸੀ ਸਰਵਿਸਜ਼ (ਟੀ.ਸੀ.ਐਸ.) ਵੱਲੋਂ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਮਨੱਸਵੀ ਕੁਮਾਰ ਦੀ ਪ੍ਰਧਾਨਗੀ ਹੇਠ ਇੱਕ ਟਰੇਨਿੰਗ ਦਾ ਆਯੋਜਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਜਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਪਰਮਦੀਪ ਸਿੰਘ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਗੜ•ਸ਼ੰਕਰ ਮੈਡਮੀ ਰਣਜੀਤ ਕੌਰ ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਜ਼ਿਲ•ਾ ਸਿੱਖਿਆ ਅਫ਼ਸਰ (ਸੈ:) ਸੁਖਵਿੰਦਰ ਕੌਰ, ਜ਼ਿਲ•ਾ ਸਿੱਖਿਆ ਅਫ਼ਸਰ (ਐਲੀ:) ਰਾਮ ਪਾਲ ਸਿੰਘ, ਉਪ ਅਰਥ ਤੇ ਅੰਕੜਾ ਅਫਸਰ ਰਾਕੇਸ਼ ਕਾਲੀਆ, ਅਸ਼ੀਸ਼ ਬਾਜਾਜ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਬੰਧਤ ਅਧਿਕਾਰੀ ਇਸ ਮੌਕੇ ਤੇ ਹਾਜ਼ਰ ਸਨ। ਇਸ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ / ਕਰਮਚਾਰੀਆਂ ਨੂੰ ਟੀ.ਸੀ.ਐਸ. ਦੇ ਅਧਿਕਾਰੀਆਂ ਵੱਲੋਂ ਕੰਢੀ ਏਰੀਏ ਡਿਵੈਲਪਮੈਂਟ ਪ੍ਰੋਗਰਾਮ ਅਧੀਨ ਜ਼ਿਲ•ੇ ਤੋਂ ਰਾਜ ਪੱਧਰ ਤੇ ਸੂਚਨਾ ਦੇ ਅਦਾਨ-ਪ੍ਰਦਾਨ ਨੂੰ ਆਨ ਲਾਈਨ ਕਰਨ ਸਬੰਧੀ ਟਰੇਨਿੰਗ ਦਿੱਤੀ ਗਈ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੇ ਇਲਾਕੇ (ਕੰਢੀ ਏਰੀਆ) ਸਬੰਧੀ ਸਟੇਟ ਸਪੈਸੀਫਿਕ ਐਪਲੀਕੇਸ਼ਨਜ਼ ਜੋ ਟਾਟਾ ਕੰਸਲਟੈਂਸੀ ਸਰਵਿਸਜ਼ ਵੱਲੋਂ ਤਿਆਰ ਕਰਵਾਈ ਗਈ ਹੈ , ਇਹ ਐਪਲੀਕੇਸ਼ਨ ਕੰਢੀ ਏਰੀਆ ਡਿਵੈਲਪਮੈਂਟ ਪ੍ਰੋਗਰਾਮ ਅਧੀਨ ਜ਼ਿਲ•ੇ ਤੋਂ ਰਾਜ ਪੱਧਰ ਤੇ ਸੂਚਨਾ ਦੇ ਅਦਾਨ-ਪ੍ਰਦਾਨ ਨੂੰ ਆਨ-ਲਾਈਨ ਕਰਨ ਲਈ ਵਰਤੀ ਜਾਵੇਗੀ ।

Post a Comment