ਖੰਨਾ, 04 ਫਰਵਰੀ ( ਥਿੰਦ ਦਿਆਲਪੁਰੀਆ ) - ਹਿੰਦੋਸਤਾਨ ਨੈਸ਼ਨਲ ਪਾਰਟੀ (ਐਚ. ਐਨ. ਪੀ.) ਵੱਲੋਂ ‘ਕ੍ਰਾਂਤੀ ਮਾਰਚ’ ਦੇ ਤਹਿਤ ਸ਼ਹੀਦੇ ਏ ਆਜ਼ਮ ਸ਼੍ਰ. ਭਗਤ ਸਿੰਘ ਜੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜਾਰੀ ਮੁਹਿੰਮ ਦੌਰਾਨ ਪਿੰਡ-ਪਿੰਡ ਨੁਕੜ ਮੀਟਿੰਗ ਦਾ ਸਿਲਸਿਲਾ ਚੱਲ ਰਿਹਾ ਹੈ, ਇਹ ਵਿਚਾਰ ਅੱਜ ਇੱਥੇ ਪਾਰਟੀ ਦੀ ਮੀਟਿੰਗ ਤੋਂ ਬਾਅਦ ਕੌਮੀ ਪ੍ਰਧਾਨ ਸ੍ਰ. ਕਰਨੈਲ ਸਿੰਘ ਇਕੋਲਾਹਾ ਨੇ ਪ੍ਰਗਟ ਕੀਤੇ। ਉਨ•ਾਂ ਕਿਹਾ ਕਿ ਪਾਰਟੀ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਸੂਬੇ ਵਿੱਚ ਸ਼ਹੀਦਾਂ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਨੁਕੜ ਨਾਟਕ ਅਤੇ ਨੁਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ•ਾਂ ਦੱਸਿਆ ਕਿ ਪਾਰਟੀ ਦੀ ਵਿਚਾਰਧਰਾਂ ਨੂੰ ਜਾਣੂ ਹੋ ਕੇ ਲੋਕ ਪਾਰਟੀ ਦੇ ਝੰਡੇ ਹੇਠਾਂ ਇੱਕਠੇ ਹੋ ਰਹੇ ਹਨ। ਉਨ•ਾਂ ਕਿਹਾ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਦੀਆਂ ਨੀਤੀਆਂ ਤੋਂ ਦੁਖੀ ਹੋ ਚੁੱਕੇ ਹਨ। ਸ਼੍ਰੀ ਇਕੋਲਾਹਾ ਨੇ ਕਿਹਾ ਪਾਰਟੀ ਦੇ ਯੂਥ ਵਿੰਗ ਵੱਲੋਂ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਨੌਜਵਾਨਾਂ ਨੂੰ ਸਮਾਜ ਭਲਾਈ ਕੰਮਾਂ ਲਈ ਪ੍ਰੇਰਿਆ ਜਾ ਰਿਹਾ ਹੈ। ਇਸ ਮੌਕੇ ’ਤੇ ਸ਼੍ਰੀ ਇਕੋਲਾਹਾ ਨੇ ਸਮਾਜ ਸੇਵੀ ਜਸਵੰਤ ਸਿੰਘ ਜੱਸੀ ਦੈਹਿੜੂ ਨੂੰ ਪਾਰਟੀ ਦੇ ਬਲਾਕ ਖੰਨਾ ਦਾ ਪ੍ਰਧਾਨ ਨਿਯੁਕਤ ਕੀਤਾ ਅਤੇ ਉਹਨਾਂ ਨੂੰ ਇਲਾਕੇ ਵਿੱਚ ਪਾਰਟੀ ਦੀ ਟੀਮ ਬਣਾਉਣ ਦੇ ਅਧਿਕਾਰ ਦਿੱਤੇ ਗਏ। ਉਨ•ਾਂ ਦੱਸਿਆ ਕਿ ਪਾਰਟੀ ਵੱਲੋਂ ਖੰਨਾ ਜ਼ਿਲ•ਾ ਬਣਾਓ ਸੰਘਰਸ਼ ਕਮੇਟੀ ਦੀਆਂ ਸਹਿਯੋਗੀ ਜੱਥੇਬੰਦੀਆਂ ਦੇ ਸਹਿਯੋਗ ਨਾਲ 6 ਫਰਵਰੀ ਨੂੰ ਪਾਇਲ ਦੇ ਤਹਿਸੀਲ ਕੰਪਲੈਕਸ ਦੇ ਬਾਹਰ ਪਾਇਲ ਵਿਖੇ ਜੱਜਾਂ ਦੀ ਨਿਯੁਕਤੀ ਸਬੰਧੀ ਇੱਕ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਯਾਦ ਪੱਤਰ ਵੀ ਦਿੱਤਾ ਜਾਵੇਗਾ। ਉਹਨਾਂ ਸਬ ਡਵੀਜ਼ਨ ਪਾਇਲ ਅਤੇ ਇਲਾਕੇ ਭਰ ਤੋਂ ਲੋਕਾਂ ਨੂੰ ਵੱਡੀ ਗਿਣਤੀ ਵਿੱਚ 6 ਫਰਵਰੀ ਨੂੰ ਸਵੇਰੇ 10 ਵਜੇ ਪਾਇਲ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਯੂਥ ਵਿੱਚ ਦੇ ਸੂਬਾ ਮੀਤ ਪ੍ਰਧਾਨ ਜੰਟੀ ਮਾਨ ਦੈਹਿੜੂੁ, ਅਵਤਾਰ ਸਿੰਘ ਭੱਟੀਆ ਪ੍ਰਧਾਨ ਸ਼ਹੀਦ ਭਗਤ ਸਿੰਘ ਵਿਚਾਰ ਮੰਚ, ਹੌਲਦਾਰ ਨਾਜ਼ਰ ਸਿੰਘ, ਮਨਦੀਪ ਸਿੰਘ ਬਿੱਲਾ, ਮੁਖਤਿਆਰ ਸਿੰਘ ਆਦਿ ਹਾਜਰ ਸਨ।

Post a Comment