ਲੁਧਿਆਣਾ, 23 ਫਰਵਰੀ (ਸਫਲਸੋਚ ) ਜਿਲ•ਾ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਜੱਥੇ: ਹੀਰਾ ਸਿੰਘ ਗਾਬੜੀਆ ਨੇ ਮੋਗਾ ਜਿਮਨੀ ਚੋਣ ਵਿੱਚ ਪਾਰਟੀ ਉਮੀਦਵਾਰ ਜੋਗਿੰਦਰਪਾਲ ਜੈਨ ਦੇ ਹੱਕ ਪਿਛਲੇ ਪੰਦਰਾਂ ਦਿਨਾਂ ਤੋਂ ਲਗਾਤਾਰ ਦਿਨ ਰਾਤ ਇੱਕ ਕਰਕੇ ਕੀਤੇ ਗਏ ਚੋਣ ਪ੍ਰਚਾਰ ਅਤੇ ਲਗਾਈਆਂ ਗਈਆਂ ਚੋਣ ਡਿਊਟੀਆਂ ਜਿੰਮੇਵਾਰੀ ਨਾਲ ਨਿਭਾਉਣ ਤੇ ਲੁਧਿਆਣਾ ਸ਼ਹਿਰ ਦੇ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਹੈ । ਉਨ•ਾਂ ਕਿਹਾ ਕਿ ਪਾਰਟੀ ਵਰਕਰਾਂ ਨੇ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਤਨਦੇਹੀ ਨਾਲ ਕੰਮ ਕੀਤਾ ਹੈ ।ਜਿਲ•ਾ ਜੱਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਮੋਗਾ ਜਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਜਿੱਤੇਗਾ ਅਤੇ ਸਾਡਾ ਅਗਲਾ ਨਿਸ਼ਾਨਾ ਆਉਣ ਵਾਲੀਆਂ ਲੋਕਸਭਾ ਚੋਣਾਂ ਹਨ ਜਿਸ ਵਿੱਚ ਅਕਾਲੀ ਭਾਜਪਾ ਗਠਜੋੜ ਸ਼ਾਨਦਾਰ ਜਿਤ ਹਾਸਲ ਕਰਕੇ ਸੂਬੇ ਵਿੱਚੋਂ ਕਾਂਗਰਸ ਦਾ ਸਫਾਇਆ ਕਰ ਦੇਵੇਗਾ । ਇਸ ਮੌਕੇ ਤੇ ਉਨ•ਾਂ ਨਾਲ ਸਾਬਕਾ ਚੇਅਰਮੈਨ ਬਾਬਾ ਅਜੀਤ ਸਿੰਘ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਗਰਚਾ, ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ, ਕੌਂਸਲਰ ਰਖਵਿੰਦਰ ਸਿੰਘ ਗਾਬੜੀਆ, ਸਾਬਕਾ ਕੌਂਸਲਰ ਸੋਹਣ ਸਿੰਘ ਗੋਗਾ, ਖਾਦੀ ਬੋਰਡ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਬੇਦੀ, ਰਵਿੰਦਰ ਕੁਮਾਰ ਵਰਮਾ, ਨੌਜਵਾਨ ਆਗੂ ਰਜੇਸ਼ ਕੁਮਾਰ ਮਿਸ਼ਰਾ, ਪ੍ਰੀਤਮ ਸਿੰਘ ਭਰੋਵਾਲ, ਹਰਕੀਰਤ ਸਿੰਘ ਰਾਣਾ, ਇੰਦਰਜੀਤ ਸਿੰਘ ਸਾਹਨੀ ਤੇ ਕਿਸ਼ੋਰ ਕੁਮਾਰ ਸ਼ਹਿਦੇਵ ਆਦਿ ਵੀ ਹਾਜਰ ਸਨ ।


Post a Comment