ਮੈਡੀਕਲ ਸਿੱਖਿਆ ਅਤੇ ਖੋਜ਼ ਮੰਤਰੀ ਪੰਜਾਬ ਸ੍ਰੀ ਚੁਨੀ ਲਾਲ ਭਗਤ ਨੇ ਆਰੀਆ ਕਾਲਜ ਦੀ ਸਾਲਾਨਾ ਐਥਲੈਟਿਕ ਮੀਟ ਦਾ ਕੀਤਾ ਉਦਘਾਟਨ

Tuesday, February 26, 20130 comments


ਲੁਧਿਆਣਾ 26 ਫ਼ਰਵਰੀ: (ਸਤਪਾਲ ਸੋਨੀ) ਵਿਦਿਆਰਥੀਆਂ ਨੂੰ ਪੜ•ਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੱਧ ਚੜ• ਕੇ ਹਿੱਸਾ ਲੈਣਾ ਚਾਹੀਦਾ ਹੈ, ਤਾਂ ਜਂੋ ਉਹ ਆਪਣੇ ਕਾਲਜ, ਮਾਪਿਆਂ, ਸੂਬੇ ਅਤੇ ਦੇਸ਼ ਦਾ ਨਾਂ ਰੋਸ਼ਨ ਕਰ ਸਕਣ। ਇਹ ਪ੍ਰਗਟਾਵਾ ਸ੍ਰੀ ਚੁਨੀ ਲਾਲ ਭਗਤ ਸਥਾਨਕ ਸਰਕਾਰ, ਮੈਡੀਕਲ ਸਿੱਖਿਆ ਅਤੇ ਖੋਜ਼ ਮੰਤਰੀ ਪੰਜਾਬ ਨੇ ਅੱਜ ਸਥਾਨਕ ਆਰੀਆ ਕਾਲਜ ਦੀ ਸਾਲਾਨਾ ਐਥਲੈਟਿਕ ਮੀਟ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਚੁਨੀ ਲਾਲ ਭਗਤ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਵਿਦਿਆਰਥੀਆਂ ਨੂੰ ਪੜ•ਾਈ ਅਤੇ ਖੇਡਾਂ ਦੇ ਖੇਤਰ ਵਿੱਚ ਮਿਹਨਤ ਅਤੇ ਲਗਨ ਨਾਲ ਕੰਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਖੇਡਾਂ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਇਨਸਾਨ ਨੂੰ ਸਰੀਰਕ ਅਤੇ ਮਾਨਸਿਕ ਰੂਪ ‘ਚ ਚੁਸਤ ਰੱਖਣ ਲਈ ਸਹਾਈ ਸਿੱਧ ਹੁੰਦੀਆਂ ਹਨ। ਉਹਨਾਂ ਆਰੀਆ ਕਾਲਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਾਲਜ ਵਿਦਿਆਰਥੀਆਂ ਨੂੰ ਗੁਣਵਤਾ ਵਾਲੀ ਸਿੱਖਿਆ ਪ੍ਰਦਾਨ ਕਰਨ ‘ਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ ਅਤੇ ਕਾਲਜ ਦੇ ਵਿਦਿਆਰਥੀ ਚੰਗੀ ਤਾਲੀਮ ਹਾਸਲ ਕਰਕੇ ਉ¤ਚ ਅਹੁਦਿਆਂ ‘ਤੇ ਬਿਰਾਜਮਾਨ ਹਨ।  ਇਸ ਮੌਕੇ ‘ਤੇ ਉਹਨਾਂ ਲੰਬੀ ਛਾਲ, ਸ਼ਾਟ-ਪੁੱਟ ਅਤੇ ਦੌੜਾਂ ਆਦਿ ‘ਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਕਾਲਜ ਪ੍ਰਬੰਧਕਾਂ ਵੱਲੋਂ ਸ੍ਰੀ ਚੁਨੀ ਲਾਲ ਭਗਤ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਮੰਤਰੀ ਨੇ ਆਪਣੇ ਅਖਤਿਆਰੀ ਕੋਟੇ ‘ਚੋਂ ਕਾਲਜ ਨੂੰ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਪ੍ਰੋ: ਰਾਜਿੰਦਰ ਭੰਡਾਰੀ ਸਾਬਕਾ ਪ੍ਰਧਾਨ ਭਾਜਪਾ ਪੰਜਾਬ, ਸ੍ਰੀ ਰਾਜੀਵ ਕਤਨਾ ਸਾਬਕਾ ਪ੍ਰਧਾਨ ਭਾਜਪਾ ਲੁਧਿਆਣਾ(ਸ਼ਹਿਰੀ), ਸ੍ਰੀ ਮਹਿੰਦਰ ਭਗਤ, ਕਾਲਜ ਦੇ ਪ੍ਰਿੰਸੀਪਲ ਡਾ: ਆਰ.ਸੀ.ਤੇਜਪਾਲ, ਸਪੋਰਟਸ ਪ੍ਰਧਾਨ ਸ੍ਰੀ ਵੀ.ਕੇ.ਭਾਰਦਵਾਜ਼, ਸਪੋਰਟਸ ਸਕੱਤਰ ਡਾ: ਪਰਮਿੰਦਰ ਸਿੰਘ ਅਤੇ ਕਾਲਜ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ। 

 ਸ੍ਰੀ ਚੁਨੀ ਲਾਲ ਭਗਤ ਸਥਾਨਕ ਸਰਕਾਰ, ਮੈਡੀਕਲ ਸਿੱਖਿਆ ਅਤੇ ਖੋਜ਼ ਮੰਤਰੀ ਪੰਜਾਬ ਆਰੀਆ ਕਾਲਜ ਦੀ ਸਾਲਾਨਾ ਐਥਲੈਟਿਕ ਮੀਟ ਦਾ ਉਦਘਾਟਨ ਕਰਦੇ ਹੋਏ।
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger