ਮਲਸੀਆਂ, 22 ਫਰਵਰੀ (ਸਚਦੇਵਾ) ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਵੱਲੋਂ ਪਿੰਡ ਕੁਲਾਰਾਂ ਦੀ ਇੱਕ ਜਗ•ਾਂ ‘ਚ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਉਣ ਬਾਰੇ ਦਿੱਤੀ ਗਈ ਮਨਜ਼ੂਰੀ ਨੂੰ ਲੈ ਕੇ ਸ਼ੁੱਕਰਵਾਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ (ਰਜਿ.) ਦੇ ਆਗੂਆਂ ਨੇ ਇਸ ਦਾ ਸਖਤ ਵਿਰੋਧ ਕਰਦਿਆ ਮੰਗ ਕੀਤੀ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਤੋਂ ਕਿਸੇ ਵੀ ਕੰਮ ਦੀ ਮਨਜ਼ੂਰੀ ਦੇਣ ਤੋਂ ਪਹਿਲਾਂ ਪੂਰੀ ਤਰ•ਾਂ ਜਾਂਚ-ਪੜਤਾਲ ਜਰੂਰ ਕਰਨ । ਅੱਜ ਸਤਿਕਾਰ ਕਮੇਟੀ ਦੇ ਆਗੂ ਵੱਲੋਂ ਮਲਸੀਆਂ ਵਿਖੇ ਪੱਤਰਕਾਰਾਂ ਨੂੰ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮ ਅਨੁਸਾਰ ਉਥੋਂ ਦੇ ਇੱਕ ਅਹੁਦੇਦਾਰ ਵੱਲੋਂ ਪਿੰਡ ਕੁਲਾਰਾਂ ਵਿਖੇ ਇੱਕ ਜਗ•ਾ ’ਤੇ ਬਿਨ•ਾਂ ਕਿਸੇ ਜਾਂਚ-ਪੜਤਾਲ ਦੇ ਸ਼੍ਰੀ ਅਖੰਡ ਪਾਠ ਕਰਵਾਉਣ ਦਾ ਹੁਕਮ ਜਾਰੀ ਕਰ ਦਿੱਤਾ । ਜਦ ਕਿ ਉਸ ਜਗ•ਾ ਉੱਪਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਵਾਲੇ ਨਿਯਮ ਲਾਗੂ ਹੀ ਨਹੀਂ ਹੁੰਦੇ । ਉਨ•ਾਂ ਦੱਸਿਆ ਕਿ ਇਸ ਜਗ•ਾ ਦੀ ਜਾਂਚ-ਪੜਤਾਲ ਇੱਕ ਸ਼੍ਰੋਮਣੀ ਕਮੇਟੀ ਮੈਂਬਰ ਵੱਲੋਂ ਕੀਤੀ ਗਈ ਹੈ, ਜਿਸ ਨੇ ਬਿਨ•ਾਂ ਕੁੱਝ ਦੇਖ-ਚਾਖੇ ਉਸ ਜਗ•ਾ ਸ਼੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੀ ਮਨਜ਼ੂਰੀ ਦਿਵਾ ਦਿੱਤੀ । ਜੋ ਕਿ ਬੜੀ ਮੰਦਭਾਗੀ ਘਟਨਾ ਹੈ ਅਤੇ ਇਸ ਨਾਲ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਉਨ•ਾਂ ਕਿਹਾ ਕਿ ਇਸ ਤਰ•ਾਂ ਹੁਕਮ ਜਾਰੀ ਹੋਣ ਨਾਲ ਸਿੱਖਾਂ ਵਿੱਚ ਲੜਾਈ-ਝਗੜੇ ਪੈਦਾ ਹੋ ਰਹੇ ਹਨ । ਜਦ ਕਿ ਅਸੀਂ ਸਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਿਰ ਝੁਕਾਉਦੇ ਹਾਂ, ਪਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਜਾਣਕਾਰੀ ਦੇ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ । ਸਤਿਕਾਰ ਕਮੇਟੀ ਦੇ ਆਗੂਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਤੋਂ ਮੰਗ ਕੀਤੀ ਹੈ ਕਿ ਅੱਗੇ ਤੋਂ ਪੂਰੀ ਤਰ•ਾਂ ਜਾਂਚ-ਪੜਤਾਲ ਕਰਨ ਤੋਂ ਬਾਅਦ ਹੀ ਮਨਜ਼ੂਰੀ ਦਿੱਤੀ ਜਾਵੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਕੁਲਵੰਤ ਸਿੰਘ, ਭਾਈ ਹਰਦੀਪ ਸਿੰਘ, ਆਤਮਾ ਸਿੰਘ, ਦਾਰਾ ਸਿੰਘ, ਰੇਸ਼ਮ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਸੁਖਜੀਤ ਸਿੰਘ, ਮੰਗਲ ਸਿੰਘ, ਭਾਈ ਹਰਵਿੰਦਰ ਸਿੰਘ, ਗੁਰਦੇਵ ਸਿੰਘ ਖਾਲਸਾ, ਗੁਰਦੇਵ ਸਿੰਘ, ਭਾਈ ਬਲਵੀਰ ਸਿੰਘ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਬਾਬਾ ਮੋਹਣ ਸਿੰਘ, ਭਾਈ ਜਗਤਾਰ ਸਿਘ ਆਦਿ ਹਾਜ਼ਰ ਸਨ ।
ਪਿੰਡ ਕੁਲਾਰਾਂ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਕਰਨ ਦੇ ਮਾਮਲੇ ਨੂੰ ਲੈ ਕੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ।


Post a Comment