ਹੁਸ਼ਿਆਰਪੁਰ, 23 ਫਰਵਰੀ/ਸਫਲਸੋਚ/ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰੀ ਮਨੱਸਵੀ ਕੁਮਾਰ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 200 ਮੀਟਰ ਦੇ ਘੇਰੇ ਅੰਦਰ 2 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਮੈਟ੍ਰਿਕ ਅਤੇ ਬਾਹਰਵੀਂ ਕਲਾਸ ਦੀਆਂ ਸਲਾਨਾ ਪ੍ਰੀਖਿਆਵਾਂ ਵਿੱਚ ਨਕਲ ਰੋਕਣ ਦੇ ਉਦੇਸ਼ ਅਤੇ ਪ੍ਰੀਖਿਆਵਾਂ ਦੇ ਦੌਰਾਨ ਅਣ-ਸੁਖਾਵੀਂ ਦੁਰਘਟਨਾ ਨੂੰ ਰੋਕਣ ਲਈ ਜਾਰੀ ਕੀਤੇ ਗਏ ਹਨ। ਇਹ ਦੋਵੇਂ ਪ੍ਰੀਖਿਆਵਾਂ 1 ਮਾਰਚ 2013 ਅਤੇ 12 ਮਾਰਚ 2013 ਤੋਂ ਸ਼ੁਰੂ ਹੋ ਰਹੀਆਂ ਹਨ। ਇਹ ਹੁਕਮ 1 ਮਾਰਚ ਤੋਂ 31 ਮਾਰਚ 2013 ਤੱਕ ਲਾਗੂ ਰਹਿਣਗੇ।

Post a Comment