ਮਾਨਸਾ, 06 ਫਰਵਰੀ (ਸਫਲਸੋਚ ): ਪਿੰਡ ਆਹਲੂਪੁਰ ਵਿਖੇ ਇਕ ਆਂਗਣਵਾੜੀ ਕੇਂਦਰ ਵਿਚ ਵਾਪਰੇ ਦੁਖਦਾਈ ਹਾਦਸੇ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਅਤੇ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਮੌਕੇ ’ਤੇ ਪੁੱਜੇ। ਉਨ•ਾਂ ਮੌਤ ਦੇ ਮੂੰਹ ਵਿਚ ਗਏ ਤਿੰਨ ਬੱਚਿਆਂ ਦੀ ਮੌਤ ਦੇ ਕਾਰਨਾਂ ਦਾ ਜਿੱਥੇ ਬਾਰੀਕੀ ਨਾਲ ਜਾਇਜ਼ਾ ਲਿਆ, ਉਥੇ ਇਨ•ਾਂ ਨੰਨ•ੀਆਂ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਦੇ ਨਾਲ ਖੜ•ਾ ਹੈ। ਉਨ•ਾਂ ਕਿਹਾ ਕਿ ਬੱਚਿਆਂ ਦੀ ਮੌਤ ਦਾ ਕਾਰਨ ਬਣੇ ਟਰਾਲਾ ਚਾਲਕ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਐਸ.ਐਸ.ਪੀ ਨੇ ਕਿਹਾ ਕਿ ਪੁਲਿਸ ਵਲੋਂ ਚਾਲਕ ਖਿਲਾਫ਼ ਪਰਚਾ ਦਰਜ ਕਰਕੇ ਟਰਾਲੇ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਉਨ•ਾਂ ਕਿਹਾ ਕਿ ਟਰਾਲਾ ਚਾਲਕ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਹਾਦਸੇ ਦਾ ਪਤਾ ਲੱਗਣ ’ਤੇ ਐਸ.ਪੀ. (ਆਪ੍ਰੇਸ਼ਨ) ਸ਼੍ਰੀ ਕੁਲਦੀਪ ਸ਼ਰਮਾ, ਐਸ.ਡੀ.ਐਮ. ਸਰਦੂਲਗੜ• ਸ਼੍ਰੀ ਰਾਜਦੀਪ ਸਿੰਘ ਬਰਾੜ, ਡੀ.ਐਸ.ਪੀ. ਸਰਦੂਲਗੜ• ਸ਼੍ਰੀ ਰਾਕੇਸ਼ ਕੁਮਾਰ ਤੋਂ ਇਲਾਵਾ ਕਈ ਅਧਿਕਾਰੀ ਅਤੇ ਮੁਲਾਜ਼ਮ ਘਟਨਾ ਸਥਾਨ ਉਪਰ ਪਹੁੰਚੇ। ਉਧਰ ਪਿੰਡ ਆਹਲੂੁਪੁਰ ਵਿਖੇ ਵਾਪਰੇ ਇਸ ਦਰਦਨਾਕ ਹਾਦਸੇ ’ਤੇ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਰਾਜ ਸਭਾ ਮੈਂਬਰ ਸ਼੍ਰੀ ਬਲਵਿੰਦਰ ਸਿੰਘ ਭੂੰਦੜ ਨੇ ਇਕ ਸ਼ੋਕ ਸੰਦੇਸ਼ ਰਾਹੀਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ•ਾਂ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀਆਂ ਨੰਨ•ੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ। ਉਨ•ਾਂ ਜ਼ਖਮੀ ਬੱਚਿਆਂ ਦੇ ਵੀ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ।

Post a Comment