ਡਿਪਟੀ ਕਮਿਸ਼ਨਰ ਸਮੇਤ ਜ਼ਿਲ•ਾ ਅਧਿਕਾਰੀ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਨਤਮਸਤਕ

Tuesday, February 26, 20130 comments

ਮਾਨਸਾ, 26 ਫਰਵਰੀ(ਸਫਲਸੋਚ): ਜ਼ਿਲ•ੇ ਦੀ ਖੁਸ਼ਹਾਲੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਪੈਦਾ ਕਰਨ ਲਈ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿੱਚ ਰਖਵਾਏ ਗਏ ਸ਼੍ਰੀ ਅਖੰਡ ਪਾਠ ਦਾ ਅੱਜ ਭੋਗ ਪਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸ਼੍ਰੀ ਗੁਰੂੁ ਗੰ੍ਰਥ ਸਾਹਿਬ ਦੇ ਚਰਨਾਂ ਵਿੱਚ ਹਾਜ਼ਰੀ ਲਗਵਾਈ।ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਨਤਮਸਤਕ ਹੁੰਦਿਆਂ ਜ਼ਿਲ•ੇ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ•ਾਂ ਕਿਹਾ ਕਿ ਭਾਈਚਾਰਕ ਸਾਂਝ ਪੈਦਾ ਕਰਨ ਲਈ ਵੱਖ-ਵੱਖ ਧਰਮਾਂ ਵੱਲੋਂ ਕਰਵਾਏ ਜਾਂਦੇ ਸਮਾਗਮਾਂ ਵਿੱਚ ਹਰ ਵਿਅਕਤੀ ਨੂੰ ਬਿਨ•ਾਂ ਕਿਸੇ ਭੇਦਭਾਵ ਦੇ ਸ਼ਿਰਕਤ ਕਰਨੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ’ਤੇ ਹਰੇਕ ਵਿਅਕਤੀ ਨੂੰ ਅਮਲ ਕਰਨਾ ਚਾਹੀਦਾ ਹੈ ਅਤੇ ਨੇਕੀ ਦੇ ਰਾਹ ਨੂੰ ਛੱਡਣਾ ਨਹੀਂ ਚਾਹੀਦਾ। ਉਨ•ਾਂ ਇਕੱਤਰ ਹੋਏ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਲੋਕ ਹਿੱਤ ਦੇ ਕੰਮਾਂ ਨੂੰ ਧਰਮ ਸਮਝਦੇ ਹੋਏ ਆਪਣਾ ਕੰਮ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ। ਸ਼੍ਰੀ ਢਾਕਾ ਨੇ ਕਿਹਾ ਕਿ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਮਾਨਸਾ ਜ਼ਿਲ•ਾ ਗੁਰੂਆਂ-ਪੀਰਾਂ ਦੀ ਧਰਤੀ ਹੈ, ਜਿੱਥੇ ਜ਼ਿਲ•ੇ ਦੇ ਕਈ ਪਿੰਡਾਂ ਵਿੱਚ ਗੁਰੂ ਸਾਹਿਬਾਨ ਆਪ ਪਹੁੰਚੇ ਸਨ, ਜਿਨ•ਾਂ ਦੇ ਨਾਵਾਂ ’ਤੇ ਗੁਰੂਦੁਆਰਾ ਸਾਹਿਬ ਵੀ ਬਣੇ ਹਨ, ਜਿਨ•ਾਂ ਵਿੱਚ ਸ਼ਰਧਾਲੂ ਦੂਜੇ ਸੂਬਿਆਂ ਤੋਂ ਇਸ ਜ਼ਿਲ•ੇ ਵਿੱਚ ਆ ਕੇ ਆਪਣਾ ਸਿਰ ਨਿਵਾਉਂਦੇ ਹਨ। ਉਨ•ਾਂ ਕਿਹਾ ਕਿ ਸਾਰਿਆਂ ਨੂੰ ਹੀ ਗੁਰੂ ਸਾਹਿਬਾਨਾਂ ਦੇ ਦੱਸੇ ਰਸਤੇ ’ਤੇ ਚੱਲਣਾ ਚਾਹੀਦਾ ਹੈ, ਜਿਸ ਨਾਲ ਤੁਹਾਡਾ ਪਰਿਵਾਰ ਤੇ ਆਲਾ-ਦੁਆਲਾ ਖੁਸ਼ਹਾਲ ਹੋਵੇਗਾ। ਉਨ•ਾਂ ਕਿਹਾ ਕਿ ਸਾਨੂੰ ਬਿਨ•ਾਂ ਕਿਸੇ ਲਾਲਚ ਦੇ ਗਰੀਬ ਅਤੇ ਬੇਸਹਾਰਾ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ, ਜਿਸ ਨਾਲ ਜਿੱਥੇ ਤੁਹਾਡਾ ਮਨੋਬਲ ਵਧੇਗਾ ਉਥੇ ਉਹ ਲੋਕ ਵੀ ਤੁਹਾਨੂੰ ਦੁਆਵਾਂ ਦੇਣਗੇ।ਪਾਠ ਦੇ ਭੋਗ ਉਪਰੰਤ ਗੁਰੂ ਕਾ ¦ਗਰ ਅਟੁੱਟ ਵਰਤਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਰਾਜੀਵ ਕੁਮਾਰ ਵਰਮਾ ਅਤੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਅਨਮੋਲ ਸਿੰਘ ਧਾਲੀਵਾਲ ਤੋਂ ਇਲਾਵਾ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿੱਚ ਤਾਇਨਾਤ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮਾਂ ਸਣੇ ਸਮੂਹ ਸਟਾਫ਼ ਹਾਜ਼ਰ ਸੀ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger