ਮੋਗਾ / ਸਫਲਸੋਚ/ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਜਿਲਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮੋਗਾ ਦੀ ਜਨਤਾ ਕਾਂਗਰਸ ਪਾਰਟੀ ਨੂੰ ਮੂੰਹ ਨਹੀ ਲਾਵੇਗੀ। ਉਨਾਂ ਅੱਜ ਆਪਣੇ ਸਾਥੀਆਂ ਸਮੇਤ ਮੋਗਾ ਸ਼ਹਿਰ ਵਿੱਖੇ ਅਕਾਲੀ ਭਾਜਪਾ ਉਮੀਦਵਾਰ ਜੋਗਿੰਦਰਪਾਲ ਜੈਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਨਾਲ ਹਮੇਸ਼ਾ ਹੀ ਮਤਰਈ ਮਾਂ ਵਾਲਾ ਵਿਹਾਰ ਕੀਤਾ ਹੈ ਉਨਾਂ ਕਿਹਾ ਕਿ ਮੋਗਾ ਹਲਕੇ ਦੇ ਲੋਕਾਂ ਨੂੰ ਆਪਣੇ ਹਲਕੇ ਦੇ ਵਿਕਾਸ ਦਾ ਮੌਕਾ ਮੀਲਿਆ ਹੈ ਜਿਸ ਨੂੰ ਉਹ ਕਿਸੇ ਵੀ ਕੀਮਤ ਤੇ ਨਹੀ ਗੁਆਉਂਣਗੇ। ਇਸ ਮੌਕੇ ਪਾਰਟੀ ਦੇ ਆਗੂ ਰਜੀਵ ਡੀਸੀ , ਹਰਬੰਸ ਲਾਲ ਉਦੇਵੀਰ ਸਿੰਘ ਢਿੱਲੋਂ ਬੁੱਧ ਰਾਮ ਧੀਮਾਨ , ਰਣਜੀਤ ਸਿੰਘ ਰੈਡੀ ਸਮੇਤ ਕਈ ਹੋਰ ਆਗੂ ਵੀ ਉਨਾਂ ਦੇ ਨਾਲ ਸਨ।



Post a Comment