ਫਿਰੋਜ਼ਪੁਰ 24 ਫਰਵਰੀ (ਸਫਲਸੋਚ ) ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵੱਲੋਂ ਅੱਜ 20 ਵਾਂ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਮੌਕੇ ਹਰਪਾਲ ਸਿੰਘ ਭੁੱਲਰ ਪ੍ਰਧਾਨ ਭਾਈ ਮਰਦਾਨਾ ਸੁਸਾਇਟੀ , ਸਰਬਜੀਤ ਸਿੰਘ ਜਨਰਲ ਸਕੱਤਰ, ਸਨਤੋਖ ਸਿੰਘ ਚੇਅਰਮੈਨ ਆਦਿ ਵੱਲੋਂ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਨਾਰੰਗ ਆਈ.ਏ.ਐਸ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਮਰਦਾਨਾ ਸੁਸਾਇਟੀ ਦੇ ਪ੍ਰਧਾਨ ਸ.ਹਰਪਾਲ ਸਿੰਘ ਭੁੱਲਰ ਅਤੇ ਹੋ ਅਹੁਦੇਦਾਰ ਵੀ ਹਾਜ਼ਰ ਸਨ। ਸ੍ਰੀ ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਨਾਰੰਗ ਵੱਲੋਂ ਜਿਥੇ ਜ਼ਿਲ੍ਹੇ ਅੰਦਰ ਵਿਕਾਸ ਕਾਰਜਾਂ ਵਿਚ ਤੇਜੀ ਲਿਆਂਦੀ ਹੈ ਅਤੇ ਜ਼ਿਲ੍ਹੇ ਦੇ ਲੋਕਾਂ ਵਿਚ ਆਪਸੀ ਸਦਭਾਵਨਾ ਵਾਲਾ ਯੋਗਦਾਨ ਪਾਈਆ ਜਿਸ ਕਾਰਨ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਸਨਮਾਨਿਤ ਕੀਤਾ ਗਿਆ।


Post a Comment