ਚੰਡੀਗੜ੍ਹ, 3 ਫਰਵਰੀ/ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ‘ਦਿ ਟ੍ਰਿਬਿਊਨ’ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਸੀਨੀਅਰ ਕਾਰਸਪੈਂਡਟ ਸ੍ਰੀ ਅਰਚਿਤ ਵੱਤਸ ਅਤੇ ‘ਡੇਲੀ ਪੋਸਟ’ ਦੇ ਬਠਿੰਡਾ ਵਿਖੇ ਤਾਇਨਾਤ ਸੀਨੀਅਰ ਕਾਰਸਪੈਂਡਟ ਸ੍ਰੀ ਰਾਜਯਦੀਪ ਦੇ ਪਿਤਾ ਪਵਨ ਕੁਮਾਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਨੇ ਅੱਜ ਸਵੇਰੇ ਇੱਥੇ ਪੀ.ਜੀ.ਆਈ. ਵਿਖੇ ਆਖਰੀ ਸਾਹ ਲਿਆ। ਉਹ 59 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ। ਇਕ ਸ਼ੋਕ ਸੰਦੇਸ਼ ਵਿੱਚ ਸ. ਬਾਦਲ ਨੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਦੇ ਚਰਨਾਂ ਦੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਇਹ ਅਸਹਿ ਤੇ ਅਕਹਿ ਘਾਟਾ ਸਹਿਣ ਦੀ ਸਮਰਥਾ ਬਖਸ਼ਣ।

Post a Comment