ਊਧਮ ਸਿੰਘ ਵਾਲਾ, 25 ਫਰਵਰੀ (ਸੂਰਜ ਭਾਨ ਗੋਇਲ)-ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਦੋਸ਼ ਲਗਾਇਆ ਹੈ ਕਿ ਉਹ ਪੰਜਾਬ ਨੂੰ ਆਰਥਿਕ ਤੌਰ ’ਤੇ ਤਬਾਹ ਕਰਨ ਦੀ ਮਨਸ਼ਾ ਨਾਲ ਇਥੋਂ ਦੀ ਕਿਸਾਨਾਂ ਅਤੇ ਆੜਤੀਆਂ ਦੇ ਹਿੱਤਾਂ ਨਾਲ ਖਿਲਵਾੜ ਕਰਨ ’ਤੇ ਤੁਲੀ ਹੋਈ ਹੈ। ਅੱਜ ਸਥਾਨਕ ਅਨਾਜ ਮੰਡੀ ਵਿਖੇ ਗੱਲਾ ਮਜਦੂਰ ਸੰਘ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਜੁੜੇ ਸੈਂਕੜੇ ਕਿਸਾਨਾਂ, ਆੜਤੀਆਂ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਢੀਂਡਸਾ ਨੇ ਕਿਹਾ ਕਿ ਕਿਸਾਨ ਅਤੇ ਆੜਤੀ ਦਾ ਨਹੁੰ ਮਾਸ ਵਾਲਾ ਰਿਸ਼ਤਾ ਹੁੰਦਾ ਹੈ।
ਇਹ ਦੋਵੇਂ ਵਰਗ ਜਦ ਰਲ ਕੇ ਮਿਹਨਤ ਕਰਦੇ ਹਨ ਤਾਂ ਸੂਬੇ ਅਤੇ ਦੇਸ਼ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦੇ ਹਨ। ਪੰਜਾਬ ਸਰਕਾਰ ਨੇ ਹਮੇਸ਼ਾਂ ਹੀ ਇਨ•ਾਂ ਦੋਵਾਂ ਵਰਗਾਂ ਦੇ ਹਿੱਤਾਂ ਦਾ ਖਿਆਲ ਰੱਖਿਆ ਹੈ। ਪਰ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਅਤੇ ਆੜਤੀਆਂ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੀਆਂ ਕੋਝੀਆਂ ਸਾਜਿਸ਼ਾਂ ਰਚੀਆਂ ਹਨ। ਇਨ•ਾਂ ਦੋਵਾਂ ਵਰਗਾਂ ਨੂੰ ਚਾਹੀਦਾ ਹੈ ਕਿ ਆਪਣੇ ਹਿੱਤਾਂ ਦੀ ਰਾਖੀ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਇਆ ਜਾਵੇ, ਤਾਂ ਜੋ ਕੇਂਦਰ ਕਿਸਾਨਾਂ ਅਤੇ ਆੜਤੀਆਂ ਦੇ ਪੱਖ ਦੀਆਂ ਨੀਤੀਆਂ ਬਣਾ ਕੇ ਲਾਗੂ ਕਰਨ ਮਜਬੂਰ ਹੋਵੇ। ਪੰਜਾਬ ਸਰਕਾਰ ਆਪਣੇ ਪੱਧਰ ’ਤੇ ਦੋਵਾਂ ਧਿਰਾਂ ਦੀਆਂ ਮੰਗਾਂ ਪੂਰੀਆਂ ਕਰਾਉਣ ਲਈ ਯਤਨਸ਼ੀਲ ਹੈ। ਉਨ•ਾਂ ਕਿਹਾ ਕਿ ਸੂਬੇ ਦੀਆਂ ਮਾੜੀਆਂ ਮੋਟੀਆਂ ਰਹਿੰਦੀਆਂ ਨਵੀਂਆਂ ਸੜਕਾਂ ਬਣਾਉਣ ਅਤੇ ਮੁਰੰਮਤ ਲਈ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਮਜ਼ਬੂਰੀਆਂ ਨੂੰ ਸਮਝਦੇ ਹੋਏ ਕਿਸਾਨ ਪੱਖੀ ਨੀਤੀਆਂ ਲਾਗੂ ਕਰਨੀਆਂ ਚਾਹੀਦੀਆਂ ਹਨ। ਕਿਸਾਨ ਨੂੰ ਉਸਦੀ ਮਿਹਨਤ ਦਾ ਪੂਰਾ ਮੁੱਲ ਉਸਦਾ ਪਸੀਨਾ ਸੁੱਕਣ ਤੋਂ ਪਹਿਲਾਂ ਮਿਲਣਾ ਚਾਹੀਦਾ ਹੈ। ਉਨ•ਾਂ ਕੇਂਦਰ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਪੈਦਾਵਾਰ ਦੇ ਹਿਸਾਬ ਨਾਲ ਵੱਡੀ ਗਿਣਤੀ ਵਿੱਚ ਗੁਦਾਮ ਬਣਾਉਣੇ ਚਾਹੀਦੇ ਹਨ, ਤਾਂ ਜੋ ਕਿਸਾਨ ਵੱਲੋਂ ਅਣਥੱਕ ਮਿਹਨਤ ਨਾਲ ਪੈਦਾ ਕੀਤਾ ਅਨਾਜ ਖੁੱਲੇ• ਆਸਮਾਨ ਹੇਠਾਂ ਖ਼ਰਾਬ ਨਾ ਹੋਵੇ। ਉਨ•ਾਂ ਭਰੋਸਾ ਦਿੱਤਾ ਕਿ ਬੋਰਡ ਵੱਲੋਂ ਮੰਡੀਆਂ ਦੇ ਫੜ•ਾਂ ਦੀ ਮੁਰੰਮਤ ਜਲਦੀ ਹੀ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਡੀਜ਼ਲ ਅਤੇ ਖਾਦਾਂ ਦੇ ਭਾਅ ਨਿਯੰਤਰਤ (ਘਟਾਏ) ਕੀਤੇ ਜਾਣ। ਖੇਤੀ ਖਰਚੇ ਘਟਾਉਣ ਲਈ ਸਰਕਾਰ ਨੂੰ ਉਪਰਾਲੇ ਕਰਨੇ ਚਾਹੀਦੇ ਹਨ। ਜ਼ਿਲ•ਾ ਸੰਗਰੂਰ ਵਿੱਚ 7 ਨਵੇਂ ਖਰੀਦ ਕੇਂਦਰ ਵੀ ਬਣ ਕੇ ਤਿਆਰ ਹੋ ਚੁੱਕੇ ਹਨ। ਜ਼ੀਰੀ ਦਾ ਭਾਅ ਵਧਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਵੱਲੋਂ 18 ਮਾਰਚ ਨੂੰ ਨਵੀਂ ਦਿੱਲੀ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਉਨ•ਾਂ ਆੜਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਧਰਨੇ ਵਿੱਚ ਸ਼ਮੂਲੀਅਤ ਕਰਨ ਕਿਉਂਕਿ ਭਾਅ ਵਧਣ ਨਾਲ ਆੜਤੀਆਂ ਨੂੰ ਵੀ ਫਾਇਦਾ ਹੋਵੇਗਾ।
ਇਸ ਮੌਕੇ ਕਿਸਾਨ, ਆੜਤੀ, ਸ਼ੈਲਰ ਮਾਲਕਾਂ ਅਤ ਮਜਦੂਰ ਸੰਘਾਂ ਵੱਲੋਂ ਸ. ਲੱਖੋਵਾਲ ਨੂੰ ਮੰਗ ਪੱਤਰ ਵੀ ਦਿੱਤੇ ਗਏ, ਜਿਨ•ਾਂ ਬਾਰੇ ਉਨ•ਾਂ ਵਿਚਾਰ ਕਰਕੇ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ। ਪੰਜਾਬ ਮੰਡੀ ਬੋਰਡ ਦੇ ਉਪ ਚੇਅਰਮੈਨ ਸ. ਰਵਿੰਦਰ ਸਿੰਘ ਚੀਮਾ ਨੇ ਸਮਾਗਮ ਵਿੱਚ ਪਹੁੰਚਣ ਵਾਲੀਆਂ ਸਾਰੀਆਂ ਸਖ਼ਸ਼ੀਅਤਾਂ ਦਾ ਧੰਨਵਾਦ ਕੀਤਾ ਅਤੇ ਬੋਰਡ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਤੋਂ ਬਾਅਦ ਸ. ਪਰਮਿੰਦਰ ਸਿੰਘ ਢੀਂਡਸਾ ਅਤੇ ਸ. ਅਜਮੇਰ ਸਿੰਘ ਲੱਖੋਵਾਲ ਨੇ ਸਾਂਝੇ ਤੌਰ ’ਤੇ ਪਿੰਡ ਖਡਿਆਲ ਤੋਂ ਪਿੰਡ ਜਵੰਧਾ ਨੂੰ ਜਾਂਦੀ ਸੜਕ ਅਤੇ ਜੋਗਿੰਦਰ ਸਿੰਘ ਬਸਤੀ ਤੋਂ ਸਰਹਿੰਦ ਡਰੇਨ ਨੂੰ ਜਾਂਦੀ ਸੜਕ ਦਾ ਨੀਂਹ ਪੱਥਰ ਵੀ ਰੱਖਿਆ।
ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਅਜਮੇਰ ਸਿੰਘ ਲੱਖੋਵਾਲ ਦਾਣਾ ਮੰਡੀ ਵਿਖੇ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਅਤੇ ਨੀਂਹ ਪੱਥਰ ਰੱਖਦੇ ਹੋਏ।


Post a Comment