ਅੱਖਾਂ ਦਾਨ ਕਰਨ ਨਾਲ ਨੇਤਰਹੀਣ ਵਿਅਕਤੀ ਨੂੰ ਮਿਲਦੀ ਹੈ ਜੋਤ - ਪਮਾਲ

Wednesday, February 27, 20130 comments


ਅਮਨਦੀਪ ਦਰਦੀ, ਗੁਰੂਸਰ ਸੁਧਾਰ/ਮਾਤਾ ਗੁਜਰੀ ਵੈ¤ਲਫੇਅਰ ਸੁਸਾਇਟੀ ਅਤੇ ਪੁਨਰਜੋਤ ਆਈ ਬੈਂਕ ਸੁਸਾਇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿੰਡ ਰਾਜੋਆਣਾ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦਾ ਮੁਫਤ ਚੈ¤ਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸਾਬਕਾ ਸਰਪੰਚ ਨਰਿੰਦਰ ਸਿੰਘ ਸੰਘੇੜਾ ਅਤੇ ਸਰੰਪਚ ਕੇਵਲ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਕੈਂਪ ਨੂੰ ਸੰਬੋਧਨ ਕਰਦਿਆਂ ਪੁਨਰ ਜੋਤ ਆਈ ਬੈਂਕ ਸੁਸਾਇਟੀ ਦੇ ਇੰਚਾਰਜ ਜਤਿੰਦਰ ਸਿੰਘ ਪਮਾਲ ਨੇ ਕਿਹਾ, ਕਿ ਅੱਖਾਂ ਦਾਨ ਮਹਾਂ ਦਾਨ ਹਨ। ਅੱਖਾਂ ਦਾਨ ਕਰਨ ਨਾਲ ਨੇਤਰਹੀਣ ਵਿਅਕਤੀਆਂ ਨੂੰ ਜੋਤ ਪ੍ਰਾਪਤ ਹੋ ਜਾਂਦੀ ਹੈ। ਉਹਨਾਂ ਸਾਂਝ ਪ੍ਰੋਜੈਕਟ-3 ਅਧੀਨ ਸਿਹਤ ਸੰਭਾਲ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ। ਕੈਂਪ ਦੌਰਾਨ ਸਟੇਟ ਅਵਾਰਡੀ ਡਾ. ਰਮੇਸ਼ ਮਨਸੂਰਾਂ ਦੀ ਟੀਮ ਦੇ ਮੈਂਬਰਾਂ ਸ੍ਰੀ ਆਸ਼ੂਤੋਸ਼ ਸ੍ਰੀ ਅਮਿਤ ਅਤੇ ਅਮਨ ਨੇ 150- ਦੇ ਕਰੀਬ ਅੱਖਾਂ ਦੀ ਜਾਂਚ ਕੀਤੀ, ਜਿਸ ਦੌਰਾਨ 10 ਮਰੀਜ਼ ਚਿੱਟੇ ਮੋਤੀਏ ਦੇ ਅਪਰੇਸ਼ਨ ਲਈ ਚੁਣੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ, ਮਾਤਾ ਗੁਜਰੀ ਸ਼ੋਸ਼ਲ ਵੈ¤ਲਫੇਅਰ ਸੁਸਾਇਟੀ ਦੀ ਪ੍ਰਧਾਨ ਸ੍ਰੀਮਤੀ ਮਨਜੀਤ ਕੌਰ ਸਿੱਧੂ, ਸ੍ਰ. ਚਮਕੌਰ ਸਿੰਘ, ਨੌਜਵਾਨ ਸਭਾ ਦੇ ਪ੍ਰਧਾਨ ਤੋਤੀ ਗਿੱਲ, ਜੱਥੇਦਾਰ ਮਹਿੰਦਰ ਸਿੰਘ, ਸ੍ਰ. ਦਲਜੀਤ ਸਿੰਘ, ਸਤਵੀਰ ਸਿੰਘ, ਮਨਪ੍ਰੀਤ ਕੌਰ ਅਤੇ ਸੁਖਦੀਪ ਕੌਰ ਨੇ ਪ੍ਰਸ਼ੰਸਾਯੋਗ ਭੂਮਿਕਾ ਨਿਭਾਈ। 

 ਪਤਵੰਤ ਸੱਜਣਾਂ ਦੀ ਹਾਜ਼ਰੀ ਵਿੱਚ ਅੱਖਾਂ ਦੇ ਮਰੀਜ਼ ਦੀ ਜਾਂਚ ਕਰਦੇ ਹੋਏ ਡਾਕਟਰ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger