ਪ੍ਰੀਖਿਆਵਾਂ ’ਚ ਨਕਲ ਕਰਵਾਉਣ ਵਾਲੇ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਜ਼ਿਲ•ਾ ਮੈਜਿਸਟ੍ਰੇਟ

Wednesday, February 27, 20130 comments


ਮਾਨਸਾ, 27 ਫਰਵਰੀ (ਸਫਲਸੋਚ) : ਵਿਦਿਆਰਥੀਆਂ ਦੇ ਉਜੱਵਲ ਭਵਿੱਖ ਲਈ ਮਿਡਲ, 10ਵੀਂ ਅਤੇ 12ਵੀਂ ਦੀਆਂ ਭਲਕ ਤੋਂ ਹੋ ਰਹੀਆਂ ਸਾਲਾਨਾ ਪ੍ਰੀਖ਼ਿਆਵਾਂ ਵਿੱਚ ਨਕਲ ਰੋਕਣ ਲਈ ਮਾਨਸਾ ਦੇ ਜ਼ਿਲ•ਾ ਪ੍ਰਸ਼ਾਸ਼ਨ ਨੇ ਕਮਰਕੱਸ ਲਈ ਹੈ। ਜ਼ਿਲ•ਾ ਮੈਜਿਸਟ੍ਰੇਟ ਨੇ ਸਖ਼ਤੀ ਵਰਤਦਿਆਂ ਪ੍ਰੀਖ਼ਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਅਜਿਹੇ ਵਿਅਕਤੀਆਂ ’ਤੇ ਪਾਬੰਦੀ ਲਗਾ ਦਿੱਤੀ ਹੈ, ਜਿਹੜੇ ਵਿਅਕਤੀ ਵਿਦਿਆਰਥੀਆਂ ਨੂੰ ਨਕਲ ਕਰਵਾਉਣ ਦੇ ਇਰਾਦੇ ਨਾਲ ਉਨ•ਾਂ ਦੇ ਭਵਿੱਖ ਨਾਲ ਖਿਲਵਾੜ ਕਰਦੇ ਹਨ। ਇਸ ਤੋਂ ਇਲਾਵਾ ਉਨ•ਾਂ ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ ਜਾਂ ਕਿਸੇ ਹੋਰ ਤਰੀਕੇ ਨਾਲ ਕਾਨੂੰਨ ਵਿਵਸਥਾ ਭੰਗ ਕਰਨ ਵਾਲੇ ਵਿਅਕਤੀਆਂ ’ਤੇ ਵੀ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਪ੍ਰਸ਼ਾਸ਼ਨ ਵੱਲੋਂ ਇਮਤਿਹਾਨਾਂ ਦੌਰਾਨ ਪ੍ਰੀਖਿਆ ਕੇਂਦਰਾਂ ’ਤੇ ਨਜ਼ਰ ਰੱਖੀ ਜਾਵੇਗੀ ਅਤੇ ਹੁਕਮ ਦੀ ਉ¦ਘਣਾ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਇਸ ਸਬੰਧੀ ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਅਮਿਤ ਢਾਕਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ•ੇ ਦੇ ਸਾਰੇ ਪ੍ਰੀਖ਼ਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ•ੇ ਹੋਣ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ ਅਤੇ ਕਾਨੂੰਨ ਅਤੇ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ’ਤੇ ਸਖ਼ਤ ਪਾਬੰਦੀ ਦੇ ਹੁਕਮ ਕੀਤੇ ਹਨ।
          ਸ਼੍ਰੀ ਢਾਕਾ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ (ਸਿੱਖਿਆ-3 ਸ਼ਾਖਾ) ਚੰਡੀਗੜ• ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਡਲ, ਮੈਟ੍ਰਿਕ ਅਤੇ ਬਾਰ•ਵੀਂ ਜਮਾਤ ਦੀਆਂ ਪ੍ਰੀਖਿਆਵਾਂ 1 ਮਾਰਚ ਤੋਂ 12 ਮਾਰਚ ਤੱਕ ਕਰਵਾਈਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਜ਼ਿਲ•ੇ ਦੇ ਪ੍ਰੀਖ਼ਿਆ ਕੇਂਦਰਾਂ ਵਿੱਚ ਇਨ•ਾਂ ਪ੍ਰੀਖਿਆਵਾਂ ਦੇ ਸਹੀ ਸੰਚਾਲਨ, ਅਣ-ਉਚਿੱਤ ਸਾਧਨਾਂ ’ਤੇ ਨਕਲ ਦੀ ਰੋਕਥਾਮ ਅਤੇ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਜ਼ਰੂਰੀ ਹੈ। ਉਨ•ਾਂ ਹੁਕਮ ਵਿੱਚ ਸਖ਼ਤ ਲਹਿਜੇ ’ਚ ਤਾੜਨਾ ਕਰਦਿਆਂ ਕਿਹਾ ਕਿ ਇਨ•ਾਂ ਪ੍ਰੀਖਿਆਵਾਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਨਕਲ ਕਰਵਾਉਣ ਦੇ ਮੰਤਵ ਨਾਲ ਖੜ•ੇ ਜਾਂ ਨਾਅਰੇ ਲਗਾਉਣ ਵਾਲੇ ਵਿਅਕਤੀਆਂ ਨੂੂੰ ਕਿਸੇ ਵੀ ਕਿਸਮ ’ਤੇ ਬਖ਼ਸ਼ਿਆ ਨਹੀਂ ਜਾਵੇਗਾ।
ਜ਼ਿਲ•ਾ ਮੈਜਿਸਟ੍ਰੇਟ ਨੇ ਕਿਹਾ ਕਿ ਜਿੱਥੇ ਨਕਲ ਕਰਨ ਨਾਲ ਵਿਦਿਆਰਥੀ ਆਪਣੇ ਚੰਗੇ ਭਵਿੱਖ ਤੋਂ ਦੂਰ ਹੁੰਦਾ ਹੈ, ਉਥੇ ਉਸ ਦਾ ਬੌਧਿਕ ਵਿਕਾਸ ਵੀ ਘਟਦਾ ਹੈ। ਉਨ•ਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ ਨਾਅਰੇਬਾਜ਼ੀ ਕਰਨ ਜਾਂ ਹੋਰ ਕਿਸੇ ਪ੍ਰਕਾਰ ਦਾ ਸ਼ੋਰ-ਸ਼ਰਾਬਾ ਕਰਨ ਨਾਲ ਵਿਦਿਆਰਥੀਆਂ ਦਾ ਧਿਆਨ ਭਟਕਦਾ ਹੈ ਤੇ ਉਹ ਆਪਣੇ ਇਮਤਿਹਾਨ ਵੱਲ ਕੇਂਦਰਿਤ ਨਹੀਂ ਹੋ ਪਾਉਂਦੇ, ਇਸ ਲਈ ਵਿਦਿਆਰਥੀਆਂ ਦੇ ਹਿੱਤ ਨੂੰ ਦੇਖਦੇ ਹੋਏ ਇਹ ਹੁਕਮ 30 ਮਾਰਚ ਤੱਕ ਮਾਨਸਾ ਜ਼ਿਲ•ੇ ਵਿੱਚ ਸਖ਼ਤੀ ਨਾਲ ਲਾਗੂ ਰਹੇਗਾ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger