ਪਿੰਡ ਮਾਣਕਪੁਰ ‘ਚ ਵੱਖ-ਵੱਖ ਪਾਰਟੀਆਂ ਦੇ ਅਨੇਕਾ ਪਰਿਵਾਰ ਅਕਾਲੀ ਦਲ ‘ਚ ਸ਼ਾਮਲ

Wednesday, February 27, 20130 comments


ਸ਼ਾਹਕੋਟ, 27 ਫਰਵਰੀ (ਸਚਦੇਵਾ) ਨਜ਼ਦੀਕੀ ਪਿੰਡ ਮਾਣਕਪੁਰ ਵਿਖੇ ਉਸ ਸਮੇਂ ਵੱਖ-ਵੱਖ ਪਾਰਟੀਆਂ ਨੂੰ ਵੱਡਾਂ ਝੱਟਕਾ ਲੱਗਾ, ਜਦ ਤੇਜਾ ਸਿੰਘ ਮਾਣਕਪੁਰ ਚੇਅਰਮੈਨ ਬਲਾਕ ਸੰਮਤੀ ਸ਼ਾਹਕੋਟ ਅਤੇ ਮਾਸਟਰ ਸ਼ਿੰਗਾਰਾ ਸਿੰਘ ਮਾਣਕਪੁਰ ਦੀ ਪ੍ਰਰਣਾ ਸਦਕਾ ਅਨੇਕਾਂ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ । ਇਸ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਕਰਵਾਏ ਗਏ ਸਮਾਗਮ ਮੌਕੇ ਵੱਡੀ ਗਿਣਤੀ ‘ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਸ਼ਾਮਲ ਹੋ ਗਏ, ਜਿਨ•ਾਂ ਨੂੰ ਹਲਕਾ ਵਿਧਾਇਕ ਅਤੇ ਟ੍ਰਾਂਸਪੋਰਟ ਮੰਤਰੀ ਜਥੇਦਾਰ ਅਜੀਤ ਸਿੰਘ ਕੋਹਾੜ ਨੇ ਸਿਰੋਪਾਓ ਭੇਂਟ ਕਰਕੇ ਪਾਰਟੀ ‘ਚ ਸ਼ਾਮਲ ਕੀਤਾ । ਇਸ ਮੌਕੇ ਜਥੇਦਾਰ ਕੋਹਾੜ ਨੇ ਪਾਰਟੀ ‘ਚ ਸ਼ਾਮਲ ਹੋਏ ਸਾਰੇ ਹੀ ਆਗੂਆਂ ਅਤੇ ਵਰਕਰਾਂ ਨੂੰ ਜੀ ਆਇਆ ਆਖਿਆ ਅਤੇ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਵਿੱਚ ਹਰ ਇੱਕ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਮਿਲੇਗਾ । ਉਨ•ਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਵੱਲੋਂ ਸੂਬੇ ਦੀ ਤਰੱਕੀ ਲਈ ਹਰ ਤਰ•ਾਂ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦ ਸਾਡੇ ਸੂਬੇ ‘ਚ ਵੀ ਬਾਕੀ ਸੂਬਿਆ ਵਾਲੀਆਂ ਸਾਰੀਆਂ ਸਹੂਲਤਾਂ ਹੋਣਗੀਆਂ । ਉਨ•ਾਂ ਕਿਹਾ ਕਿ ਸੂਬੇ ‘ਚ ਜਲਦੀ ਹੀ ਖਸਤਾਂ ਹਾਲਤ ਸੜਕਾਂ ਨੂੰ ਬਣਾਇਆ ਜਾਵੇਗਾਂ ਅਤੇ ਸਕੂਲਾਂ ਵਿੱਚ ਅਧਿਆਕਾਂ ਦੀ ਘਾਟ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ । ਰੁਜ਼ਗਾਰ ਲਈ ਸਰਕਾਰ ਵੱਲੋਂ ਮੈਰਿਟ ਤਹਿਤ ਭਰਤੀ ਕਰਨ ਦੀ ਜੋ ਰੀਤ ਚਲਾਈ ਗਈ ਹੈ, ਉਸ ਨਾਲ ਯੋਗ ੳੇੁਮੀਦਵਾਰਾਂ ਨੂੰ ਕਿਸੇ ਵੀ ਸਿਫਾਰਸ਼ ਦੀ ਲੋੜ ਨਹੀਂ ਪਵੇਗੀ । ਇਸ ਮੌਕੇ ਡਾਇਰੈਕਟਰ ਸਹਿਕਾਰੀ ਸਭਾ ਮਲਕੀਤ ਸਿੰਘ ਸਾਬਕਾ ਸਰਪੰਚ ਲਸੂੜੀ, ਮੁਖਤਿਆਰ ਸਿੰਘ ਮੈਂਬਰ ਪੰਚਾਇਤ, ਹਰਭਜਨ ਸਿੰਘ ਨੰਬਰਦਾਰ, ਮੱਖਣ ਸਿੰਘ ਮਹਿਮੂਵਾਲ, ਰਾਜਿੰਦਰ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ, ਗੁਰਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਕਈ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਹੋਏ । ਇਸ ਮੌਕੇ ਹੋਰਨਾਂ ਤੋਂ ਇਲਾਵਾ ਤੇਜਾ ਸਿੰਘ ਮਾਣਕਪੁਰ ਚੇਅਰਮੈਨ ਬਲਾਕ ਸੰਮਤੀ ਸ਼ਾਹਕੋਟ, ਤਾਰਾ ਸਿੰਘ ਸਰਪੰਚ ਲਸੂੜੀ, ਬਲਕਾਰ ਸਿੰਘ ਓਪਲ ਨੰਬਰਦਾਰ, ਮਾਸਟਰ ਸ਼ਿੰਗਾਰਾ ਸਿੰਘ, ਰਜੇਸ਼ ਕੁਮਾਰ ਗੁਪਤਾ, ਬਾਬਾ ਗੁਰਮੇਲ ਸਿੰਘ, ਪਿਆਰਾ ਸਿੰਘ ਆਦਿ ਹਾਜ਼ਰ ਸਨ । 


ਫੋਟੋ ਈ-ਮੇਲ ਤੋਂ ਪ੍ਰਾਪਤ ਕਰੋ ਜੀ ।
27ਸਿਟੀ401
ਪਿੰਡ ਮਾਣਕਪੁਰ ਵਿਖੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਸ਼੍ਰੌਮਣੀ ਅਕਾਲੀ ਦਲ ‘ਚ ਸ਼ਾਮਲ ਕਰਨ ਮੌਕੇ ਸਿਰੋਪਾਓ ਭੇਂਟ ਕਰਦੇ ਜਥੇਦਾਰ ਅਜੀਤ ਸਿੰਘ ਕੋਹਾੜ ਅਤੇ ਹੋਰ ।
 

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger