ਅਧਿਆਪਕ ਵਿਦਿਆਰਥੀਆਂ ‘ਚ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਕੇ ਉਹਨਾਂ ਦੀ ਜੀਵਨ-ਸ਼ੈਲੀ ‘ਚ ਸੁਧਾਰ ਲਿਆਉਣ ਲਈ ਅਹਿਮ ਭੂਮਿਕਾ ਨਿਭਾਅ ਸਕਦਾ ਹੈ- ਚਰਨਜੀਤ ਸਿੰਘ ਅਟਵਾਲ

Thursday, February 28, 20130 comments


ਮਲੌਦ (ਲੁਧਿਆਣਾ) 28 ਫ਼ਰਵਰੀ: ( ਸਤਪਾਲ ਸੋਨੀ  ) ਅਧਿਆਪਕ ਵਿਦਿਆਰਥੀਆਂ ‘ਚ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਕੇ ਅਤੇ ਸਹੀ ਸੇਧ ਦੇ ਕੇ ਉਹਨਾਂ ਦੀ ਜੀਵਨ-ਸ਼ੈਲੀ ‘ਚ ਸੁਧਾਰ ਲਿਆਉਣ ਲਈ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਇਹ ਪ੍ਰਗਟਾਵਾ ਸ. ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਨੇ ਮਲੌਦ ਨੇੜੇ ਪਿੰਡ ਸੋਹੀਆਂ ਵਿਖੇ ਦੇਸ਼ ਭਗਤ ਸੀਨੀਅਰ ਸੈਕੰਡਰੀ ਸਕੂਲ ਦੇ ਸਲਾਨਾ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸ. ਅਟਵਾਲ ਨੇ ਸਕੂਲ ਪ੍ਰਬੰਧਕਾਂ ਵੱਲੋਂ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਬੱਚਿਆਂ ਨੂੰ ਗੁਰਬਾਣੀ ਨਾਲ ਜਂੋੜਨ ਦੇ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਾ ਇੱਕ ਕੋਰੀ ਸਲੇਟ ਵਾਂਗ ਹੁੰਦਾ ਹੈ ਅਤੇ ਉਸ ਨੂੰ ਕਿਸੇ ਵੀ ਰੰਗ ‘ਚ ਰੰਗਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਅਧਿਆਪਕ ਬੱਚਿਆਂ ਨੂੰ ਪੜ•ਾਈ ਦੇ ਨਾਲ-ਨਾਲ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਵੀ ਪ੍ਰਦਾਨ ਕਰਨ ਅਤੇ ਲਗਨ ਤੇ ਮਿਹਨਤ ਨਾਲ ਪੜ•ਾਈ ਕਰਵਾਉਣ ਤਾਂ ਜਂੋ ਬੱਚੇ ਚੰਗੀ ਤਾਲੀਮ ਹਾਸਲ ਕਰਕੇ ਸਕੂਲ ਅਤੇ ਮਾਂ-ਬਾਪ ਦਾ ਨਾਂ ਰੋਸ਼ਨ ਕਰ ਸਕਣ। ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀ ਮੰਜ਼ਿਲ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਅਤੇ ਰਾਸ਼ਟਰ ਨਿਰਮਾਣ ਵਿੱਚ ਬਣਦਾ ਯੋਗਦਾਨ ਪਾਉਣ। ਇਸ ਮੌਕੇ ‘ਤੇ ਸ੍ਰ. ਅਟਵਾਲ ਨੇ ਪੜ•ਾਈ ਅਤੇ ਖੇਡਾਂ ਦੇ ਖੇਤਰ ‘ਚ ਚੰਗੀਆਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸਕੂਲ ਦੇ ਪ੍ਰਬੰਧਕਾਂ ਵੱਲੋਂ ਸ. ਅਟਵਾਲ ਨੂੰ ਵੀ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ. ਸਿਕੰਦਰ ਸਿੰਘ ਸੋਹੀ ਨੇ ਸਕੂਲ ਦੀਆਂ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿੱਚ ਉਪਲੱਭਦੀਆਂ ਬਾਰੇ ਚਾਨਣਾ ਪਾਇਆ। ਉਹਨਾਂ ਕਿਹਾ ਕਿ ਸਕੂਲ ਦੇ ਨਤੀਜੇ ਹਰ ਸਾਲ ਸੌ ਫ਼ੀਸਦੀ ਹੁੰਦੇ ਹਨ। ਉਹਨਾਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ ਜਿੱਥੇ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਹਰ ਸਾਲ ਚੰਗੇ ਅੰਕ ਪ੍ਰਾਪਤ ਕਰਦੇ ਹਨ, ਉ¤ਥੇ ਇਸ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ।  ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਜੱਥੇਦਾਰ ਗੁਰਜੀਤ ਸਿੰਘ ਪੰਧੇਰ ਖੇੜੀ, ਪ੍ਰਿੰਸੀਪਲ ਸ. ਸਿਕੰਦਰ ਸਿੰਘ ਸੋਹੀ, ਸ. ਹਾਕਮ ਸਿੰਘ ਸੋਹੀ, ਨੰਬਰਦਾਰ ਗੁਰਮੀਤ ਸਿੰਘ, ਮੈਡਮ ਬਲਜਿੰਦਰ ਕੌਰ ਅਤੇ ਸਕੂਲ ਦੇ ਅਧਿਆਪਕ, ਬੱਚਿਆਂ ਦੇ ਮਾਤਾ-ਪਿਤਾ ਅਤੇ ਵਿਦਿਆਰਥੀ ਹਾਜ਼ਰ ਸਨ। 


 ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਦੇਸ਼ ਭਗਤ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦੇ ਇਨਾਮ ਵੰਡ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger