‑ਕੈਰਿਅਰ ਕਾਉਸਲਿੰਗ ਅਤੇ ਗਾਇਡੈਂਸ ਬਾਰੇ ਇਕ ਰੋਜ਼ਾ ਵਰਕਸ਼ਾਪ ਆਯੋਜਿਤ

Tuesday, February 26, 20130 comments

ਸ੍ਰੀ ਮੁਕਤਸਰ ਸਾਹਿਬ, 26 ਫਰਵਰੀ (ਸਫਲਸੋਚ )ਸਿੱਖਿਆ ਵਿਭਾਗ ਵੱਲੋਂ ਅੱਜ ਇੱਥੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਜ਼ਿਲ੍ਹਿਆਂ ਨਾਲ ਸਬੰਧਤ ਪ੍ਰੀਖਿਆ ਕੇਂਦਰਾਂ ਦੇ ਕੰਟਰੋਲਰਾਂ ਲਈ ਪ੍ਰੀਖਿਆ ਪ੍ਰਬੰਧਨ ਸਬੰਧੀ ਸਿਖਲਾਈ ਕੈਂਪ ਅਤੇ ਕੈਰਿਅਰ ਕਾਉਸਲਿੰਗ ਅਤੇ ਗਾਇਡੈਂਸ ਸਬੰਧੀ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਰੈਡ ਕ੍ਰਾਸ ਭਵਨ ਵਿਖੇ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਕਿਹਾ ਕਿ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਨਕਲ ਰਹਿਤ ਸੰਪਨ ਕਰਵਾਉਣ ਲਈ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 79 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚੋਂ 9 ਕੇਂਦਰਾਂ ਨੂੰ ਬੋਰਡ ਨੇ ਸੰਵੇਦਨਸ਼ੀਲ ਐਲਾਣਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਵੇਦਨਸ਼ੀਲ ਕੇਂਦਰਾਂ ਤੇ ਵਿਸ਼ੇਸ ਤੌਰ ਤੇ ਗਜਟਿਡ ਅਧਿਕਾਰੀਆਂ ਨੂੰ ਤਾਇਨਾਤ ਕਰਣਗੇ ਤਾਂ ਜੋ ਨਕਲ ਨੂੰ ਪੂਰੀ ਤਰਾਂ ਨਾਲ ਰੋਕਿਆ ਜਾ ਸਕੇ। ਉਨ੍ਹਾਂ ਪ੍ਰੀਖਿਆ ਕੰਟਰੋਲਰਾਂ ਨੂੰ ਅਪੀਲ ਕੀਤੀ ਕਿ ਉਹ ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਨਕਲ ਨਾਲ ਵਿਦਿਆਰਥੀ ਇਕ ਵਾਰ ਤਾਂ ਪਾਸ ਹੋ ਸਕਦੇ ਹਨ ਪਰ ਇਸ ਤਰਾਂ ਕਰਨ ਨਾਲ ਭਵਿੱਖ ਖਰਾਬ ਹੋ ਜਾਂਦਾ ਹੈ। ਉਨ੍ਹਾਂ ਕਿਹਾ ਸਕੂਲਾਂ ਵਿਚ ਵਿਦਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਕੂਲ ਮੁੱਖੀ ਨਿੱਜੀ ਰੂਚੀ ਲੈ ਕੇ ਯਤਨ ਕਰਨ। ਉਨ੍ਹਾਂ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ 10ਵੀਂ ਅਤੇ 12ਵੀਂ ਜਮਾਤ ਦੇ ਬਾਅਦ ਅੱਗੇ ਪੜਾਈ ਲਈ ਵਿਦਿਆਰਥੀਆਂ ਦਾ ਉੱਚਿਤ ਮਾਰਗ ਦਰਸ਼ਨ ਕਰਨ ਤਾਂ ਜੋ ਵਿਦਿਆਰਥੀ ਉਚੇਰੀ ਪੜਾਈ ਲਈ ਵਿਸ਼ਿਆਂ ਦੀ ਚੋਣ ਸਹੀ ਤਰੀਕੇ ਨਾਲ ਕਰ ਸਕਣ।ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਦਵਿੰਦਰ ਰਜੌਰੀਆਂ ਨੇ ਸਭ ਨੂੰ ਜੀ ਆਇਆਂ ਨੂੰ ਆਖਿਆ ਅਤੇ ਸਮੂਹ ਪ੍ਰੀਖਿਆ ਕੰਟਰੋਲਰਾਂ ਵੱਲੋਂ ਭਰੋਸਾ ਦਿੱਤਾ ਕਿ ਜ਼ਿਲ੍ਹੇ ਵਿਚ ਨਕਲ ਰਹਿਤ ਪ੍ਰੀਖਿਆਵਾਂ ਆਯੋਜਿਤ ਕੀਤੀਆਂ ਜਾਣਗੀਆਂ। ਇਸ ਮੌਕੇ ਮੈਡਮ ਪ੍ਰੀਤਇੰਦਰ ਕੌਰ ਰੋਪੜ ਨੇ ਕੈਰਿਅਰ ਕਾਉਂਸਲਿੰਗ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਰਮਸਾ ਕੋਆਰਡੀਨੇਟਰ ਸ: ਰਵਿੰਦਰ ਸਿੰਘ, ਸਕੱਤਰ ਰੈਡ ਕ੍ਰਾਸ ਮੈਡਮ ਹਰਦੇਵ ਕੌਰ ਗਿੱਲ ਵੀ ਹਾਜਰ ਸਨ। ਇਸ ਮੌਕੇ ਸਿੱਖਿਆ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਨੂੰ ਇਕ ਯਾਦਗਾਰੀ ਚਿੰਨ੍ਹ ਵੀ ਭੇਂਟ ਕੀਤਾ ਗਿਆ।

ਜ਼ਿਲ੍ਹਾ ਸਿੱਖਿਆ, ਅਫ਼ਸਰ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਦੇ ਹੋਏ।
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger