ਮਾਨਸਾ 5ਫਰਵਰੀ (ਸਫਲਸੋਚ) ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮੂਸਾ ਵਿਖੇ ਪਿਛਲੇ ਦਿਨੀ ਵਿਦਿਆਰਥੀਆਂ ਦੀ ਆਮ ਜਾਣਕਾਰੀ ਵਿੱਚ ਵਾਧੇ ਲਈ ਕੁਇੰਜ਼ ਮੁਕਾਬਲਾ ਕਰਵਾਇਆ ਗਿਆ ਚੌਥੀ, ਪੰਜਵੀਂ, ਛੇਵੀਂ, ਸੱਤਵੀਂ , ਸ਼ਦੇ ਵਿਦਿਆਰਥੀਆਂ ਨੈ ਇਸ ਮੁਕਾਬਲੇ ਵਿਚ ਭਾਗ ਲਿਆ ।ਮਕਾਬਲੇ ਵਿੱਚ ਕਲਾਸਾਂ ਦੇ ਸਿਲੇਬਸ ਦੇ ਨਾਲ ਨਾਲ ਧਾਰਮਿਕ ਵਿਸ਼ਿਆ ਅਤੇ ਆਮ ਗਿਆਨ ਦੇ ਸਬੰਧਿਤ ਪ੍ਰਸ਼ਨ ਪੁੱਛੇ ਗਏ। ਜਿਸ ਦੇ ਵਿਦਿਆਰਥੀਆਂ ਨੇ ਬਹੁਤ ਹੀ ਸੋਹਣੇ ਤਰੀਕੇ ਨਾਲ ਜਵਾਬ ਦਿੱਤੇ । ਪ੍ਰਿਸੀਪਲ ਸ੍ਰੀ ਸੰਜੀਵ ਕੁਮਾਰ ਅਤੇ ਹੋਰ ਸਟਾਫ ਮੈਬਰਾਂ ਨੇ ਜੱਜ ਦੀ ਭੁਮਿਕਾ ਨਿਭਾਈ ।ਜੇਤੂ ਰਹਿਣ ਵਾਲੀਆ ਟੀਮਾਂ ਨੂੰ ਸੰਤ ਬਾਬਾ ਰਾਜਵਿੰਦਰ ਸਿੰਘ ਚੇਅਰਮੈਨ ਗੁਰੂ ਨਾਨਕ ਦੇਵ ਐਜ਼ੁਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਰਜ਼ਿ: ਨੇ ਇਨਾਮਾਂ ਦੀ ਵੰਡ ਕੀਤੀ ਅਤੇ ਕਿਹਾ ਕਿ ਆਉਣ ਵਾਲੇ ਸਮੇ ਵਿੱਚ ਇਸ ਤਰਾਂ ਦੇ ਹੋਰ ਵੀ ਪ੍ਰੋਗਰਾਮ ਕਰਵਾਏ ਜਾਣਗੇ।


Post a Comment