ਚੰਡੀਗੜ•, 25 ਫਰਵਰੀ (ਸਫਲਸੋਚ)ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬਰਨਾਲਾ ਜ਼ਿਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਤਕੜਾ ਹੁਲਾਰਾ ਮਿਲਿਆ ਜਦੋਂ ਦੋ ਵੱਖ-ਵੱਖ ਸਮਾਗਮਾਂ ਵਿੱਚ ਕਾਂਗਰਸ ਦੇ ਸਾਬਕਾ ਜ਼ਿਲਾ ਮੀਤ ਪ੍ਰਧਾਨ ਅਤੇ ਹਲਕਾ ਮਹਿਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਸ. ਕਰਮਜੀਤ ਸਿੰਘ ਠੁੱਲੀਵਾਲ ਅਤੇ ਕਾਂਗਰਸ ਪਾਰਟੀ ਨਾਲ ਜੁੜੇ ਪੰਜਾਬ ਪ੍ਰਦੇਸ਼ ਧਾਨਕ ਸਮਾਜ ਦੇ ਜਨਰਲ ਸਕੱਤਰ ਸੁਸ਼ੀਲ ਭਾਰਤੀ ਅਤੇ ਧਨਾਕ ਸਮਾਜ ਬਰਨਾਲਾ ਦੇ ਜ਼ਿਲਾ ਪ੍ਰਧਾਨ ਬਲਰਾਜ ਕੁਮਾਰ ਸਾਥੀਆਂ ਦੇ ਵੱਡੇ ਇਕੱਠ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਕਾਂਗਰਸ ਤੋਂ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਮੂਹ ਆਗੂਆਂ ਦਾ ਸਵਾਗਤ ਅਤੇ ਸਨਮਾਨ ਕਰਦਿਆਂ ਸ. ਢੀਂਡਸਾ ਨੇ ਵਾਅਦਾ ਕੀਤਾ ਕਿ ਸਾਰਿਆਂ ਨੂੰ ਪਾਰਟੀ ਵਿੱਚ ਸਤਿਕਾਰ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀਆਂ ਵਿਕਾਸ ਪੱਖੀ ਅਤੇ ਸੂਬਾ ਹਿਤੈਸ਼ੀ ਨੀਤੀਆਂ ਦਾ ਸਿੱਟਾ ਹੈ ਕਿ ਕਾਂਗਰਸੀ ਆਗੂ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ•ਾਂ ਕਿਹਾ ਕਿ ਮਹਿੰਗਾਈ ਅਤੇ ਭ੍ਰਿਸ਼ਟਾਚਾਰ ਵਿੱਚ ਫਸੀ ਕਾਂਗਰਸ ਦੀ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨਾਲ ਵਿਤਕਰਾ ਕੀਤਾ ਹੈ ਜਿਸ ਨਾਲ ਹੁਣ ਕਾਂਗਰਸ ਦੇ ਆਗੂ ਅਤੇ ਵਰਕਰ ਵੀ ਆਪਣੀ ਪਾਰਟੀ ਤੋਂ ਖਫਾ ਹਨ। ਉਨ•ਾਂ ਕਿਹਾ ਕਿ ਕਾਂਗਰਸ ਆਗਾਮੀ ਲੋਕ ਸਭਾ ਚੋਣਾਂ ਵਿੱਚ ਵੱਡੀ ਹਾਰ ਲਈ ਤਿਆਰ ਰਹੇ।
ਇਸ ਤੋਂ ਪਹਿਲਾ ਇਕ ਸਮਾਗਮ ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਬੜੀ ਤੇ ਸਰਵਣ ਸਿੰਘ ਪੰਚ ਦੀ ਪ੍ਰੇਰਨਾ ਨਾਲ ਕਰਮਜੀਤ ਸਿੰਘ ਠੁੱਲੀਵਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਜਦੋਂ ਕਿ ਦੂਜੇ ਸਮਾਗਮ ਵਿੱਚ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਸਾਬਕਾ ਚੇਅਰਮੈਨ ਸ. ਇੰਦਰਪਾਲ ਸਿੰਘ ਚਹਿਲ ਦੀ ਪ੍ਰੇਰਨਾ ਨਾਲ ਸਮੁੱਚਾ ਧਾਨਕ ਸਮਾਜ ਪ੍ਰਦੇਸ਼ ਜਨਰਲ ਸਕੱਤਰ ਸੁਸ਼ੀਲ ਭਾਰਤੀ, ਜ਼ਿਲਾ ਪ੍ਰਧਾਨ ਬਲਰਾਜ ਕੁਮਾਰ, ਬੌਰੀਆ ਸਮਾਜ ਦੇ ਵਕੀਲ ਚੰਦ ਸਾਥੀਆਂ ਸਣੇ ਸ਼ਾਮਲ ਹੋਏ।
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਪਾਰਟੀ ਵਿੱਚ ਸ਼ਾਮਲ ਹੋਏ ਕਾਂਗਰਸ ਦੇ ਸਾਬਕਾ ਜ਼ਿਲਾ ਮੀਤ ਪ੍ਰਧਾਨ ਕਰਮਜੀਤ ਸਿੰਘ ਠੁੱਲੀਵਾਲ ਦਾ ਸਨਮਾਨ ਕਰਦੇ ਹੋਏ
Post a Comment