ਮਾਨਸਾ 12ਫਰਵਰੀ/ ਸਫਲਸੋਚ/ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਨੇ ਜ਼ਿਲ•ੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰੀ ਸਕੀਮਾਂ ਅਤੇ ਕਾਨੂੰਨਾਂ ਦਾ ਸਤਿਕਾਰ ਕੀਤਾ ਜਾਵੇ। ਉਨ•ਾਂ ਕਿਹਾ ਕਿ ਜੇਕਰ ਮਹਿਕਮੇ ਕਾਨੂੰਨਾਂ ਦਾ ਸਤਿਕਾਰ ਕਰਨਗੇ ਤਾਂ ਜਨਤਾ ਦੀ ਖੱਜਲ-ਖੁਆਰੀ ਘਟੇਗੀ ਅਤੇ ਸਰਕਾਰ ਵਲੋਂ ਬਣਾਏ ਗਏ ਕਾਨੂੰਨਾਂ ਦਾ ਉਦੇਸ਼ ਸਾਰਥਕ ਸਿੱਧ ਹੋ ਸਕੇਗਾ। ਉਨ•ਾਂ ਕਿਹਾ ਕਿ ਸੂਚਨਾ ਅਤੇ ਸੇਵਾ ਦੇ ਅਧਿਕਾਰ ਕਾਨੂੰਨ ਦੀ ਹੋਂਦ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ, ਇਸ ਲਈ ਅਧਿਕਾਰੀ ਸਮੇਂ-ਸਿਰ ਸੂਚਨਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਸੇਵਾਵਾਂ ਵੀ ਸਮੇਂ ਸਿਰ ਦੇਣ। ਉਨ•ਾਂ ਕਿਹਾ ਕਿ ਆਰ.ਟੀ.ਆਈ ਅਤੇ ਆਰ.ਟੀ.ਐਸ ਵਿਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਿਹੜਾ ਵੀ ਵਿਭਾਗ ਇਸ ਮਾਮਲੇ ਵਿਚ ਲਾਪ੍ਰਵਾਹੀ ਵਰਤੇਗਾ, ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਮਾਂ ਰਹਿੰਦੇ ਹੀ ਮੁਹੱਈਆ ਕਰਵਾਈਆਂ ਜਾਣ ਅਤੇ ਆਮ ਜਨਤਾ ਨੂੰ ਦਫ਼ਤਰਾਂ ਵਿੱਚ ਪੂਰਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ। ਉਨ•ਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਹੇਠਲੇ ਪੱਧਰ ਤੱਕ ਪਹੁੰਚਾਉਣਾ ਹਰੇਕ ਅਧਿਕਾਰੀ ਨੂੰ ਆਪਣਾ ਫਰਜ਼ ਸਮਝਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਅੱਜ ਬੱਚਤ ਭਵਨ ਵਿੱਚ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਾਰੇ ਅਧਿਕਾਰੀ ਅਤੇ ਮੁਲਾਜ਼ਮ ਸਮੇਂ ਦੀ ਕਦਰ ਕਰਨ ਅਤੇ ਜ਼ਿੰਮੇਵਾਰੀ ਨੂੰ ਸਮਝ ਕੇ ਆਪਣੀ ਡਿਊਟੀ ਨੂੰ ਅੰਜ਼ਾਮ ਦੇਣ। ਉਨ•ਾਂ ਕਿਹਾ ਕਿ ਆਪਣੇ-ਆਪਣੇ ਸਰਕਾਰੀ ਦਫ਼ਤਰਾਂ ਵਿੱਚ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਸਮੇਂ-ਸਮੇਂ ’ਤੇ ਦਫ਼ਤਰਾਂ ਦੀ ਚੈਕਿੰਗ ਵੀ ਕੀਤੀ ਜਾਵੇ। ਉਨ•ਾਂ ਕਿਹਾ ਕਿ ਜੇਕਰ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਦੇਰੀ ਨਾਲ ਆਉਣਗੇ ਤਾਂ ਲੋਕਾਂ ਨੂੰ ਖੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨਾਲ ਸਰਕਾਰ ਅਤੇ ਪ੍ਰਸਾਸ਼ਨ ਦਾ ਅਕਸ ਖ਼ਰਾਬ ਹੁੰਦਾ ਹੈ। ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਸ਼੍ਰੀ ਢਾਕਾ ਨੇ ਕਿਹਾ ਕਿ ਬਕਾਇਆਂ ਦੀ ਵਸੂਲੀ ਵਿੱਚ ਢਿਲਮੱਠ ਦੀ ਨੀਤੀ ਨਾ ਅਪਣਾਈ ਜਾਵੇ। ਉਨ•ਾਂ ਕਿਹਾ ਕਿ ਇਸ ਕੰਮ ਵਿੱਚ ਅਧਿਕਾਰੀਆਂ ਦਾ ਆਪਸੀ ਤਾਲਮੇਲ ਤੇ ਇਕਜੁਟੱਤਾ ਬਹੁਤ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਐਸ.ਡੀ.ਐਮਜ਼ ਆਪਣੇ ਪੱਧਰ ’ਤੇ ਮਾਲ ਅਫ਼ਸਰਾਂ ਨਾਲ ਹਫ਼ਤਾਵਰੀ ਮੀਟਿੰਗ ਕਰਨ ਤਾਂ ਜੋ ਮਸਲਿਆਂ ਦਾ ਨਿਪਟਾਰਾ ਕਰਨ ਵਿੱਚ ਕੋਈ ਮੁਸ਼ਕਿਲ ਨਾ ਆਵੇ ਅਤੇ ¦ਬਿਤ ਕੰਮਾਂ ਦਾ ਛੇਤੀ ਤੋਂ ਛੇਤੀ ਨਿਬੇੜਾ ਕੀਤਾ ਜਾਵੇ। ਸ਼੍ਰੀ ਢਾਕਾ ਨੇ ਤਹਿਸੀਲਦਾਰ ਅਤੇ ਪਟਵਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਿਸ਼ਾਨਦੇਹੀ ਦੇ ਕੰਮਾਂ ਵਿੱਚ ਕਿਸੇ ਵੀ ਕਿਸਮ ਦੀ ਕੋਤਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ•ਾਂ ਵਧੀਕ ਡਿਪਟੀ ਕਮਿਸ਼ਨਰ (ਜ), ਐਸ.ਡੀ.ਐਮਜ਼, ਜੀ.ਏ. ਅਤੇ ਜ਼ਿਲ•ਾ ਮਾਲ ਅਫ਼ਸਰ ਨੂੰ ਸਮੇਂ-ਸਮੇਂ ’ਤੇ ਫਰਦ ਕੇਂਦਰਾਂ ਦਾ ਦੌਰਾ ਕਰਨ ਲਈ ਨਿਰਦੇਸ਼ ਦਿੱਤੇ। ਉਨ•ਾਂ ਕਿਹਾ ਕਿ ਜਨਤਾ ਨੂੰ ਸਮਰਪਿਤ ਫਰਦ ਅਤੇ ਸੁਵਿਧਾ ਕੇਂਦਰਾਂ ਵਿਚ ਆਮ ਜਨਤਾ ਨੂੰ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਉਨ•ਾਂ ਕਿਹਾ ਕਿ ਇਨ•ਾਂ ਕੇਂਦਰਾਂ ਵਿਚ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ•ਾਂ ਜ਼ਿਲ•ਾ ਸੜਕ ਸੁਰੱਖ਼ਿਆ ਕਮੇਟੀ ਦੀ ਮੀਟਿੰਗ ਦੌਰਾਨ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਧੱਜੀਆਂ ਉਡਾਉਣ ਵਾਲਿਆਂ ਦੇ ਵੱਡੇ ਪੱਧਰ ’ਤੇ ਚਲਾਨ ਕੀਤੇ ਜਾਣ। ਉਨ•ਾਂ ਕਿਹਾ ਕਿ ਪ੍ਰੈਸ਼ਰ ਹਾਰਨ ਨਾਲ ਬੀਮਾਰ ਅਤੇ ਬਜ਼ੁਰਗ ਵਿਅਕਤੀਆਂ ’ਤੇ ਬਹੁਤ ਬੁਰਾ ਅਸਰ ਪੈਂਦਾ ਹੈ, ਇਸ ਲਈ ਪ੍ਰੈਸ਼ਰ ਹਾਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੱਟੇ ਜਾਣ। ਉਨ•ਾਂ ਜ਼ਿਲ•ਾ ਟਰਾਂਸਪੋਰਟ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਾਲਜਾਂ ’ਚ ਕੈਂਪ ਲਾਕੇ ਵਿਦਿਆਰਥੀਆਂ ਦੇ ਲਾਇਸੰਸ ਬਣਾਏ ਜਾਣ ਅਤੇ ਉਨ•ਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਸ਼੍ਰੀ ਢਾਕਾ ਨੇ ਖੇਤੀਬਾੜੀ ਅਧਿਕਾਰੀ ਨੂੰ ਦੁਕਾਨਾਂ ’ਤੇ ਸਟਾਕ ਰਜਿਸਟਰ ਤੋਂ ਇਲਾਵਾ ਖਾਦ ਅਤੇ ਬੀਜਾਂ ਦੀ ਰੇਟ ਲਿਸਟਾਂ ਦੀ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ•ਾਂ ਕਿਹਾ ਕਿ ਰੋਟਾਵੇਟਰ ਰਾਹੀਂ ਕਣਕ ਦੀ ਸਿੱਧੀ ਬਿਜਾਈ ਵਾਲੀ ਫਸਲ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ, ਇਸ ਲਈ ਇਸ ਪ੍ਰਤੀ ਕਿਸਾਨਾਂ ਨੂੰ ਪਿੰਡਾਂ ਵਿੱਚ ਜਾ ਕੇ ਹੋਰ ਜਾਗਰੂਕ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ, ਐਸ.ਪੀ.(ਐਚ) ਸ਼੍ਰੀ ਰਾਜੇਸ਼ਵਰ ਸਿੰਘ ਸਿੱਧੂ, ਐਸ.ਡੀ.ਐਮ. ਸਰਦੂਲਗੜ• ਸ਼੍ਰੀ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਰਾਜੀਵ ਕੁਮਾਰ ਵਰਮਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਜ਼ਿਲ•ਾ ਮਾਲ ਅਫ਼ਸਰ ਸ਼੍ਰੀ ਰਾਜੇਸ਼ ਸ਼ਰਮਾ, ਸਿਵਲ ਸਰਜਨ ਡਾ. ਬਲਦੇਵ ਸਿੰਘ ਸਹੋਤਾ, ਜ਼ਿਲ•ਾ ਟਰਾਂਸਪੋਰਟ ਅਧਿਕਾਰੀ ਸ਼੍ਰੀ ਕਰਨਬੀਰ ਸਿੰਘ ਛੀਨਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਢੱਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।
Post a Comment