ਮਾਨਸਾ 26ਮਾਰਚ ( ਸਫਲਸੋਚ) ਜਿਲਾ ਪੁਲੀਸ ਮਾਨਸਾ ਵੱਲੋਂ ਸਮਾਜ ਨੂੰ ਨਸ਼ਾ ਮੁਕਤ ਕਰਨ ਅਤੇ ਮਾੜੇ ਅਨਸਰਾ ਵਿਰੁੱਧ ਵਿਢੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋ ਐਸ.ਆਈ. ਜਸਵੰਤ ਰਾਏ ਥਾਣਾ ਭੀਖੀ ਸਮੇਤ ਪੁਲਿਸ ਪਾਰਟੀ ਵੱਲੋ ਦੌਰਾਨੇ ਗਸ਼ਤ ਜਰਨੈਲ ਸਿੰਘ ਪੁੱਤਰ ਸੀਤਾ ਸਿੰਘ ਵਾਸੀ ਬੱਪੀਆਣਾ ਦੇ ਖੇਤ ਵਿੱਚ ਬੀਜੀ ਇੱਕ ਕਿਆਰੀ ਪੋਸਤ ਕੁੱਲ 10 ਕਿਲੋਗ੍ਰਾਮ ਹਰਾਪੋਸਤ (ਬੂਟੇ) ਦੀ ਬਰਾਮਦਗੀ ਕੀਤੀ ਗਈ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 14 ਮਿਤੀ 25-03-2013 ਅ/ਧ 20/61/85 ਐਨ.ਡੀ.ਪੀ.ਐਸ. ਐਕਟ ਥਾਣਾ ਭੀਖੀ ਦਰਜ਼ ਰਜਿਸਟਰ ਕੀਤਾ ਗਿਆ। ਜਿਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਮੁਕੱਦਮਾ ਦੀ ਤਫਤੀਸ ਜਾਰੀ ਹੈ। ਥਾਣਾ ਬੋਹਾ ਦੇ ਹੌਲਦਾਰ ਸਤਨਾਮ ਸਿੰਘ ਜਦੋਂ ਉਹ ਦੌਰਾਨੇ ਗਸ਼ਤ ਬਾਹੱਦ ਪਿੰਡ ਮਲਕਪੁਰ ਭੀਮੜਾ ਮੌਜੂਦ ਸੀ ਤਾਂ ਉਸ ਪਾਸ ਇਤਲਾਹ ਸੀ ਕਿ ਗੁਰਬਾਜ ਸਿੰਘ ਉਰਫ ਬਾਜੀ ਪੁੱਤਰ ਸਤਨਾਮ ਸਿੰਘ ਵਾਸੀ ਮਲਕਪੁਰ ਭੀਮੜਾ ਆਪਣੇ ਘਰ ਸ਼ਰਾਬ ਨਜਾਇਜ ਕਸੀਦ ਕਰਨ ਦਾ ਆਦੀ ਹੈ, ਰੇਡ ਕਰਨ ਤੇ ਬਰਾਮਦਗੀ ਹੋ ਸਕਦੀ ਹੈ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 21 ਮਿਤੀ 25-03-2013 ਅ/ਧ 61 ਆਬਕਾਰੀ ਐਕਟ ਥਾਣਾ ਬੋਹਾ ਦਰਜ਼ ਰਜਿਸਟਰ ਕੀਤਾ ਗਿਆ। ਪੁਲਿਸ ਵੱਲੋਂ ਮੌਕਾ ਪਰ ਤੁਰੰਤ ਕਾਰਵਾਈ ਕਰਦੇ ਹੋਏ ਰੇਡ ਕਰਕੇ 40 ਲੀਟਰ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਇਸਨੂੰ ਮੌਕਾ ਪਰ ਕਾਬੂ ਕੀਤਾ ਗਿਆ। ਕਥਿੱਤ ਦੋਸ਼ੀ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਵਿਆਹ ਹੋਣ ਕਰਕੇ ਉਸਨੇ ਸ਼ਰਾਬ ਨਜਾਇਜ ਕਸੀਦ ਕੀਤੀ ਸੀ। ਮੁਕੱਦਮਾ ਦੀ ਤਫਤੀਸ ਜਾਰੀ ਹੈ।ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਨਸ਼ਿਆ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾਵੇਗਾ ਅਤੇ ਜਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਇਆ ਜਾਵੇਗਾ।
Post a Comment