12 ਕਰੋੜ ਰੁਪਏ ਦੀ ਲਾਗਤ ਨਾਲ 17 ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ ਜਿਸ ਵਿੱਚੋਂ 13 ਟਿਊਬਵੈਲਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ

Monday, March 25, 20130 comments


ਹੁਸ਼ਿਆਰਪੁਰ, 25 ਮਾਰਚ/ ਨਛੱਤਰ ਸਿੰਘ /ਨਗਰ ਕੌਂਸਲ ਹੁਸ਼ਿਆਰਪੁਰ ਵਿੱਚ ਪੈਂਦੇ ਸਾਰੇ ਵਾਰਡਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ 12 ਕਰੋੜ ਰੁਪਏ ਦੀ ਲਾਗਤ ਨਾਲ 17 ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ ਜਿਸ ਵਿੱਚੋਂ 13 ਟਿਊਬਵੈਲਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ 4 ਟਿਊਬਵੈਲ ਪ੍ਰਗਤੀ ਅਧੀਨ ਹਨ।  ਇਹ ਜਾਣਕਾਰੀ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਮੁਹੱਲਾ ਨਿਊ ਗੋਬਿੰਦ ਨਗਰ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਟਿਊਬਵੈਲ ਦਾ ਉਦਘਾਟਨ ਕਰਨ ਮੌਕੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਤੀ। ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਮਿਊਂਸਪਲ ਇੰਜੀਨੀਅਰ ਪਵਨ ਸ਼ਰਮਾ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸਤਨਾਮ ਸਿੰਘ, ਐਸ ਡੀ ਓ ਰਵਿੰਦਰ ਸਿੰਘ, ਅਮਨਦੀਪ ਸਿੰਘ, ਜੇ ਈ ਸੁਸ਼ੀਲ ਬਾਂਸਲ, ਦੀਪਕ ਪਲਿਆਲ ਵੀ ਇਸ ਮੌਕੇ ਤੇ ਉਨ•ਾਂ ਦੇ ਨਾਲ ਸਨ। ਸ੍ਰੀ ਤੀਕਸ਼ਨ ਸੂਦ ਨੇ ਕਿਹਾ ਕਿ ਨਗਰ ਕੌਂਸਲ ਹੁਸ਼ਿਆਰਪੁਰ ਵਿੱਚ 17 ਟਿਊਬਵੈਲਾਂ ਦੇ ਚਾਲੂ ਹੋਣ ਨਾਲ ਸ਼ਹਿਰ ਵਿੱਚ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਕਮੀ ਨਹੀਂ ਰਹੇਗੀ।  12 ਕਰੋੜ ਰੁਪਏ ਨਾਲ ਬਣਾਏ ਜਾ ਰਹੇ 17 ਟਿਊਬਵੈਲਾਂ ਦਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 39 ਕਿਲੋਮੀਟਰ ਪਾਈਪ ਲਾਈਨਾਂ ਵੀ ਵਿਛਾਈਆਂ ਗਈਆਂ ਹਨ। ਉਨ•ਾਂ ਕਿਹਾ ਕਿ ਇਸ ਮੁਹੱਲੇ ਦੇ ਭੁਪਿੰਦਰ ਸਿੰਘ ਨੇ ਆਪਣੀ 2 ਮਰਲੇ ਜਮੀਨ ਨਗਰ ਕੌਂਸਲ ਹੁਸ਼ਿਆਰਪੁਰ ਨੂੰ ਟਿਊਬਵੈਲ ਲਗਾਉਣ ਲਈ ਦਾਨ ਵਿੱਚ ਦੇ ਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ । ਇਸ ਜਗ•ਾ ਤੇ ਬਣੇ ਟਿਊਬਵੈਲ ਰਾਹੀਂ ਸਾਰੇ ਮੁਹੱਲੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮਿਲੇਗਾ। ਉਨ•ਾਂ ਕਿਹਾ ਕਿ ਨਗਰ ਕੌਂਸਲ ਹੁਸ਼ਿਆਰਪੁਰ ਦੇ ਜਿਨ•ਾਂ ਵਾਰਡਾਂ ਵਿੱਚ ਸੀਵਰੇਜ਼ ਪਾਉਣ ਨਾਲ ਸੜਕਾਂ ਅਤੇ ਗਲੀਆਂ ਖਰਾਬ ਹੋਈਆਂ ਹਨ, ਉਨ•ਾਂ ਨੂੰ ਜਲਦੀ ਹੀ ਦੁਬਾਰਾ ਪੱਕਾ ਕਰ ਦਿੱਤਾ ਜਾਵੇਗਾ। ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ ਨੇ ਇਸ ਮੌਕੇ ਤੇ ਨਗਰ ਕੌਂਸਲ ਹੁਸ਼ਿਆਰਪੁਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਨਗਰ ਕੌਂਸਲ ਵੱਲੋਂ ਬਣਾਏ ਗਏ ਮਿਉਂਸਪਲ ਭਵਨ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਾਉਣ ਨਾਲ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਜਲਦੀ ਅਤੇ ਪਾਰਦਰਸ਼ੀ ਢੰਗ ਨਾਲ ਹੋਵੇਗਾ।  ਉਨ•ਾਂ ਕਿਹਾ ਕਿ ਨਗਰ ਕੌਂਸਲ ਹੁਸ਼ਿਆਰਪੁਰ ਵਿੱਚ ਨਵੇਂ ਬਣੇ ਮੁਹੱਲਿਆਂ ਨੂੰ ਵੀ ਪੀਣ ਵਾਲਾ ਪਾਣੀ ਅਤੇ ਸੀਵਰੇਜ਼ ਸਿਸਟਮ ਮੁਹੱਈਆ ਕਰਵਾਇਆ ਜਾ ਰਿਹਾ ਹੈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਕੌਂਸਲਰ ਸੁਰਜੀਤ ਕੁਮਾਰ ਬੰਗੜ, ਕੌਂਸਲਰ ਬਲਜੀਤ ਕੌਰ, ਕੌਂਸਲਰ ਨਰਿੰਦਰ ਸਿੰਘ, ਰਾਮ ਦੇਵ ਯਾਦਵ, ਸੁਰੇਸ਼ ਭਾਟੀਆ ਬਿਟੂ, ਜਗਦੀਸ਼ ਸੈਣੀ, ਮੁਹੱਲਾ ਦਸਮੇਸ਼ ਨਗਰ ਦੇ ਪ੍ਰਧਾਨ ਜਸਵੰਤ ਸਿੰਘ, ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਕੁਲਵਿੰਦਰ ਸਿੰਘ ਟਾਂਡਾ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger