ਫਿਰੋਜ਼ਪੁਰ 1 ਮਾਰਚ (ਸਫਲਸੋਚ ) 23 ਮਾਰਚ ਹੂਸੈਨੀਵਾਲਾ ਵਿਖੇ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਰਾਜ ਪੱਧਰੀ ਤੌਰ ’ਤੇ ਮਨਾਇਆ ਜਾਵੇਗਾ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਅਤੇ ਪੰਜਾਬ ਮੰਤਰੀ ਮੰਡਲ ਦੇ ਹੋਰ ਮੰਤਰੀ ਸਾਹਿਬਾਨਜ਼ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ. ਮਨਜੀਤ ਸਿੰਘ ਨਾਰੰਗ ਆਈ.ਏ.ਐਸ. ਨੇ ਅੱਜ ਇਸ ਰਾਜ ਪੱਧਰੀ ਸਮਾਗਮ ਨੂੰ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਜ਼ਿਲ•ਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਦਿੱਤੀ। ਉਨ•ਾਂ ਦੱਸਿਆ ਕਿ ਇਸ ਸਮਾਗਮ ਲਈ ਮੁੱਖ ਮੇਲਾ ਅਫਸਰ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਅਤੇ ਮੇਲਾ ਅਫਸਰ ਐਸ.ਡੀ.ਐਮ. ਫਿਰੋਜ਼ਪੁਰ ਸ ਗੁਰਜੀਤ ਸਿੰਘ ਪੰਨੂ ਨੂੰ ਮੇਲਾ ਅਫਸਰ ਨਿਯੁਕਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਸ:ਮਨਜੀਤ ਸਿੰਘ ਨਾਰੰਗ ਨੇ ਦੱਸਿਆ ਕਿ ਇਸ ਵਾਰ ਸ਼ਹੀਦਾਂ ਨੂੰ ਸਮਰਪਿਤ ਇਸ ਮੇਲੇ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਆਕਰਸ਼ਿਤ ਕਰਨ ਲਈ ਧਾਰਮਿਕ ਸਮਾਗਮਾਂ, ਦੇਸ਼ ਭਗਤੀ ਦੇ ਪ੍ਰੋਗਰਾਮਾਂ ਅਤੇ ਕਬੱਡੀ, ਕੁਸ਼ਤੀ ਤੇ ਹੋਰ ਖੇਡਾਂ ਦਾ ਆਯੋਜਨ ਵੀ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਸ਼ਹੀਦਾਂ ਨੂੰ ਸਮਰਪਿਤ ਇਸ ਮੇਲੇ ਦੌਰਾਨ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ ਦੇ ਕਲਾਕਾਰ ਵੀ ਆਪਣੀ ਕਲਾ ਦੇ ਜੌਹਰ ਵਿਖਾਉਣਗੇ। ਉਨ•ਾਂ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਦੀ ਅਗਵਾਈ ਹੇਠ ਵੱਖ ਵੱਖ ਅਧਿਕਾਰੀਆਂ, ਯੂਥ ਕਲੱਬਾਂ ਅਤੇ ਸਵੈ ਸੰਸਥਾਵਾਂ ਆਦਿ ਦੇ ਨੁਮਾਇੰਦੀਆਂ ਕਮੇਟੀ ਬਨਾਈ ਗਈ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਫਿਰੋਜ਼ਪੁਰ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਲੋੜੀਂਦੀਆਂ ਸਿਹਤ ਸਹੂਲਤਾਂ, ਡਾਕਟਰਾਂ ਦੀਆਂ ਟੀਮਾਂ ਅਤੇ ਮੋਬਾਇਲ ਵੈਨਾਂ ਦਾ ਪ੍ਰਬੰਧ ਕੀਤਾ ਜਾਵੇ। ਉਨ•ਾਂ ਟਰੈਫ਼ਿਕ ਪੁਲਿਸ ਵਿਭਾਗ ਨੂੰ ਕਿਹਾ ਕਿ ਸਮਾਗਮ ਵਾਲੇ ਰੂਟ ’ਤੇ ਟਰੈਫ਼ਿਕ ਨੂੰ ਨਿਰਵਿਘਨ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਪੰਜਾਬ ਰੋਡਵੇਜ਼ ਦੇ ਜੀ.ਐਮ. ਨੂੰ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਰਿਕਵਰੀ ਵੈਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਲਿਆਉਣ ਅਤੇ ਛੱਡਣ ਲਈ ਲੋੜ ਅਨੁਸਾਰ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ । ਉਨ•ਾਂ ਜ਼ਿਲ•ਾ ਮੰਡੀ ਅਫਸਰ ਅਤੇ ਜ਼ਿਲ•ਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਮੇਲੇ ਵਿੱਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ । ਦਰਿਆ ਸਤਲੁੱਜ ਦੇ ਨਜ਼ਦੀਕ ਪੰਜਾਬ ਹੋਮ ਗਾਰਡਜ਼ ਵੱਲੋਂ ਗੋਤਾਖੋਰਾਂ ਦੀ ਟੀਮ ਤਾਇਨਾਤ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦਰਖਤਾਂ ਦੀ ਕਟਾਈ ਅਤੇ ਦਰਖਤਾਂ ਦੇ ਮੁੱਢਾਂ ’ਤੇ ਕਲੀ ਕੀਤੀ ਜਾਵੇ। ਉਨ•ਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਦੀ ਸਫਾਈ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ । ਸ. ਨਾਰੰਗ ਨੇ ਦੱਸਿਆ ਕਿ ਮੇਲੇ ਵਿੱਚ ਦੁਕਾਨਾਂ ਲਗਾਉਣ ਵਾਲੇ ਵਿਅਕਤੀ ਮੇਲਾ ਅਫਸਰ ਤੋਂ ਪ੍ਰਬੰਧਕੀ ਪ੍ਰਵਾਨਗੀ ਲੈਣ। ਉਨ•ਾਂ ਕਿਹਾ ਕਿ ਮੇਲਾ ਅਫਸਰ ਦੀ ਮਨਜ਼ੂਰੀ ਤੋਂ ਬਿਨਾ ਕੋਈ ਵੀ ਪ੍ਰਾਈਵੇਟ ਵਿਅਕਤੀ ਮੇਲੇ ਵਾਲੀ ਥਾਂ ਤੇ ਪ੍ਰਦਰਸ਼ਨੀ ਲਈ ਸਟਾਲ ਨਹੀਂ ਲਗਾ ਸਕੇਗਾ।
ਉਨ•ਾਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਫਾਇਰ ਬ੍ਰਿਗੇਡ ਦੀ ਗੱਡੀ ਅਤੇ ਟੀਮ ਤਾਇਨਾਤ ਕੀਤੀ ਜਾਵੇ। ਉਨ•ਾਂ ਦੱਸਿਆ ਕਿ ਦਰਿਆ ਵਿੱਚ ਨਹਾਉਣ ’ਤੇ ਪਾਬੰਦੀ ਹੋਵੇਗੀ । ਉਨ•ਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਨੁਮਾਇਸ਼ੀ ਸਟਾਲ ਲਗਾਉਣ ਲਈ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ । ਉਨ•ਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਸ ਰਾਜ ਪੱਧਰੀ ਸ਼ਰਧਾਂਜਲੀ ਸਮਾਰੋਹ ਨੂੰ ਪੂਰੀ ਸ਼ਰਧਾ ’ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ:ਪ੍ਰੀਤਮ ਸਿੰਘ ਜੋਹਲ, ਸ:ਗੁਰਜੀਤ ਸਿੰਘ ਪਨੂੰ ਐਸ.ਡੀ.ਐਮ ਤੇ ਸ੍ਰੀ ਅਮਿਤ ਬੈਂਬੀ ਸਹਾਇਕ ਕਮਿਸ਼ਨਰ(ਜ) ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।
Post a Comment