ਫਿਰੋਜ਼ਪੁਰ 8 ਮਾਰਚ 2013 ( ਸਫਲਸੋਚ ) 23 ਮਾਰਚ ਹੂਸੈਨੀਵਾਲਾ ਵਿਖੇ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾਵੇਗਾ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਅਤੇ ਪੰਜਾਬ ਮੰਤਰੀ ਮੰਡਲ ਦੇ ਹੋਰ ਮੰਤਰੀ ਸਾਹਿਬਾਨਜ਼ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ. ਮਨਜੀਤ ਸਿੰਘ ਨਾਰੰਗ ਆਈ.ਏ.ਐਸ. ਨੇ ਅੱਜ ਇਸ ਰਾਜ ਪੱਧਰੀ ਸਮਾਗਮ ਨੂੰ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਜ਼ਿਲ•ਾ ਅਧਿਕਾਰੀਆਂ ਨਾਲ ਹੂਸੈਨੀਵਾਲਾ ਵਿਖੇ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ) ਸ੍ਰੀਮਤੀ ਸੋਨਾਲੀ ਗਿਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ.ਪ੍ਰੀਤਮ ਸਿੰਘ ਜੋਹਲ, ਸ.ਗੁਰਜੀਤ ਸਿੰਘ ਪੰਨੂ ਐਸ.ਡੀ.ਐਮ, ਸ੍ਰੀ ਅਮਿਤ ਬੈਂਬੀ ਸਹਾਇਕ ਕਮਿਸ਼ਨਰ (ਜਨ), ਸ.ਲਖਵੀਰ ਸਿੰਘ ਐਸ.ਪੀ.(ਐਚ) ਸਮੇਤ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਹਾਜਰ ਸਨ।ਡਿਪਟੀ ਕਮਿਸ਼ਨਰ ਸ:ਮਨਜੀਤ ਸਿੰਘ ਨਾਰੰਗ ਨੇ ਇਸ ਮੌਕੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਯਾਦਗਾਰੀ ਸੁਸਾਇਟੀ ਵੱਲੋਂ 18 ਮਾਰਚ ਨੂੰ ਗੁਰੂਦੁਆਰਾ ਸਾਰਾਗੜ•ੀ ਵਿਖੇ ਸ਼ਹੀਦਾਂ ਯਾਦ ਵਿਚ ਸ੍ਰੀ ਅੰਖਡ ਪਾਠ ਦਾ ਆਰੰਭ ਕਰਵਾਇਆ ਜਾਵੇਗਾ ਤੇ 20 ਮਾਰਚ ਨੂੰ ਭੋਗ ਉਪਰੰਤ ਹੂਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਭੇਂਟ ਕਰਨ ਲਈ ਮੋਟਰ ਸਾਈਕਲ ਤੇ ਕਾਫਲਾ ਰਵਾਨਾ ਹੋਵੇਗਾ। 21 ਤੇ 22 ਮਾਰਚ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਖੇਡ ਟੂਰਨਾਮੈਂਟ ਹੋਵੇਗਾ। ਸ:ਨਾਰੰਗ ਨੇ ਦੱਸਿਆ ਕਿ 21 ਮਾਰਚ ਦੀ ਰਾਤ ਨੂੰ ਕੇਵਲ ਧਾਲੀਵਾਲ (ਅੰਮ੍ਰਿਤਸਰ) ਤੇ ਟੀਮ ਵੱਲੋਂ ਤਿਆਰ ਨਾਟਕ ਮੇਰਾ ਰੰਗ ਦੇ ਬੰਸਤੀ ਚੋਲ•ਾ ਦੀ ਪੇਸ਼ਕਾਰੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਵਿਚ 23 ਮਾਰਚ ਨੂੰ ਸ਼ਹੀਦਾਂ ਦੇ ਪਰਿਵਾਰ ਵੀ ਸ਼ਿਰਕਤ ਕਰਨਗੇ ਤੇ ਜ਼ਿਲ•ਾ ਪ੍ਰਸ਼ਾਸ਼ਨ ਵੱਲੋਂ ਉਨ•ਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ•ਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਲਈ ਮੁੱਖ ਮੇਲਾ ਅਫਸਰ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਅਤੇ ਮੇਲਾ ਅਫਸਰ ਐਸ.ਡੀ.ਐਮ. ਫਿਰੋਜ਼ਪੁਰ ਸ ਗੁਰਜੀਤ ਸਿੰਘ ਪੰਨੂ ਨੂੰ ਮੇਲਾ ਅਫਸਰ ਨਿਯੁਕਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਫਿਰੋਜ਼ਪੁਰ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਲੋੜੀਂਦੀਆਂ ਸਿਹਤ ਸਹੂਲਤਾਂ, ਡਾਕਟਰਾਂ ਦੀਆਂ ਟੀਮਾਂ ਅਤੇ ਮੋਬਾਇਲ ਵੈਨਾਂ ਦਾ ਪ੍ਰਬੰਧ ਕੀਤਾ ਜਾਵੇ। ਉਨ•ਾਂ ਟਰੈਫਿਕ ਪੁਲਿਸ ਵਿਭਾਗ ਨੂੰ ਕਿਹਾ ਕਿ ਸਮਾਗਮ ਵਾਲੇ ਰੂਟ ’ਤੇ ਟਰੈਫਿਕ ਨੂੰ ਨਿਰਵਿਘਨ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਪੰਜਾਬ ਰੋਡਵੇਜ ਦੇ ਜੀ.ਐਮ. ਨੂੰ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਰਿਕਵਰੀ ਵੈਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਲਿਆਉਣ ਅਤੇ ਛੱਡਣ ਲਈ ਲੋੜ ਅਨੁਸਾਰ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ । ਉਨ•ਾਂ ਜ਼ਿਲ•ਾ ਮੰਡੀ ਅਫਸਰ ਅਤੇ ਜ਼ਿਲ•ਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਮੇਲੇ ਵਿੱਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ । ਦਰਿਆ ਸਤਲੁੱਜ ਦੇ ਨਜ਼ਦੀਕ ਪੰਜਾਬ ਹੋਮ ਗਾਰਡਜ਼ ਵੱਲੋਂ ਗੋਤਾਖੋਰਾਂ ਦੀ ਟੀਮ ਤਾਇਨਾਤ ਕੀਤੀ ਜਾਵੇਗੀ। ਸ:ਮਨਜੀਤ ਸਿੰਘ ਨਾਰੰਗ ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦਰਖਤਾਂ ਦੀ ਕਟਾਈ ਅਤੇ ਦਰਖਤਾਂ ਦੇ ਮੁਢਾਂ ’ਤੇ ਕਲੀ ਕੀਤੀ ਜਾਵੇ। ਉਨ•ਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਦੀ ਸਫਾਈ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ । ਸ. ਨਾਰੰਗ ਨੇ ਦੱਸਿਆ ਕਿ ਮੇਲੇ ਵਿੱਚ ਦੁਕਾਨਾਂ ਲਗਾਉਣ ਵਾਲੇ ਵਿਅਕਤੀ ਮੇਲਾ ਅਫਸਰ ਤੋਂ ਪ੍ਰਬੰਧਕੀ ਪ੍ਰਵਾਨਗੀ ਲੈਣ। ਉਨ•ਾਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਫਾਇਰ ਬ੍ਰਿਗੇਡ ਦੀ ਗੱਡੀ ਅਤੇ ਟੀਮ ਤਾਇਨਾਤ ਕੀਤੀ ਜਾਵੇ। ਉਨ•ਾਂ ਦੱਸਿਆ ਕਿ ਦਰਿਆ ਵਿੱਚ ਨਹਾਉਣ ’ਤੇ ਪਾਬੰਦੀ ਹੋਵੇਗੀ । ਉਨ•ਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਨੁਮਾਇਸ਼ੀ ਸਟਾਲ ਲਗਾਉਣ ਲਈ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ । ਉਨ•ਾਂ ਸਮੂੰਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਸ ਰਾਜ ਪੱਧਰੀ ਸ਼ਰਧਾਂਜਲੀ ਸਮਾਰੋਹ ਨੂੰ ਪੂਰੀ ਸ਼ਰਧਾ ’ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ।
Post a Comment