ਹੁਸ਼ਿਆਰਪੁਰ, 25 ਮਾਰਚ/ਨਛੱਤਰ ਸਿੰਘ/ ਪੰਜਾਬ ਦੇ ਕੰਢੀ ਅਤੇ ਬੀਤ ਇਲਾਕੇ ਵਿੱਚ ਕਿਸਾਨਾਂ ਦੀ ਫਸਲ ਨੂੰ ਜੰਗਲੀ ਜੀਵਾਂ ਤੋਂ ਬਚਾਉਣ ਲਈ ਸੋਲਰ ਫੈਂਸਿੰਗ ਲਗਾਈ ਜਾਵੇਗੀ ਜਿਸ ਦੀ ਸ਼ੁਰੂਆਤ ਅੱਜ ਮੈਂਬਰ ਪਾਰਲੀਮੈਂਟ ਰਾਜ ਸਭਾ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਐਮ ਪੀ ਲੈਡ ਫੰਡ ਵਿੱਚੋਂ 25 ਲੱਖ ਰੁਪਏ ਦਾ ਚੈਕ ਦੇ ਕੇ ਕੀਤੀ ਹੈ। ਇਹ ਜਾਣਕਾਰੀ ਜੰਗਲਾਤ, ਜੰਗਲੀ ਜੀਵ ਸੁਰੱਖਿਆ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਹੁਸ਼ਿਆਰਪੁਰ ਜ਼ਿਲੇ ਦੀ ਗੜ•ਸ਼ੰਕਰ ਸਬ-ਡਵੀਜ਼ਨ ਦੇ ਬੀਤ ਇਲਾਕੇ ਦੇ ਪਿੰਡ ਹੈਬੋਵਾਲ ਵਿਖੇ ਸੋਲਰ ਫੈਂਸਿੰਗ ਦੇ ਰਸਮੀ ਉਦਘਾਟਨ ਮੌਕੇ ਲੋਕਾਂ ਦੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ•ਾਂ ਕਿਹਾ ਕਿ ਇਸ ਹਲਕੇ ਦੇ ਮੈਂਬਰ ਪਾਰਲੀਮੈਂਟ ਰਾਜ ਸਭਾ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਇਸ ਬੀਤ ਇਲਾਕੇ ਦੇ ਪਿੰਡ ਬਾਰਾਪੁਰ ਵਿਖੇ 9.50 ਕਿਲੋਮੀਟਰ ਸੋਲਰ ਫੈਂਸਿੰਗ ਲਗਾਉਣ ਲਈ ਜੋ ਉਪਰਾਲਾ ਕੀਤਾ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ। ਇਸ ਨਾਲ ਪਿੰਡ ਦੇ ਕਿਸਾਨਾਂ ਦੀਆਂ ਫਸਲਾਂ ਨੂੰ ਜੰਗਲੀ ਜੀਵਾਂ ਵੱਲੋਂ ਕੀਤੇ ਜਾ ਰਹੇ ਉਜਾੜੇ ਤੋਂ ਬਚਾਇਆ ਜਾ ਸਕੇਗਾ। ਉਨ•ਾਂ ਕਿਹਾ ਕਿ ਜੇਕਰ ਇਹ ਪ੍ਰੋਜੈਕਟ ਕਾਮਯਾਬ ਹੁੰਦਾ ਹੈ ਤਾਂ ਪੰਜਾਬ ਦੇ ਸਾਰੇ ਕੰਢੀ ਅਤੇ ਬੀਤ ਦੇ ਪਿੰਡਾਂ ਵਿੱਚ ਜੰਗਲੀ ਜੀਵਾਂ ਤੋਂ ਕਿਸਾਨਾਂ ਦੀ ਫ਼ਸਲ ਬਚਾਉਣ ਲਈ ਸੋਲਰ ਫੈਂਸਿੰਗ ਲਗਾਉਣ ਦਾ ਕੰਮ ਅਰੰਭਿਆ ਜਾਵੇਗਾ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਵੱਧ ਤੋਂ ਵੱਧ ਦਰੱਖਤ ਲਗਾਏ ਜਾਣ। ਇਸ ਮੌਕੇ ਤੇ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੈਬੋਵਾਲ ਨੂੰ 3 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਮੈਂਬਰ ਪਾਰਲੀਮੈਂਟ ਰਾਜ ਸਭਾ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਦੱਖਣ ਭਾਰਤ ਅਤੇ ਕੇਰਲਾ ਵਿੱਚ ਸੋਲਰ ਫੈਂਸਿੰਗ ਦਾ ਪ੍ਰੋਜੈਕਟ ਸਫ਼ਲਤਾਪੂਰਵਕ ਚਲ ਰਿਹਾ ਹੈ। ਇਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਵਿੱਚ ਵੀ ਸੋਲਰ ਫੈਂਸਿੰਗ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਲਈ ਅੱਜ ਐਮ ਪੀ ਲੈਡ ਫੰਡ ਵਿੱਚੋਂ 25 ਲੱਖ ਰੁਪਏ ਦਾ ਚੈਕ ਦਿੱਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਹੁਸ਼ਿਆਰਪੁਰ ਦੇ ਦਸੂਹਾ ਹਲਕੇ ਵਿੱਚ ਵੱਖ-ਵੱਖ ਕੰਮਾਂ ਲਈ ਐਮ ਪੀ ਲੈਡ ਫੰਡਾਂ ਵਿੱਚੋਂ ਵੱਖ-ਵੱਖ ਵਿਭਾਗਾਂ ਨੂੰ 27 ਲੱਖ ਰੁਪਏ ਦੇ ਚੈਕ ਦਿੱਤੇ ਗਏ ਹਨ। ਉਨ•ਾਂ ਕਿਹਾ ਕਿ ਦਸੂਹਾ ਦੇ ਰੋਹਿਤ ਕੁਮਾਰ ਦੇ ਕੈਂਸਰ ਦੇ ਇਲਾਜ ਲਈ ਪ੍ਰਧਾਨ ਮੰਤਰੀ ਕੈਂਸਰ ਰਾਹਤ ਕੋਸ਼ ਵਿੱਚੋਂ 3 ਲੱਖ ਰੁਪਏ ਦਿੱਤੇ ਗਏ ਹਨ। ਇਸ ਮੌਕੇ ਤੇ ਵਿਧਾਇਕ ਹਲਕਾ ਗੜ•ਸ਼ੰਕਰ ਸ੍ਰ: ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਸੋਲਰ ਫੈਂਸਿੰਗ ਨਾਲ ਬੀਤ ਇਲਾਕੇ ਦੇ ਕਿਸਾਨਾਂ ਦੀ ਫ਼ਸਲ ਨੂੰ ਜੰਗਲੀ ਜੀਵਾਂ ਤੋਂ ਬਚਾਇਆ ਜਾ ਸਕੇਗਾ। ਉਨ•ਾਂ ਨੇ ਮੈਂਬਰ ਪਾਰਲੀਮੈਂਟ ਰਾਜ ਸਭਾ ਸ੍ਰੀ ਅਵਿਨਾਸ਼ ਰਾਏ ਖੰਨਾ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਸ੍ਰੀ ਸੁਰਜੀਤ ਕੁਮਾਰ ਜਿਆਣੀ ਦਾ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਤੇ ਧੰਨਵਾਦ ਕੀਤਾ। ਇਸ ਮੌਕੇ ਤੇ ਜੰਗਲੀ ਜੀਵ ਤੇ ਸੁਰੱਖਿਆ ਵਿਭਾਗ ਵੱਲੋਂ ਸ੍ਰੀ ਅਵਿਨਾਸ਼ ਰਾਏ ਖੰਨਾ, ਸ੍ਰੀ ਸੁਰਜੀਤ ਕੁਮਾਰ ਜਿਆਣੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਐਸ ਡੀ ਐਮ ਗੜ•ਸ਼ੰਕਰ ਰਣਜੀਤ ਕੌਰ,ਕੰਜਰਵੇਟਰ ਆਫ਼ ਜੰਗਲਾਤ (ਸ਼ਿਵਾਲਿਕ ਸਰਕਲ) ਡੀ ਬੀ ਰਤਨਾ ਕੁਮਾਰ, ਵਣ ਮੰਡਲ ਅਫ਼ਸਰ ਜੰਗਲੀ ਜੀਵ ਸੁਰੱਖਿਆ ਸਤਨਾਮ ਸਿੰਘ ਅਤੇ ਸ੍ਰ: ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੂੰ ਸਨਮਾਨਿਤ ਕੀਤਾ ਗਿਆ।
ਪ੍ਰਦੀਪ ਰੰਗੀਲਾ, ਰਵਿੰਦਰ ਸਿੰਘ ਬਾਠ, ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਡਿਪਟੀ ਡੀ ਐਫ ਓ ਜਗਦੇਵ ਸਿੰਘ, ਵਣ ਰੇਂਜ ਅਫ਼ਸਰ ਜਗਤਾਰ ਸਿੰਘ, ਕੁਲਦੀਪ ਸਿੰਘ, ਚੌਧਰੀ ਸ੍ਰੀ ਰਾਮ, ਤਹਿਸੀਲਦਾਰ ਸਤਨਾਮ ਸਿੰਘ, ਸਹਾਇਕ ਕਿਰਤ ਕਮਿਸ਼ਨਰ ਇਕਬਾਲ ਸਿੰਘ ਸਿੱਧੂ, ਲੇਬਰ ਇੰਸਪੈਕਟਰ ਪ੍ਰਦੀਪ ਕੁਮਾਰ, ਗੁਰਵੰਤ ਸਿੰਘ, ਅਧਿਕਾਰੀ ਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ। ਸਟੇਜ ਸਕੱਤਰ ਦੀ ਭੂਮਿਕਾ ਭਜਨ ਸਿੰਘ ਨੇ ਬਾਖੂਬੀ ਨਿਭਾਈ।

Post a Comment