ਸੰਗਰੂਰ, 1 ਮਾਰਚ (ਸੂਰਜ ਭਾਨ ਗੋਇਲ)-ਪੰਜਾਬ ਸਰਕਾਰ ਦਾ ਉਦੇਸ਼ 20 ਪ੍ਰਤੀਸ਼ਤ ਰਕਬਾ ਰਵਾਇਤੀ ਫਸਲਾਂ ਵਿੱਚੋਂ ਕੱਢ ਕੇ ਤੇਲ ਬੀਜ ਫਸਲਾਂ, ਦਾਲਾਂ, ਬਾਗਬਾਨੀ ਫਸਲਾਂ ਹੇਠ ਲਿਆਉਣਾ ਹੈ। ਇਹ ਵਿਚਾਰ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਨੇ ਸਥਾਨਕ ਬਨਾਸਰ ਬਾਗ ਵਿਖੇ ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਆਤਮਾ ਦੇ ਸਹਿਯੋਗ ਨਾਲ ਲਗਾਈ ਜ਼ਿਲ•ਾ ਪੱਧਰੀ ਫੁੱਲ ਪ੍ਰਦਰਸ਼ਨੀ ਦੇ ਜੇਤੂ ਫੁੱਲ ਉਤਪਾਦਕਾਂ ਨੂੰ ਸਨਮਾਨਿਤ ਕਰਨ ਤੋਂ ਪਹਿਲਾਂ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ•ਾਂ ਕਿਹਾ ਕਿ ਫੁੱਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਲਗਾਉਣ ਦਾ ਮੁੱਖ ਉਦੇਸ਼ ਵੀ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ (ਕਣਕ, ਜੀਰੀ) ਤੋਂ ਹਟ ਕੇ ਬਹੁਭਾਂਤੀ ਖੇਤੀ ਵੱਲ ਪ੍ਰੇਰਿਤ ਕਰਨਾ ਹੈ।ਇੱਕ ਪਾਸੇ ਕਣਕ ਅਤੇ ਜੀਰੀ ਦੀ ਖੇਤੀ ਕਰਨ ਨਾਲ ਪਾਣੀ ਅਤੇ ਵਾਤਾਵਰਣ ਦਾ ਨੁਕਸਾਨ ਹੋ ਰਿਹਾ ਹੈ, ਦੂਜੇ ਪਾਸੇ ਫੁੱਲਾਂ ਦੀ ਖੇਤੀ ਕਰਨ ਨਾਲ ਕਿਸਾਨ ਦੀ ਆਮਦਨ ਵਿੱਚ ਵਾਧਾ ਤਾਂ ਹੋਵੇਗਾ ਹੀ ਨਾਲ ਹੀ ਕੁਦਰਤੀ ਸੋਮਿਆਂ ਦੀ ਵੀ ਸਾਂਭ ਸੰਭਾਲ ਹੋਵੇਗੀ। ਅੱਜ ਦੇ ਫਲਾਵਰ ਸ਼ੋਅ ਵਿੱਚ ਫੁੱਲਾਂ ਦੇ ਮੁਕਾਬਲੇ ਕਰਵਾਉਣ ਨਾਲ ਕਿਸਾਨ ਫੁੱਲਾਂ ਦੀ ਖੇਤੀ ਕਰਨ ਲਈ ਪ੍ਰੇਰਿਤ ਹੋਣਗੇ ਅਤੇ ਉਹਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ•ਾਂ ਬਾਗਬਾਨੀ ਵਿਭਾਗ ਦੇ ਡਾਇਰੈਕਟਰ ਡਾ. ਲਾਜਵਿੰਦਰ ਸਿੰਘ ਬਰਾੜ ਨੂੰ ਅਪੀਲ ਕੀਤੀ ਕਿ ਇਤਿਹਾਸਕ ਬਨਾਸਰ ਬਾਗ ਵਿੱਚ ਇੱਕ ਨਰਸਰੀ ਸ਼ੁਰੂ ਕੀਤੀ ਜਾਵੇ ਤਾਂ ਜੋ ਇਸ ਬਾਗ ਨੂੰ ਹੋਰ ਵੀ ਸੁੰਦਰਤਾ ਤੇ ਵੰਨ ਸਵੰਨਤਾ ਪ੍ਰਦਾਨ ਕੀਤੀ ਜਾ ਸਕੇ। ਉਨ•ਾਂ ਐਲਾਨ ਕੀਤਾ ਕਿ ਜ਼ਿਲ•ਾ ਸੰਗਰੂਰ ਵਿੱਚ ਹਰ ਸਾਲ ਅਜਿਹੀ ਫੁੱਲ ਪ੍ਰਦਰਸ਼ਨੀ ਲਗਾਈ ਜਾਇਆ ਕਰੇਗੀ। ਮੁੱਖ ਖੇਤੀਬਾੜੀ ਅਫ਼ਸਰ ਸ. ਰਾਜਿੰਦਰ ਸਿੰਘ ਸੋਹੀ ਨੇ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੀਆਂ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਜ਼ਿਲ•ਾ ਸੰਗਰੂਰ ਵਿੱਚ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਵੇਰਵੇ ਸਹਿਤ ਜਾਣਕਾਰੀ ਦਿੱਤੀ। ਇਸ ਸਮੇਂ ਜ਼ਿਲ•ਾ ਸੰਗਰੂਰ ਦਾ ਫੁੱਲਾਂ ਦੀ ਖੇਤੀ ਹੇਠ 90 ਹੈਕਟੇਅਰ ਰਕਬਾ ਹੈ, ਆਉਣ ਵਾਲੇ ਸਾਲਾਂ ਵਿੱਚ ਬਾਗਬਾਨੀ ਵਿਭਾਗ ਦਾ ਟੀਚਾ 150 ਹੈਕਟੇਅਰ ਫੁੱਲਾਂ ਦੀ ਕਾਸ਼ਤ ਹੇਠ ਲਿਆਉਣ ਦਾ ਹੋਵੇਗਾ।ਬਾਗਬਾਨੀ ਵਿਭਾਗ ਦੇ ਡਾਇਰੈਕਟਰ ਡਾ. ਲਾਜਵਿੰਦਰ ਸਿੰਘ ਬਰਾੜ ਨੇ ਭਾਗ ਲੈਣ ਵਾਲੇ ਫੁੱਲ ਉਤਪਾਦਕਾਂ ਨੂੰ ਵਧਾਈ ਦਿੰਦਿਆਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ•ਾਂ ਕਿਹਾ ਕਿ ਫੁੱਲਾਂ ਦੀ ਖੇਤੀ ਬਹੁਤ ਹੀ ਲਾਹੇਵੰਦ ਸਾਬਿਤ ਹੋ ਸਕਦੀ ਹੈ। ਇਸ ਦੀ ਮਾਰਕੀਟਿੰਗ ਲਈ ਕਿਸਾਨ ਨੂੰ ਥੋੜੀ ਜਿਹੀ ਜਿਆਦਾ ਮਿਹਨਤ ਕਰਨੀ ਪੈਂਦੀ ਹੈ, ਉਤਪਾਦਨ ਵਧਣ ਨਾਲ ਮਿਹਨਤ ਘਟਣ ਲੱਗਦੀ ਹੈ ਅਤੇ ਆਮਦਨ ਵਧਣ ਲੱਗਦੀ ਹੈ। ਵਿਭਾਗ ਵੱਲੋਂ ਆਤਮਾ ਦੇ ਸਹਿਯੋਗ ਨਾਲ ਉਤਸ਼ਾਹਿਤ ਕਿਸਾਨਾਂ ਨੂੰ ਮੁਫ਼ਤ ਸਿਖ਼ਲਾਈ ਅਤੇ ਹੋਰ ਸਹੂਲਤਾਂ ਵੀ ਉਪਲਬਧ ਕਰਾਈਆਂ ਜਾਂਦੀਆਂ ਹਨ। ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ ਪਿਛਲੇ ਬਜਟ ਵਿੱਚ 500 ਕਰੋੜ ਰੁਪਏ ਰੱਖੇ ਗਏ ਸਨ।
ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਬਾਗਬਾਨੀ ਵਿਭਾਗ ਵੱਲੋਂ ਫਲਦਾਰ ਬੂਟਿਆਂ, ਸ਼ਬਜੀਆਂ, ਫੁੱਲਾਂ, ਖੁੰਭਾਂ ਅਤੇ ਸ਼ਹਿਦ ਦੀਆਂ ਮੱਖੀਆਂ ਪਾਲਣ ਸੰਬੰਧੀ ਤਕਨੀਕੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਜਾਂਦੀ ਹੈ। ਇਨ•ਾਂ ਬਾਗਬਾਨੀ ਫਸਲਾਂ ਦੀ ਕਾਸ਼ਤ ਸੰਬੰਧੀ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਜਿਹੜੀਆਂ ਨਵੀਆਂ ਤਕਨੀਕਾਂ ਵਿਕਸਿਤ ਕੀਤੀਆਂ ਜਾਂਦੀਆਂ ਹਨ, ਇਹ ਤਕਨੀਕਾਂ ਵਿਭਾਗ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਲਾਗੂ ਕੀਤੀਆਂ ਜਾਂਦੀਆਂ ਹਨ। ਤਾਂ ਜੋ ਫਲਾਂ, ਸ਼ਬਜੀਆਂ, ਫੁੱਲਾਂ ਅਤੇ ਖੁੰਭਾਂ ਦੀ ਪੈਦਾਵਾਰ ਵਿੱਚ ਵਾਧਾ ਹੋਵੇ ਅਤੇ ਫਸਲਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇ ਅਤੇ ਨਾਲ ਹੀ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇ। ਇਸ ਤੋਂ ਇਲਾਵਾ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਬਾਗਬਾਨੀ ਫਸਲਾਂ ਦੀ ਕਾਸ਼ਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਕਿਸਾਨਾਂ ਨੂੰ ਜੋ ਸਹੂਲਤਾਂ ਤੇ ਸਬਸਿਡੀਆਂ ਦਿੱਤੀਆਂ ਜਾਂਦੀਆਂ ਹਨ, ਉਨ•ਾਂ ਦਾ ਵਿਭਾਗ ਵੱਲੋਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਂਦਾ ਹੈ। ਉਨ•ਾਂ ਕੌਮੀ ਬਾਗਬਾਨੀ ਮਿਸ਼ਨ ਅਤੇ ਨੈਸ਼ਨਲ ਵੈਜੀਟੇਬਲ ਇਨੀਸ਼ੀਏਟਿਵ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। ਇਸ ਫੁੱਲ ਪ੍ਰਦਰਸ਼ਨੀ ਵਿੱਚ ਜ਼ਿਲ•ੇ ਦੇ ਵੱਖ-ਵੱਖ ਬਲਾਕਾਂ ਵਿੱਚੋਂ 300 ਦੇ ਕਰੀਬ ਫੁੱਲ ਉਤਪਾਦਕਾਂ ਨੇ ਸ਼ਿਰਕਤ ਕੀਤੀ ਅਤੇ 650 ਤੋਂ ਵਧੇਰੇ ਫੁੱਲਾਂ ਦੀਆਂ ਐਂਟਰੀਆਂ ਦਰਜ ਕੀਤੀਆਂ ਗਈਆਂ। ਜੇਤੂ ਫੁੱਲ ਉਤਪਾਦਕਾਂ ਨੂੰ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ, ਵਣ ਮੰਡਲ ਅਫ਼ਸਰ ਸ਼੍ਰੀਮਤੀ ਸ਼ੈਲਿੰਦਰ ਕੌਰ, ਡਾ. ਜਗਦੇਵ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਅਤੇ ਹੋਰਾਂ ਨੇ ਸਨਮਾਨਿਤ ਕੀਤਾ। ਤਕਨੀਕੀ ਸ਼ੈਸ਼ਨ ਦੌਰਾਨ ਡਾ. ਅਵਿਨਾਸ਼, ਡਾ. ਸੰਧੂ, ਬਾਗਬਾਨੀ ਵਿਕਾਸ ਅਫ਼ਸਰ ਡਾ. ਹਰਦੀਪ ਸਿੰਘ, ਡਾ. ਰਵਿੰਦਰ ਕੌਰ, ਡਾ. ਗੁਰਵੀਰ ਕੌਰ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ੍ਰੀ ਵਿਸ਼ਾਲ ਗਰਗ ਜ਼ਿਲ•ਾ ਮੈਨੇਜਰ ਸਹਿਕਾਰੀ ਬੈਂਕ ਸੰਗਰੂਰ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।
Post a Comment