ਹੁਸ਼ਿਆਰਪੁਰ, 4 ਮਾਰਚ(ਨਛਤਰ ਸਿੰਘ) ਹੁਸ਼ਿਆਰਪੁਰ ਜਿਲ੍ਹੇ ਵਿੱਚ ਇਸ ਸਾਲ ਮਈ ਮਹੀਨੇ ਵਿੱਚ ਹੋਣ ਵਾਲੀਆਂ ਪੰਚਾਇਤ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦ ਅਤੇ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ 1583 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਜਿਨ੍ਹਾਂ ਵਿੱਚ ਪੋ¦ਿਗ ਕਰਾਉਣ ਲਈ 3841 ਬੈਲਟ ਬਕਸੇ ਵਰਤੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਮਨੱਸਵੀ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੰਚਾਇਤ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦ ਅਤੇ ਗਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਗਾਮੀ ਚੋਣਾਂ ਦੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।
ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਮਨੱਸਵੀ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਬਲਾਕਾਂ ਵਿੱਚ ਸਾਰੇ ਪਿੰਡਾਂ ਦੀ ਵਾਰਡਬੰਦੀ ਮੁਕੰਮਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪੋ¦ਿਗ ਸਟੇਸ਼ਨਾਂ ਦੀ ਹਰ ਪੱਖੋਂ ਜਾਂਚ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋ¦ਿਗ ਸਟੇਸ਼ਨਾਂ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਪੋ¦ਿਗ ਕਰਾਉਣ ਵੇਲੇ ਕੋਈ ਔਕੜ ਪੇਸ਼ ਨਾ ਆਵੇ। ਉਨ੍ਹਾਂ ਰਿਟਰਨਿੰਗ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਕਿਹਾ ਕਿ ਪੋ¦ਿਗ ਸਟੇਸ਼ਨਾਂ ਤੇ ਲੋੜੀਂਦੇ ਪ੍ਰਬੰਧ ਅਤੇ ਪੋ¦ਿਗ ਸਟਾਫ਼ ਆਦਿ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ।
ਵਧੀਕ ਡਿਪਟੀ ਕਮਿਸ਼ਨਰ (ਜ) ਬੀ.ਐਸ.ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਮੈਡਮ ਰਣਜੀਤ ਕੌਰ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਜ਼ਿਲ੍ਹਾ ਇਨਫਾਰਮੈਟਿਕ ਅਫ਼ਸਰ ਪ੍ਰਦੀਪ ਸਿੰਘ, ਉਪ ਅਰਥ ਤੇ ਅੰਕੜਾ ਸਲਾਹਕਾਰ ਰਾਕੇਸ਼ ਕਾਲੀਆ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਬੰਧਤ ਅਧਿਕਾਰੀ ਇਸ ਮੀਟਿੰਗ ਵਿੱਚ ਹਾਜ਼ਰ ਸਨ।
Post a Comment